31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਡੇਰਾਬੱਸੀ ਸ਼ਹਿਰ ਤੇ ਪੇਂਡੂ ਖੇਤਰ ’ਚ ਅਵਾਰਾ ਕੁੱਤਿਆਂ ਦੀ ਭਰਮਾਰ ਹੋਣ ਕਾਰਨ ਲੋਕਾਂ ’ਚ ਦਹਿਸ਼ਤ

ਡੇਰਾਬੱਸੀ, 30 ਅਕਤੂਬਰ (ਗੁਰਮੀਤ ਸਿੰਘ)-ਡੇਰਾਬੱਸੀ ਸ਼ਹਿਰ ਅਤੇ ਇਸ ਦੇ ਆਸ-ਪਾਸ ਦੇ ਪੇਂਡੂ ਖੇਤਰਾਂ ‘ਚ ਅਵਾਰਾ ਕੁੱਤਿਆਂ ਦੀ ਵਧਦੀ ਗਿਣਤੀ ਲੋਕਾਂ ਲਈ ਭਾਰੀ ਪ੍ਰੇਸ਼ਾਨੀ ਬਣਦੀ ਜਾ ਰਹੀ ਹੈ। ਸ਼ਹਿਰ ਦੀਆਂ ਸੜਕਾਂ ਤੋਂ ਲੈ ਕੇ ਪਿੰਡਾਂ ਦੀਆਂ ਗਲੀਆਂ ਤੱਕ ਅਵਾਰਾ ਕੁੱਤਿਆਂ ਦੇ ਝੂੰਡ ਆਮ ਦੇਖਣ ਨੂੰ ਮਿਲ ਰਹੇ ਹਨ।

Ad Position 21
No active advertisement
ਅਜੀਤ ਡੈਸਕ 31-10-2026
ਡੇਰਾਬੱਸੀ, 30 ਅਕਤੂਬਰ (ਗੁਰਮੀਤ ਸਿੰਘ)-ਡੇਰਾਬੱਸੀ ਸ਼ਹਿਰ ਅਤੇ ਇਸ ਦੇ ਆਸ-ਪਾਸ ਦੇ ਪੇਂਡੂ ਖੇਤਰਾਂ ‘ਚ ਅਵਾਰਾ ਕੁੱਤਿਆਂ ਦੀ ਵਧਦੀ ਗਿਣਤੀ ਲੋਕਾਂ ਲਈ ਭਾਰੀ ਪ੍ਰੇਸ਼ਾਨੀ ਬਣਦੀ ਜਾ ਰਹੀ ਹੈ। ਸ਼ਹਿਰ ਦੀਆਂ ਸੜਕਾਂ ਤੋਂ ਲੈ ਕੇ ਪਿੰਡਾਂ ਦੀਆਂ ਗਲੀਆਂ ਤੱਕ ਅਵਾਰਾ ਕੁੱਤਿਆਂ ਦੇ ਝੂੰਡ ਆਮ ਦੇਖਣ ਨੂੰ ਮਿਲ ਰਹੇ ਹਨ। ਇਨ੍ਹਾਂ ਕੁੱਤਿਆਂ ਕਾਰਨ ਰਾਹਗੀਰਾਂ, ਬਜ਼ੁਰਗਾਂ ਅਤੇ ਬੱਚਿਆਂ ‘ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਲੋਕਾਂ ਨੂੰ ਹਰ ਸਮੇਂ ਇਹ ਡਰ ਸਤਾਉਂਦਾ ਰਹਿੰਦਾ ਹੈ ਕਿ ਪਤਾ ਨਹੀਂ ਕਦੋਂ ਕੁੱਤਿਆਂ ਦਾ ਝੁੰਡ ਕਿਸੇ ਰਾਹਗੀਰ ਦੇ ਪਿੱਛੇ ਪੈ ਜਾਵੇ। ਡੇਰਾਬੱਸੀ ਦੇ ਤਹਿਸੀਲ ਕੰਪਲੈਕਸ ਦੇ ਸਾਹਮਣੇ ਸਥਿਤ ਸਾਧੂ ਨਗਰ ਦੀ ਗਲੀ ‘ਚ ਰਾਤ ਸਮੇਂ ਅਕਸਰ ਅਵਾਰਾ ਕੁੱਤਿਆਂ ਦੇ ਝੁੰਡ ਘੁੰਮਦੇ ਰਹਿੰਦੇ ਹਨ। ਸਥਾਨਕ ਲੋਕਾਂ ਅਨੁਸਾਰ ਰਾਤ ਵੇਲੇ ਇਸ ਗਲੀ ‘ਚੋਂ ਲੰਘਣ ਵਾਲੇ ਰਾਹਗੀਰਾਂ ਦੇ ਪਿੱਛੇ ਕੁੱਤੇ ਪੈ ਜਾਂਦੇ ਹਨ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸੇ ਤਰ੍ਹਾਂ ਪਿੰਡ ਭਾਂਖਰਪੁਰ ‘ਚ ਵੀ ਅਵਾਰਾ ਕੁੱਤਿਆਂ ਦੀ ਗੰਭੀਰ ਸਮੱਸਿਆ ਬਣੀ ਹੋਈ ਹੈ। ਪਿੰਡ ਵਾਸੀਆਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਗਲੀਆਂ ‘ਚ ਬੇਖ਼ੌਫ਼ ਘੁੰਮਦੇ ਅਵਾਰਾ ਕੁੱਤਿਆਂ ਕਾਰਨ ਬੱਚਿਆਂ ਨੂੰ ਇਕੱਲੇ ਘਰਾਂ ਤੋਂ ਬਾਹਰ ਭੇਜਣਾ ਵੀ ਮੁਸ਼ਕਿਲ ਹੋ ਗਿਆ ਹੈ। ਮਾਪਿਆਂ ਨੂੰ ਹਰ ਵੇਲੇ ਆਪਣੇ ਬੱਚਿਆਂ ਦੀ ਸੁਰੱਖਿਆ ਦੀ ਚਿੰਤਾ ਸਤਾਉਂਦੀ ਰਹਿੰਦੀ ਹੈ। ਲੋਕਾਂ ਦਾ ਕਹਿਣਾ ਹੈ ਕਿ ਅਵਾਰਾ ਕੁੱਤਿਆਂ ਦੀ ਸਮੱਸਿਆ ਸਿਰਫ਼ ਇਕ-ਦੋ ਗਲੀਆਂ ਤੱਕ ਹੀ ਸੀਮਿਤ ਨਹੀਂ ਹੈ, ਸਗੋਂ ਸ਼ਹਿਰ ਅਤੇ ਪੇਂਡੂ ਖੇਤਰਾਂ ‘ਚ ਵੀ ਇਹ ਸਮੱਸਿਆ ਗੰਭੀਰ ਹੁੰਦੀ ਜਾ ਰਹੀ ਹੈ। ਲੋਕਾਂ ਨੇ ਪ੍ਰਸ਼ਾਸਨ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਅਵਾਰਾ ਕੁੱਤਿਆਂ ਦੀ ਸਮੱਸਿਆ ਦੇ ਹੱਲ ਲਈ ਠੋਸ ਕਦਮ ਚੁੱਕੇ ਜਾਣ ਅਤੇ ਕੁੱਤਿਆਂ ਦੀ ਨਸਬੰਦੀ ਤੇ ਟੀਕਾਕਰਨ ਸਮੇਤ ਨਿਯਮਾਂ ਅਨੁਸਾਰ ਪ੍ਰਬੰਧ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਇਸ ਡਰ ਅਤੇ ਪ੍ਰੇਸ਼ਾਨੀ ਤੋਂ ਰਾਹਤ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਵਿਸ਼ਵ ਸਟਰੋਕ ਦਿਵਸ ਅਗਲੀ ਖ਼ਬਰ ਜ਼ਿਲ੍ਹੇ ’ਚ ਕਿਸੇ ਕਿਸਮ ਦੇ ਵਿਖਾਵੇ ਕਰਨ, ਨਾਅਰੇ ਲਗਾਉਣ, 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ’ਤੇ ਪਾਬੰਦੀ
Ad Position 24