30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਚੰਡੀਗੜ੍ਹ ਪੰਜਾਬੀ ਮੰਚ ਵਲੋਂ ਪੰਜਾਬੀ ਨੂੰ ਪਹਿਲੀ ਪ੍ਰਸ਼ਾਸਕੀ ਅਤੇ ਦਫ਼ਤਰੀ ਕੰਮਕਾਜ ਦੀ ਭਾਸ਼ਾ ਦਾ ਦਰਜਾ ਦੇਣ ਦੀ ਮੰਗ ਨੂੰ ਲੈ ਕੇ ਦਿੱਤਾ ਰੋਸ ਧਰਨਾ

ਚੰਡੀਗੜ੍ਹ, 30 ਅਕਤੂਬਰ (ਅਜਾਇਬ ਸਿੰਘ ਔਜਲਾ) - ਚੰਡੀਗੜ੍ਹ ਦੇ ਪ੍ਰਮੁੱਖ ਸੈਕਟਰ-17 ਵਿਖੇ ਅੱਜ ਚੰਡੀਗੜ੍ਹ ਪੰਜਾਬੀ ਮੰਚ, ਪੇਂਡੂ ਸੰਘਰਸ਼ ਕਮੇਟੀ, ਅਤੇ ਪੰਜਾਬੀ ਲੇਖਕ ਸਭਾ ਦੇ ਨਾਲ-ਨਾਲ ਹੋਰ ਵੀ ਬੁੱਧੀਜੀਵੀ, ਲੇਖਕਾਂ ਵਲੋਂ ਚੰਡੀਗੜ੍ਹ ਵਿਚ ਪੰਜਾਬੀ ਨੂੰ ਪਹਿਲੀ ਪ੍ਰਸ਼ਾਸਕੀ ਅਤੇ ਦਫ਼ਤਰੀ ਕੰਮਕਾਜ ਦੀ ਭਾਸ਼ਾ ਦਾ ਦਰਜਾ ਦਿਵਾਉਣ ਲਈ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਵਿਚ ਪੇਂਡੂ ਸੰਘਰਸ਼ ਕਮੇਟੀ ਤੋਂ ਇਲਾਵਾ ਚੰਡੀਗੜ੍ਹ ਸਮੂਹ ਗੁਰਦੁਆਰਾ ਪ੍ਰਬੰਧਕ ਸੰਗਠਨ, ਤਰਕਸ਼ੀਲ ਸੋਸਾਇਟੀ, ਨੌਜਵਾਨਾਂ, ਕਿਸਾਨ ਆਗੂਆਂ ,ਚੰਡੀਗੜ੍ਹ ਗੌਰਮੈਂਟ ਟਰਾਂਸਪੋਰਟ ਵਿਭਾਗ ਦੇ ਪੈਨਸ਼ਨਰ ਆਗੂ, ਸਾਹਿਤਕਾਰ, ਵਿਗਿਆਨ ਕੇਂਦਰ, ਲੇਖਕ ਸਭਾ, ਚੰਡੀਗੜ੍ਹ ਪੰਜਾਬ ਜਰਨਲਿਸਟ ਯੂਨੀਅਨ ਦੇ ਨੁਮਾਇੰਦੇ ਕਲਾਕਾਰ ਅਤੇ ਸਿਆਸੀ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 31-10-2026
ਚੰਡੀਗੜ੍ਹ, 30 ਅਕਤੂਬਰ (ਅਜਾਇਬ ਸਿੰਘ ਔਜਲਾ) - ਚੰਡੀਗੜ੍ਹ ਦੇ ਪ੍ਰਮੁੱਖ ਸੈਕਟਰ-17 ਵਿਖੇ ਅੱਜ ਚੰਡੀਗੜ੍ਹ ਪੰਜਾਬੀ ਮੰਚ, ਪੇਂਡੂ ਸੰਘਰਸ਼ ਕਮੇਟੀ, ਅਤੇ ਪੰਜਾਬੀ ਲੇਖਕ ਸਭਾ ਦੇ ਨਾਲ-ਨਾਲ ਹੋਰ ਵੀ ਬੁੱਧੀਜੀਵੀ, ਲੇਖਕਾਂ ਵਲੋਂ ਚੰਡੀਗੜ੍ਹ ਵਿਚ ਪੰਜਾਬੀ ਨੂੰ ਪਹਿਲੀ ਪ੍ਰਸ਼ਾਸਕੀ ਅਤੇ ਦਫ਼ਤਰੀ ਕੰਮਕਾਜ ਦੀ ਭਾਸ਼ਾ ਦਾ ਦਰਜਾ ਦਿਵਾਉਣ ਲਈ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਵਿਚ ਪੇਂਡੂ ਸੰਘਰਸ਼ ਕਮੇਟੀ ਤੋਂ ਇਲਾਵਾ ਚੰਡੀਗੜ੍ਹ ਸਮੂਹ ਗੁਰਦੁਆਰਾ ਪ੍ਰਬੰਧਕ ਸੰਗਠਨ, ਤਰਕਸ਼ੀਲ ਸੋਸਾਇਟੀ, ਨੌਜਵਾਨਾਂ, ਕਿਸਾਨ ਆਗੂਆਂ ,ਚੰਡੀਗੜ੍ਹ ਗੌਰਮੈਂਟ ਟਰਾਂਸਪੋਰਟ ਵਿਭਾਗ ਦੇ ਪੈਨਸ਼ਨਰ ਆਗੂ, ਸਾਹਿਤਕਾਰ, ਵਿਗਿਆਨ ਕੇਂਦਰ, ਲੇਖਕ ਸਭਾ, ਚੰਡੀਗੜ੍ਹ ਪੰਜਾਬ ਜਰਨਲਿਸਟ ਯੂਨੀਅਨ ਦੇ ਨੁਮਾਇੰਦੇ ਕਲਾਕਾਰ ਅਤੇ ਸਿਆਸੀ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ। ਮੰਚ ਦੇ ਪ੍ਰਧਾਨ ਸੁਖਜੀਤ ਸਿੰਘ ਸੁੱਖਾ ਅਤੇ ਕਾਮਰੇਡ ਦੇਵੀ ਦਿਆਲ ਸ਼ਰਮਾ ਦੀ ਅਗਵਾਈ ਹੇਠ ਦਿੱਤੇ ਗਏ ਇਸ ਧਰਨੇ ਵਿਚ ਬੁਲਾਰਿਆਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ 1 ਨਵੰਬਰ 1966 ਪੰਜਾਬ ਅਤੇ ਹਰਿਆਣਾ ਦੇ ਪੁਨਰਗਠਨ ਤੱਕ ਚੰਡੀਗੜ੍ਹ ਦੀ ਪਹਿਲੀ, ਪ੍ਰਸ਼ਾਸਨਿਕ ਅਤੇ ਦਫ਼ਤਰੀ ਕੰਮਕਾਜ ਦੀ ਭਾਸ਼ਾ ਪੰਜਾਬੀ ਸੀ। ਜਿਵੇਂ ਜਿਵੇਂ ਬਾਹਰਲੇ ਅਧਿਕਾਰੀਆਂ ਦੀ ਨਿਯੁਕਤੀ ਹੁੰਦੀ ਗਈ, ਤਾਂ ਉਨ੍ਹਾਂ ਨੇ ਇਕ ਸੋਚੀ ਸਮਝੀ ਅਤੇ ਲੁਕਵੀਂ ਸਾਜ਼ਿਸ਼ ਤਹਿਤ ਹੌਲ਼ੀ ਹੌਲ਼ੀ ਪੰਜਾਬੀ ਨੂੰ ਨੁੱਕਰੇ ਲਾ ਕੇ ਉਸਦੀ ਥਾਂ ’ਤੇ ਅੰਗਰੇਜ਼ੀ ਭਾਸ਼ਾ ਥੋਪ ਦਿੱਤੀ। ਉਨ੍ਹਾਂ ਦੋਸ਼ ਲਾਇਆ ਕਿ ਚੰਡੀਗੜ੍ਹ ਦੇ ਹਾਕਮਾਂ ਨੇ ਇਥੋਂ ਦੇ ਪੰਜਾਬੀ ਪ੍ਰੇਮੀਆਂ ਨਾਲ਼ ਧ੍ਰੋਹ ਕੀਤਾ ਹੈ। ਚੰਡੀਗੜ੍ਹ ਸਮੂਹ ਗੁਰਦੁਆਰਾ ਪ੍ਰਬੰਧਕ ਸੰਗਠਨ ਦੇ ਗੁਰਜੋਤ ਸਿੰਘ ਸਾਹਨੀ, ਆਮ ਆਦਮੀ ਪਾਰਟੀ ਤੋਂ ਨਿਗਮ ਕੌਂਸਲਰ ਹਰਦੀਪ ਸਿੰਘ ਬੁਟੇਰਲਾ, ਚੰਡੀਗੜ੍ਹ ਕਾਂਗਰਸ ਪ੍ਰਧਾਨ ਹਰਮੋਹਿੰਦਰ ਸਿੰਘ ਲੱਕੀ, ਭਾਰਤੀ ਕਮਿਊਨਿਸਟ ਪਾਰਟੀ ਤੋਂ ਕਾਮਰੇਡ ਰਾਜ ਕੁਮਾਰ, ਭਾਜਪਾ ਆਗੂ ਸਤਿਆਪਾਲ ਜੈਨ, ਬਸਪਾ ਤੋਂ ਸੁਰਿੰਦਰ ਸਿੰਘ ਖੁੱਡਾ, ਅਕਾਲੀ ਦਲ (ਬ) ਦੇ ਪ੍ਰਧਾਨ ਚਰਨਜੀਤ ਸਿੰਘ ਵਿਲੀ, ਪੇਂਡੂ ਸੰਘਰਸ਼ ਕਮੇਟੀ ਤੋਂ ਬਾਬਾ ਸਾਧੂ ਸਿੰਘ, ਬਾਬਾ ਗੁਰਦਿਆਲ ਸਿੰਘ ਖੁੱਡਾ ਅਲੀਸ਼ੇਰ, ਗਿਆਨ ਚੰਦ, ਤਰਕਸ਼ੀਲ ਸੁਸਾਇਟੀ ਤੋਂ ਜੋਗਾ ਸਿੰਘ, ਡਾ. ਸੁਖਦੇਵ ਸਿੰਘ ਸਿਰਸਾ, ਸੁਰਜੀਤ ਸਿੰਘ, ਗਿਆਨ ਚੰਦ, ਤਰਲੋਚਨ ਸਿੰਘ, ਭੁਪਿੰਦਰ ਸਿੰਘ ਰੰਗੀ, ਬਲਦੇਵ ਸਿੰਘ ਪੰਡਵਾਲਾ, ਹਰਬੰਸ ਸਿੰਘ ਦੜੂਆ ਨੇ ਵੀ ਸ਼ਮੂਲੀਅਤ ਕੀਤੀ ਅਤੇ ਆਪਣੇ ਵਿਚਾਰ ਰੱਖੇ। ਇਸੇ ਦੌਰਾਨ ਦੀਪਕ ਸ਼ਰਮਾ ਚਨਾਰਥਲ ਤੇ ਭੁਪਿੰਦਰ ਸਿੰਘ ਮਲਿਕ ਨੇ ਕਿਹਾ ਕਿ ਕੇਂਦਰ ਸਰਕਾਰ ਇੱਥੋਂ ਦੀ ਮਾ ਬੋਲੀ ਪੰਜਾਬੀ ਨੂੰ ਵਿਸਾਰ ਕੇ ਅੰਗਰੇਜ਼ੀ ਭਾਸ਼ਾ ਨੂੰ ਜ਼ਬਰਦਸਤੀ ਥੋਪ ਰਹੀ ਹੈ, ਜਦ ਕਿ ਅੰਗਰੇਜ਼ੀ ਬੋਲਣ ਵਾਲੇ ਲੋਕ ਨਹੀਂ ਵਸ ਰਹੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਨਾਮ ਕੰਵਰ, ਬਲਕਾਰ ਸਿੱਧੂ, ਜੋਗਾ ਸਿੰਘ, ਮਨਜੀਤ ਕੌਰ ਮੀਤ, ਦਰਸ਼ਨ ਸਿੰਘ ਸਿੱਧੂ, ਚਰਨਜੀਤ ਬਾਠ, ਸਰਬਜੀਤ ਸਿੰਘ ਅਤੇ ਕਾਮਰੇਡ ਪ੍ਰਹਿਲਾਦ ਸਿੰਘ ਨੇ ਵੀ ਸ਼ਮੂਲੀਅਤ ਕੀਤੀ ਅਤੇ ਆਪਣੇ ਵਿਚਾਰ ਰੱਖਦੇ ਹੋਏ ਯੂ.ਟੀ ਪ੍ਰਸ਼ਾਸਨ ਨੂੰ ਤਾੜਨਾ ਕੀਤੀ ਕਿ ਜਦੋਂ ਤੱਕ ਚੰਡੀਗੜ੍ਹ ’ਚ ਪੰਜਾਬੀ ਭਾਸ਼ਾ ਨੂੰ ਪਹਿਲੀ ਤੇ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਨਹੀਂ ਦਿੱਤਾ ਜਾਂਦਾ ਉਦੋਂ ਤੱਕ ਮੰਚ ਵਲੋਂ ਆਵਾਜ਼ ਉਠਾਈ ਜਾਂਦੀ ਰਹੇਗੀ ਤੇ ਰੋਸ ਪ੍ਰਦਰਸ਼ਨਾਂ ਦਾ ਸਿਲਸਿਲਾ ਜਾਰੀ ਰੱਖਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ’ਚ ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ ਸ਼ਿਲਪਕਾਰੀ ਅਤੇ ਉੱਦਮ ਦੇ 29ਵਾਂ (ਸੀ.ਆਈ.ਆਈ) ਚੰਡੀਗੜ੍ਹ ਮੇਲਾ 2026 ਦਾ... ਅਗਲੀ ਖ਼ਬਰ ਬਾਬਾ ਗੰਗਾ ਰਾਮ ਕੁਸ਼ਤੀ ਅਖਾੜਾ ਗਿੱਦੜਬਾਹਾ ਦੇ ਪਹਿਲਵਾਨਾਂ ਨੇ ਮੱਲ੍ਹਾਂ ਮਾਰੀਆਂ
Ad Position 24