31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਵਿਦਿਆਰਥੀ ਜਥੇਬੰਦੀਆਂ ਨੇ ਛੇੜਛਾੜ ਦੀਆਂ ਘਟਨਾਵਾਂ ਦੇ ਵਿਰੋਧ ’ਚ ਉਪ ਕੁਲਪਤੀ ਦੇ ਦਫ਼ਤਰ ਅੱਗੇ ਕੀਤਾ ਰੋਸ ਪ੍ਰਦਰਸ਼ਨ

ਚੰਡੀਗੜ੍ਹ, 30 ਅਕਤੂਬਰ (ਮਾਰਕੰਡਾ)- ਅੱਜ ਵਿਦਿਆਰਥੀ ਜਥੇਬੰਦੀ ‘ਸੱਥ’ ਨੇ ਹੋਰ ਵਿਦਿਆਰਥੀ ਜਥੇਬੰਦੀਆਂ ਦੇ ਸਹਿਯੋਗ ਨਾਲ ਕੈਂਪਸ ਵਿਚ ਵੱਧ ਰਹੀਆਂ ਛੇੜਛਾੜ ਅਤੇ ਜਿਨਸੀ ਸ਼ੋਸ਼ਣ ਦੀਆਂ ਘਟਨਾਵਾਂ ਦੇ ਵਿਰੋਧ ਵਿਚ ਉਪ ਕੁਲਪਤੀ ਦੇ ਦਫ਼ਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਕੈਂਪਸ ਵਿਚ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਕਈ ਅਹਿਮ ਮੰਗਾਂ ਰੱਖੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 31-10-2026
ਚੰਡੀਗੜ੍ਹ, 30 ਅਕਤੂਬਰ (ਮਾਰਕੰਡਾ)- ਅੱਜ ਵਿਦਿਆਰਥੀ ਜਥੇਬੰਦੀ ‘ਸੱਥ’ ਨੇ ਹੋਰ ਵਿਦਿਆਰਥੀ ਜਥੇਬੰਦੀਆਂ ਦੇ ਸਹਿਯੋਗ ਨਾਲ ਕੈਂਪਸ ਵਿਚ ਵੱਧ ਰਹੀਆਂ ਛੇੜਛਾੜ ਅਤੇ ਜਿਨਸੀ ਸ਼ੋਸ਼ਣ ਦੀਆਂ ਘਟਨਾਵਾਂ ਦੇ ਵਿਰੋਧ ਵਿਚ ਉਪ ਕੁਲਪਤੀ ਦੇ ਦਫ਼ਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਕੈਂਪਸ ਵਿਚ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਕਈ ਅਹਿਮ ਮੰਗਾਂ ਰੱਖੀਆਂ ਗਈਆਂ। ਇਨ੍ਹਾਂ ਵਿਚ ਹਨੇਰੇ ਅਤੇ ਸੁੰਨਸਾਨ ਥਾਵਾਂ ’ਤੇ ਸਹੀ ਸਟਰੀਟ ਲਾਈਟਾਂ ਦਾ ਪ੍ਰਬੰਧ, ਵਿਦਿਆਰਥੀਆਂ ਦੀ ਸੁਰੱਖਿਆ ਲਈ ਹੈਲਪਲਾਈਨ ਨੰਬਰ ਜਾਰੀ ਕਰਨ ਅਤੇ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਲਈ ਪਬਲਿਕ ਟਰਾਂਸਪੋਰਟ ਦੀ ਸਹੂਲਤ ਮੁਹੱਈਆ ਕਰਵਾਉਣਾ ਆਦਿ ਸ਼ਾਮਿਲ ਹਨ। ਵਿਦਿਆਰਥੀਆਂ ਦੇ ਰੋਸ ਪ੍ਰਦਰਸ਼ਨ ਦੌਰਾਨ ਡੀਨ ਸਟੂਡੈਂਟ ਵੈੱਲਫੇਅਰ (ਡੀ.ਐੱਸ.ਡਬਲਿਓ) ਯੋਗੇਸ ਕੁਮਾਰ ਰਾਵਲ ਮੌਕੇ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਵਲੋਂ ਉਠਾਈਆਂ ਗਈਆਂ ਮੰਗਾਂ ਪ੍ਰਤੀ ਹਾਂ-ਪੱਖੀ ਹੁੰਗਾਰਾ ਦਿੱਤਾ। ਉਨ੍ਹਾਂ ਦੱਸਿਆ ਕਿ ਕੁਝ ਮੰਗਾਂ ’ਤੇ ਕੰਮ ਪਹਿਲਾਂ ਹੀ ਸ਼ੁਰੂ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਉਨ੍ਹਾਂ ਭਰੋਸਾ ਦਿਵਾਇਆ ਕਿ ਬਾਕੀ ਰਹਿੰਦੀਆਂ ਮੰਗਾਂ ਦੇ ਹੱਲ ਲਈ ਆਉਣ ਵਾਲੇ ਸੋਮਵਾਰ ਨੂੰ ਇੱਕ ਕਮੇਟੀ ਦਾ ਗਠਨ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਮੇਅਰ ਸੌਰਭ ਜੋਸ਼ੀ ਦੀ ਅਗਵਾਈ ਹੇਠ ਵਿੱਤ ਤੇ ਠੇਕਾ ਕਮੇਟੀ ਨੇ ਲਏ ਕਈ ਅਹਿਮ ਫ਼ੈਸਲੇ ਅਗਲੀ ਖ਼ਬਰ ਚੰਡੀਗੜ੍ਹ ’ਚ ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ ਸ਼ਿਲਪਕਾਰੀ ਅਤੇ ਉੱਦਮ ਦੇ 29ਵਾਂ (ਸੀ.ਆਈ.ਆਈ) ਚੰਡੀਗੜ੍ਹ ਮੇਲਾ 2026 ਦਾ...
Ad Position 24