30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ’ਤੇ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਨੌਜਵਾਨ ਦੀ ਮੌਤ ਦਿੱਲੀ ਨੰਬਰ ਦੀ ਕਾਰ ਪੁਲਿਸ ਨੇ ਕਬਜ਼ੇ ’ ਚ ਲਈ

ਡੇਰਾਬੱਸੀ, 30 ਅਕਤੂਬਰ (ਰਣਬੀਰ ਸਿੰਘ ਪੜ੍ਹੀ)- ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ‘ਤੇ ਡੇਰਾਬੱਸੀ ਵਿਖੇ ਵੀਰਵਾਰ ਦੇਰ ਰਾਤ ਇਕ ਤੇਜ਼ ਰਫ਼ਤਾਰ ਕਾਰ ਦੀ ਲਪੇਟ ਵਿਚ ਆਉਣ ਕਾਰਨ 26 ਸਾਲਾ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਤਿੰਦਰ ਪਟੇਲ ਵਾਸੀ ਜ਼ਿਲ੍ਹਾ ਬਾਂਦਾ ਉੱਤਰ ਪ੍ਰਦੇਸ਼ ਵਜੋਂ ਹੋਈ ਹੈ, ਜੋ ਡੇਰਾਬੱਸੀ ਵਿਖੇ ਦੀਵਾਨ ਹੋਟਲ ਨੇੜੇ ਪਾਨ ਅਤੇ ਸਿਗਰਟ ਦੀ ਦੁਕਾਨ ਚਲਾ ਕੇ ਆਪਣਾ ਗੁਜ਼ਾਰਾ ਕਰਦਾ ਸੀ।

Ad Position 21
No active advertisement
ਮ੍ਰਿਤਕ ਜਤਿੰਦਰ ਪਟੇਲ ਦੀ ਫਾਈਲ ਫੋਟੋ। 31-10-2026
ਡੇਰਾਬੱਸੀ, 30 ਅਕਤੂਬਰ (ਰਣਬੀਰ ਸਿੰਘ ਪੜ੍ਹੀ)- ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ‘ਤੇ ਡੇਰਾਬੱਸੀ ਵਿਖੇ ਵੀਰਵਾਰ ਦੇਰ ਰਾਤ ਇਕ ਤੇਜ਼ ਰਫ਼ਤਾਰ ਕਾਰ ਦੀ ਲਪੇਟ ਵਿਚ ਆਉਣ ਕਾਰਨ 26 ਸਾਲਾ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਤਿੰਦਰ ਪਟੇਲ ਵਾਸੀ ਜ਼ਿਲ੍ਹਾ ਬਾਂਦਾ ਉੱਤਰ ਪ੍ਰਦੇਸ਼ ਵਜੋਂ ਹੋਈ ਹੈ, ਜੋ ਡੇਰਾਬੱਸੀ ਵਿਖੇ ਦੀਵਾਨ ਹੋਟਲ ਨੇੜੇ ਪਾਨ ਅਤੇ ਸਿਗਰਟ ਦੀ ਦੁਕਾਨ ਚਲਾ ਕੇ ਆਪਣਾ ਗੁਜ਼ਾਰਾ ਕਰਦਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਤਿੰਦਰ ਪਟੇਲ ਨੇ ਦੀਵਾਨ ਹੋਟਲ ਨੇੜੇ ਕਿਰਾਏ ‘ਤੇ ਦੁਕਾਨ ਲਈ ਹੋਈ ਸੀ। ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਕਰੀਬ ਡੇਢ ਵਜੇ ਉਹ ਆਪਣੀ ਦੁਕਾਨ ਦੇ ਸਾਹਮਣੇ ਕਿਸੇ ਕੰਮ ਲਈ ਪੈਦਲ ਕੌਮੀ ਮਾਰਗ ਪਾਰ ਕਰ ਰਿਹਾ ਸੀ। ਇਸ ਦੌਰਾਨ ਅੰਬਾਲਾ ਵੱਲ ਜਾ ਰਹੀ ਇਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਹਾਦਸੇ ਸੰਬੰਧੀ ਜਾਂਚ ਸ਼ੁਰੂ ਕਰ ਦਿੱਤੀ। ਮਾਮਲੇ ਦੇ ਜਾਂਚ ਅਧਿਕਾਰੀ ਦਿਲਬਾਗ ਸਿੰਘ ਨੇ ਦੱਸਿਆ ਕਿ ਹਾਦਸੇ ਵਿਚ ਸ਼ਾਮਿਲ ਦਿੱਲੀ ਨੰਬਰ ਦੀ ਕਾਰ ਨੂੰ ਪੁਲਿਸ ਨੇ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਵੱਡੇ ਭਰਾ ਨੂੰ ਘਟਨਾ ਸੰਬੰਧੀ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਉਸ ਦੇ ਪਹੁੰਚਣ ਉਪਰੰਤ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਫ਼ਿਲਹਾਲ ਮ੍ਰਿਤਕ ਦੀ ਲਾਸ਼ ਡੇਰਾਬੱਸੀ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤੀ ਗਈ ਹੈ। ਪੁਲਿਸ ਵਲੋਂ ਹਾਦਸੇ ਦੇ ਕਾਰਨਾਂ ਅਤੇ ਹਾਲਾਤ ਦੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪ੍ਰਤਾਪ ਟੈਕਸਟਾਈਲਜ਼ ’ਤੇ ਕੋਟ-ਪੈਂਟ ਦੀ ਖਰੀਦਦਾਰੀ ਨਾਲ ਮੁਫ਼ਤ ਸਿਲਾਈ ਅਤੇ ਮਿਲ ਰਹੇ ਹਨ 7 ਫ੍ਰੀ ਗਿਫ਼ਟ! ਅਗਲੀ ਖ਼ਬਰ ਨੌਜਵਾਨ ਖ਼ਿਲਾਫ਼ ਐੱਨ . ਡੀ . ਪੀ . ਐੱਸ . ਐਕਟ ਤਹਿਤ ਮਾਮਲਾ ਦਰਜ
Ad Position 24