31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

‘ ਜ਼ੀਰੋ ਤੋਂ ਸਿਖਰ ਤੱਕ- ਸੇਵਾ ਸੰਕਲਪ’ ਨਾਟਕ ਰਾਹੀਂ ਮੰਚ ’ਤੇ ਪੇਸ਼ ਕੀਤਾ ਪ੍ਰਧਾਨ ਮੰਤਰੀ ਮੋਦੀ ਦਾ ਜੀਵਨ ਸਫ਼ਰ

ਪੰਚਕੂਲਾ, 30 ਅਕਤੂਬਰ (ਕਪਿਲ)- ਦਾਦਾ ਲਖਮੀਚੰਦ ਰਾਜ ਪ੍ਰਦਰਸ਼ਨ ਅਤੇ ਦ੍ਰਿਸ਼ ਕਲਾ ਯੂਨੀਵਰਸਿਟੀ ਰੋਹਤਕ ਅਤੇ ਹਰਿਆਣਾ ਦੇ ਸੂਚਨਾ, ਲੋਕ ਸੰਪਰਕ, ਭਾਸ਼ਾ ਅਤੇ ਸੱਭਿਆਚਾਰ ਵਿਭਾਗ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੀਵਨ, ਸੰਘਰਸ਼ ਅਤੇ ਦੇਸ਼ ਸੇਵਾ ਦੇ ਸਫ਼ਰ ਨੂੰ ਦਰਸਾਉਂਦਾ ਨਾਟਕ ‘ਜ਼ੀਰੋ ਤੋਂ ਸਿਖਰ ਤੱਕ- ਸੇਵਾ ਸੰਕਲਪ’ ਨਾਟਕ ਪੰਚਕੂਲਾ ਵਿਚ ਪੇਸ਼ ਕੀਤਾ ਗਿਆ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਮਹਿਮਾਨ ਵਜੋਂ ਪਹੁੰਚੇ ਅਤੇ ਦੀਪ ਜਗਾ ਕੇ ਪ੍ਰੋਗਰਾਮ ਦਾ ਉਦਘਾਟਨ ਕੀਤਾ।

Ad Position 21
No active advertisement
ਪੰਚਕੂਲਾ ਵਿਖੇ ਨਾਟਕ ‘ਜ਼ੀਰੋ ਤੋਂ ਸਿਖਰ ਤੱਕ- ਸੇਵਾ ਸੰਕਲਪ’ ਦਾ ਸ਼ਮ੍ਹਾਂ ਰੌਸ਼ਨ ਕਰਕੇ ਆਗਾਜ਼ ਕਰਦੇ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ। ਤਸਵੀਰ :ਕਪਿਲ 31-10-2026
ਪੰਚਕੂਲਾ, 30 ਅਕਤੂਬਰ (ਕਪਿਲ)- ਦਾਦਾ ਲਖਮੀਚੰਦ ਰਾਜ ਪ੍ਰਦਰਸ਼ਨ ਅਤੇ ਦ੍ਰਿਸ਼ ਕਲਾ ਯੂਨੀਵਰਸਿਟੀ ਰੋਹਤਕ ਅਤੇ ਹਰਿਆਣਾ ਦੇ ਸੂਚਨਾ, ਲੋਕ ਸੰਪਰਕ, ਭਾਸ਼ਾ ਅਤੇ ਸੱਭਿਆਚਾਰ ਵਿਭਾਗ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੀਵਨ, ਸੰਘਰਸ਼ ਅਤੇ ਦੇਸ਼ ਸੇਵਾ ਦੇ ਸਫ਼ਰ ਨੂੰ ਦਰਸਾਉਂਦਾ ਨਾਟਕ ‘ਜ਼ੀਰੋ ਤੋਂ ਸਿਖਰ ਤੱਕ- ਸੇਵਾ ਸੰਕਲਪ’ ਨਾਟਕ ਪੰਚਕੂਲਾ ਵਿਚ ਪੇਸ਼ ਕੀਤਾ ਗਿਆ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਮਹਿਮਾਨ ਵਜੋਂ ਪਹੁੰਚੇ ਅਤੇ ਦੀਪ ਜਗਾ ਕੇ ਪ੍ਰੋਗਰਾਮ ਦਾ ਉਦਘਾਟਨ ਕੀਤਾ। ਸਮਾਗਮ ਵਿਚ ਰਾਜ ਸਭਾ ਮੈਂਬਰ ਰੇਖਾ ਸ਼ਰਮਾ, ਕਾਲਕਾ ਦੀ ਵਿਧਾਇਕ ਸ਼ਕਤੀ ਰਾਣੀ ਸ਼ਰਮਾ ਅਤੇ ਹਰਿਆਣਾ ਵਿਧਾਨ ਸਭਾ ਦੇ ਸਾਬਕਾ ਸਪੀਕਰ ਗਿਆਨ ਚੰਦ ਗੁਪਤਾ ਸਮੇਤ ਹੋਰ ਪਤਵੰਤੇ ਵੀ ਮੌਜੂਦ ਰਹੇ। ਨਾਟਕ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੀਵਨ ਦੇ ਵੱਖ-ਵੱਖ ਪੜਾਵਾਂ, ਸੰਘਰਸ਼, ਅਨੁਸ਼ਾਸਨ, ਸਿਆਸੀ ਸਫ਼ਰ ਅਤੇ ਦੇਸ਼ ਸੇਵਾ ਦੇ ਸੰਕਲਪ ਨੂੰ ਮੰਚ ’ਤੇ ਜੀਵੰਤ ਕੀਤਾ ਗਿਆ। ਕਲਾਕਾਰਾਂ ਨੇ ਆਪਣੀ ਅਦਾਕਾਰੀ ਰਾਹੀਂ ਉਨ੍ਹਾਂ ਦੇ ਜੀਵਨ ਸਫ਼ਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਇਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਾਟਕ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪੇਸ਼ਕਾਰੀ ਨੌਜਵਾਨਾਂ ਲਈ ਪ੍ਰੇਰਨਾਦਾਇਕ ਹੈ। ਨੌਜਵਾਨਾਂ ਨੂੰ ਅਜਿਹੇ ਨਾਟਕ ਜ਼ਰੂਰ ਦੇਖਣੇ ਚਾਹੀਦੇ ਹਨ, ਤਾਂ ਜੋ ਉਨ੍ਹਾਂ ਨੂੰ ਪਤਾ ਲੱਗ ਸਕੇ ਕਿ ਮੁਸ਼ਕਿਲ ਹਾਲਾਤ ਅਤੇ ਚੁਣੌਤੀਆਂ ਦਾ ਸਾਹਮਣਾ ਕਰਦਿਆਂ ਕਿਸ ਤਰ੍ਹਾਂ ਸਿਖਰ ਤੱਕ ਪਹੁੰਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਕੋਈ ਵਿਅਕਤੀ ਕੁਝ ਕਰਨ ਦਾ ਪੱਕਾ ਇਰਾਦਾ ਕਰ ਲੈਂਦਾ ਹੈ ਤਾਂ ਉਹ ਆਪਣੇ ਟੀਚੇ ਤੱਕ ਜ਼ਰੂਰ ਪਹੁੰਚ ਸਕਦਾ ਹੈ। ਪ੍ਰਧਾਨ ਮੰਤਰੀ ਦੇ ਜੀਵਨ ਤੋਂ ਅਨੁਸ਼ਾਸਨ ਅਤੇ ਦ੍ਰਿੜ੍ਹ ਸੰਕਲਪ ਦੀ ਪ੍ਰੇਰਨਾ ਮਿਲਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੇ ਨੌਜਵਾਨਾਂ ਨੂੰ ਸਾਲ 2014 ਤੋਂ ਪਹਿਲਾਂ ਦੇਸ਼ ਸਾਹਮਣੇ ਮੌਜੂਦ ਚੁਣੌਤੀਆਂ ਅਤੇ ਸਮੱਸਿਆਵਾਂ ਬਾਰੇ ਵੀ ਜਾਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਆਪਣੇ 25 ਸਾਲਾਂ ਦੇ ਸੇਵਾ ਸੰਕਲਪ ਦੇ ਸਫ਼ਰ ਦੌਰਾਨ ਗੁਜਰਾਤ ਤੋਂ ਲੈ ਕੇ ਦੇਸ਼ ਤੱਕ ਵੱਖ-ਵੱਖ ਚੁਣੌਤੀਆਂ ਦਾ ਸਾਹਮਣਾ ਕੀਤਾ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕੀਤੇ। ਅੱਤਵਾਦ, ਧਾਰਾ 370, ਨਕਸਲਵਾਦ ਅਤੇ ਵਿਕਸਿਤ ਭਾਰਤ ਦੇ ਟੀਚੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਦੇਸ਼ ਨੂੰ ਜੋੜਨ ਅਤੇ ਭਾਰਤ ਨੂੰ ਵਿਸ਼ਵ ਪੱਧਰ ’ਤੇ ਨਵੀਂ ਪਛਾਣ ਦਿਵਾਉਣ ਲਈ ਕੰਮ ਕੀਤਾ ਹੈ। ਹਰਿਆਣਾ ਦੇ ਵਿਕਾਸ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਸੂਬੇ ਦੇ ਇਕ ਕੋਨੇ ਤੋਂ ਦੂਜੇ ਕੋਨੇ ਤੱਕ ਪਹੁੰਚਣ ਲਈ 12 ਤੋਂ 15 ਘੰਟੇ ਲੱਗਦੇ ਸਨ, ਜਦਕਿ ਹੁਣ ਇਹ ਸਮਾਂ ਘੱਟ ਕੇ ਲਗਭਗ ਚਾਰ ਘੰਟੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਨਾਟਕ ਰਾਹੀਂ ਪੇਸ਼ ਕੀਤੀ ਗਈ ਇਹ ਜੀਵਨ ਯਾਤਰਾ ਨੌਜਵਾਨਾਂ ਨੂੰ ਮੁਸ਼ਕਿਲਾਂ ਨਾਲ ਜੂਝ ਕੇ ਅੱਗੇ ਵਧਣ ਦੀ ਪ੍ਰੇਰਨਾ ਦਿੰਦੀ ਹੈ।
Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਵਿਚ ਇਕ ਘੰਟੇ ਅੰਦਰ ਦੋ ਥਾਵਾਂ ’ਤੇ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ ਅਗਲੀ ਖ਼ਬਰ ਡੇਰਾਬੱਸੀ ’ਚ ਕਾਂਗਰਸ ਪਾਰਟੀ ਦੀ ਟਿਕਟ ਲਈ ਪਿਓ-ਪੁੱਤਰ ਸਮੇਤ ਚਾਰ ਆਗੂਆਂ ਨੇ ਠੋਕਿਆ ਦਾਅਵਾ
Ad Position 24