31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਆਪਣੇ ਵਿਧਾਇਕਾਂ ਦੇ ਕੰਮ ਤੋਂ ਖ਼ੁਸ਼ ਨਹੀਂ ‘ਆਪ’ ਤਾਂ ਸਰਕਾਰ ਦੀ ਕਾਰਗੁਜ਼ਾਰੀ ਕਿਵੇਂ ਰਹੀ ਤਸੱਲੀਬਖ਼ਸ਼ ? - ਅਨਿਲ ਸਰੀਨ

ਚੰਡੀਗੜ੍ਹ, 30 ਅਕਤੂਬਰ (ਸੰਦੀਪ ਕੁਮਾਰ ਮਾਹਨਾ)–2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕਰੀਬ 45 ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟੇ ਜਾਣ ਦੀਆਂ ਚਰਚਾਵਾਂ ਨੇ ਸੱਤਾਧਾਰੀ ਪਾਰਟੀ ਦੀ ਕਾਰਗੁਜ਼ਾਰੀ ਨੂੰ ਸਵਾਲਾਂ ਦੇ ਘੇਰੇ ਵਿਚ ਲਿਆ ਖੜ੍ਹਾ ਕੀਤਾ ਹੈ। ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਕਿਹਾ ਕਿ ਆਪਣੇ ਹੀ ਵਿਧਾਇਕਾਂ ਦੇ ਕੰਮਕਾਜ ਤੋਂ ਅਸੰਤੁਸ਼ਟ ਪਾਰਟੀ ਨੂੰ ਪਹਿਲਾਂ ਆਪਣੇ ਸਾਢੇ ਚਾਰ ਸਾਲਾਂ ਦੇ ਸ਼ਾਸਨ ਦਾ ਲੇਖਾ-ਜੋਖਾ ਦੇਣਾ ਚਾਹੀਦਾ ਹੈ।

Ad Position 21
No active advertisement
ਅਜੀਤ ਡੈਸਕ 31-10-2026
ਚੰਡੀਗੜ੍ਹ, 30 ਅਕਤੂਬਰ (ਸੰਦੀਪ ਕੁਮਾਰ ਮਾਹਨਾ)–2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕਰੀਬ 45 ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟੇ ਜਾਣ ਦੀਆਂ ਚਰਚਾਵਾਂ ਨੇ ਸੱਤਾਧਾਰੀ ਪਾਰਟੀ ਦੀ ਕਾਰਗੁਜ਼ਾਰੀ ਨੂੰ ਸਵਾਲਾਂ ਦੇ ਘੇਰੇ ਵਿਚ ਲਿਆ ਖੜ੍ਹਾ ਕੀਤਾ ਹੈ। ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਕਿਹਾ ਕਿ ਆਪਣੇ ਹੀ ਵਿਧਾਇਕਾਂ ਦੇ ਕੰਮਕਾਜ ਤੋਂ ਅਸੰਤੁਸ਼ਟ ਪਾਰਟੀ ਨੂੰ ਪਹਿਲਾਂ ਆਪਣੇ ਸਾਢੇ ਚਾਰ ਸਾਲਾਂ ਦੇ ਸ਼ਾਸਨ ਦਾ ਲੇਖਾ-ਜੋਖਾ ਦੇਣਾ ਚਾਹੀਦਾ ਹੈ। ਅਨਿਲ ਸਰੀਨ ਨੇ ਕਿਹਾ ਕਿ ਪੰਜਾਬ ਵਿਚ ਬਦਲਾਅ ਦਾ ਨਾਅਰਾ ਦੇ ਕੇ ਸੱਤਾ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ। ਪਰ ਹੁਣ ਸਵਾਲ ਇਹ ਪੈਦਾ ਹੁੰਦਾ ਹੈ ਕਿ ਜੇਕਰ ਸਰਕਾਰ ਦੀ ਕਾਰਗੁਜ਼ਾਰੀ ਤਸੱਲੀਬਖ਼ਸ਼ ਰਹੀ ਹੈ ਤਾਂ ਇੰਨੀ ਵੱਡੀ ਗਿਣਤੀ ਵਿਚ ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਬਦਲਣ ਦੀਆਂ ਚਰਚਾਵਾਂ ਕਿਉਂ ਹੋ ਰਹੀਆਂ ਹਨ? ਕੀ ਪਾਰਟੀ ਖ਼ੁਦ ਇਹ ਮੰਨ ਰਹੀ ਹੈ ਕਿ ਉਸ ਦੇ ਚੁਣੇ ਹੋਏ ਨੁਮਾਇੰਦੇ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਨਹੀਂ ਉਤਰ ਸਕੇ? ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਦੌਰਾਨ ਇਹ ਦਾਅਵੇ ਕੀਤੇ ਸਨ ਕਿ ਆਮ ਘਰਾਂ ਵਿਚੋਂ ਆਏ ਪਾਰਟੀ ਦੇ ਸਮਰਪਿਤ ਵਲੰਟੀਅਰਾਂ ਨੂੰ ਵਿਧਾਇਕ ਬਣਨ ਦਾ ਮੌਕਾ ਦਿੱਤਾ ਜਾਵੇਗਾ। ਪਰ ਹੁਣ ਵੱਡੀ ਗਿਣਤੀ ਵਿਚ ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟੇ ਜਾਣ ਦੀਆਂ ਚਰਚਾਵਾਂ ਪਾਰਟੀ ਦੀ ਇਸ ਨੀਤੀ ’ਤੇ ਵੀ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਸਵਾਲ ਕੀਤਾ ਕਿ ਕੀ ਪਾਰਟੀ ਦਾ ਆਪਣੇ ਉਨ੍ਹਾਂ ਵਲੰਟੀਅਰ ਵਿਧਾਇਕਾਂ ਦੀ ਕਾਬਲੀਅਤ ਤੋਂ ਭਰੋਸਾ ਉੱਠ ਗਿਆ ਹੈ, ਜਿਨ੍ਹਾਂ ਦੀ ਮਿਹਨਤ ਅਤੇ ਸਮਰਪਣ ਸਦਕਾ ਪਾਰਟੀ ਸੱਤਾ ਤੱਕ ਪਹੁੰਚੀ ਸੀ? ਸਰੀਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਆਪਣੇ ਵਿਧਾਇਕਾਂ ਦੀ ਕਾਰਗੁਜ਼ਾਰੀ, ਚੋਣਾਂ ਦੌਰਾਨ ਕੀਤੇ ਵਾਅਦਿਆਂ ਦੀ ਪੂਰਤੀ ਅਤੇ ਵਲੰਟੀਅਰਾਂ ਪ੍ਰਤੀ ਆਪਣੀ ਨੀਤੀ ਬਾਰੇ ਪੰਜਾਬ ਦੇ ਲੋਕਾਂ ਸਾਹਮਣੇ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਚੋਣਾਂ ਦੇ ਨੇੜੇ ਵਿਧਾਇਕਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨਾ ਕਾਫ਼ੀ ਨਹੀਂ, ਸਗੋਂ ਸਰਕਾਰ ਨੂੰ ਆਪਣੇ ਪੂਰੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਦਾ ਵੀ ਹਿਸਾਬ ਦੇਣਾ ਚਾਹੀਦਾ ਹੈ। 30 ਸੀਐਚਡੀ16 ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ।
Ad Position 22
No active advertisement
ਪਿਛਲੀ ਖ਼ਬਰ ਐਸ. ਬੀ. ਆਈ ਅਫ਼ਸਰ ਐਸੋਸੀਏਸ਼ਨ ਨੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ ’ਚ ਦਿੱਤਾ ਜਾਵੇ : ਜ਼ਿਲ੍ਹਾ ਮੈਜਿਸਟ੍ਰੇਟ
Ad Position 24