31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਸੰਨੀ ਇਨਕਲੇਵ ਖਰੜ ਦੇ ਵਸਨੀਕਾਂ ਨਾਲ ਮੀਟਿੰਗ

ਖਰੜ, 31 ਅਕਤੂਬਰ (ਜੰਡਪੁਰੀ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਇਲਾਕਾ ਵਾਸੀਆਂ ਦੀ ਮੰਗ ‘ਤੇ ਸੰਨੀ ਇਨਕਲੇਵ ਖਰੜ ਦੇ ਵਸਨੀਕ ਚਰਨ ਸਿੰਘ ਸੈਣੀ ਸਮੇਤ ਉਸ ਦੇ ਹੋਰਨਾਂ ਸਾਥੀਆਂ ਦੀ ਅਗਵਾਈ ਹੇਠ ਵਾ. ਨੰ.

Ad Position 21
No active advertisement
ਅਜੀਤ ਡੈਸਕ 01-11-2026
ਖਰੜ, 31 ਅਕਤੂਬਰ (ਜੰਡਪੁਰੀ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਇਲਾਕਾ ਵਾਸੀਆਂ ਦੀ ਮੰਗ ‘ਤੇ ਸੰਨੀ ਇਨਕਲੇਵ ਖਰੜ ਦੇ ਵਸਨੀਕ ਚਰਨ ਸਿੰਘ ਸੈਣੀ ਸਮੇਤ ਉਸ ਦੇ ਹੋਰਨਾਂ ਸਾਥੀਆਂ ਦੀ ਅਗਵਾਈ ਹੇਠ ਵਾ. ਨੰ. 9 ਅਤੇ 10 ਦੇ ਪਤਵੰਤਿਆਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਸਥਾਨਕ ਵਸਨੀਕਾਂ ਨੇ ਲੰਮੇ ਸਮੇਂ ਤੋਂ ਇਥੋਂ ਦਾ ਐੱਸ. ਟੀ. ਪੀ. ਪਲਾਂਟ ਸਹੀ ਤਰੀਕੇ ਨਾਲ ਕੰਮ ਨਹੀਂ ਕਰ ਰਿਹਾ, ਜਿਸ ਕਾਰਨ ਆਸ-ਪਾਸ ਦੇ ਇਲਾਕੇ ‘ਚ ਬਹੁਤ ਜ਼ਿਆਦਾ ਬਦਬੂ ਫੈਲ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪਲਾਂਟ ਬਹੁਤ ਜ਼ਿਆਦਾ ਪੁਰਾਣਾ ਹੈ, ਪਰ ਹੁਣ ਆਬਾਦੀ ਬਹੁਤ ਜ਼ਿਆਦਾ ਵਧਣ ਕਰਕੇ ਇਹ ਸਹੀ ਢੰਗ ਨਾਲ ਕੰਮ ਨਹੀਂ ਕਰ ਰਿਹਾ। ਉਨ੍ਹਾਂ ਕਿਹਾ ਕਿ ਉਹ ਆਪਣੇ ਪੱਧਰ ‘ਤੇ ਐੱਸ. ਟੀ. ਪੀ. ਪਲਾਂਟ ਦੀ ਸਮੱਸਿਆ ਨੂੰ ਦੂਰ ਕਰਵਾਉਣ ਲਈ ਹਰ ਪੱਧਰ ‘ਤੇ ਕੋਸ਼ਿਸ਼ ਕਰ ਚੁੱਕੇ ਹਨ, ਪਰ ਉਨ੍ਹਾਂ ਦੀ ਕਿਧਰੇ ਕੋਈ ਸੁਣਵਾਈ ਨਹੀਂ ਹੋਈ। ਲੋਕਾਂ ਨੇ ਦੱਸਿਆ ਕਿ ਐੱਸ. ਟੀ. ਪੀ. ਪਲਾਂਟ ਦੇ ਨਾਲ ਲੱਗਦੇ ਸ਼ਾਂਤੀ ਕੁੰਜ ਜਨਤਕ ਪਾਰਕ ਦੀ ਹਾਲਤ ਵੀ ਬਿਨਾਂ ਸਾਂਭ-ਸੰਭਾਲ ਤੋਂ ਦਿਨ ਪ੍ਰਤੀ ਦਿਨ ਵਿਗੜਦੀ ਜਾ ਰਹੀ ਹੈ ਅਤੇ ਨਗਰ ਕੌਂਸਲ ਖਰੜ ਵਲੋਂ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਭਾਵੇਂ ਸਥਾਨਕ ਲੋਕ ਆਪਣੇ ਖ਼ਰਚੇ ‘ਤੇ ਇਸ ਪਾਰਕ ਦੀ ਸਾਂਭ-ਸੰਭਾਲ, ਰੱਖ-ਰਖਾਅ ਅਤੇ ਸਾਫ਼-ਸਫ਼ਾਈ ਆਦਿ ਦਾ ਪ੍ਰਬੰਧ ਦੇਖਦੇ ਹਨ, ਪਰ ਇਥੇ ਬਰਸਾਤੀ ਪਾਣੀ ਦੀ ਨਿਕਾਸੀ ਦਾ ਢੁਕਵਾਂ ਪ੍ਰਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇ ਨੇੜੇ ਹੋਣ ਕਰਕੇ ਸੰਨੀ ਇਨਕਲੇਵ ਵਿਖੇ ਆਬਾਦੀ ‘ਚ ਬੇਸ਼ੁਮਾਰ ਵਾਧਾ ਹੋ ਰਿਹਾ ਹੈ, ਪ੍ਰੰਤੂ ਨਗਰ ਕੌਂਸਲ ਖਰੜ ਵਲੋਂ ਸੰਨੀ ਇਨਕਲੇਵ ਨੂੰ ਬਣਦੀਆਂ ਮੁੱਢਲੀਆਂ ਸਹੂਲਤਾਂ ਵੀ ਮੁਹੱਈਆ ਨਹੀਂ ਕਰਵਾਈਆਂ ਜਾ ਰਹੀਆਂ। ਗੱਲਬਾਤ ਦੌਰਾਨ ਇਥੇ ਸਾਫ਼-ਸਫ਼ਾਈ ਦੇ ਢੁਕਵੇਂ ਪ੍ਰਬੰਧ ਨਾ ਹੋਣ ਦੀਆਂ ਗੱਲ ਵੀ ਸਾਹਮਣੇ ਆਈ। ਇਸੇ ਦੌਰਾਨ ਲੋਕਾਂ ਨੇ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਦੇ ਗਠਨ ਨੂੰ ਸਾਢੇ ਚਾਰ ਸਾਲਾਂ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ, ਪਰ ਖਰੜ ਦੇ ਹਾਲਾਤਾਂ ਨੂੰ ਦੇਖਦੇ ਹੋਏ ਸਹਿਜੇ ਹੀ ਅੰਦਾਜਾ ਲਗਾਇਆ ਜਾ ਸਕਦਾ ਹੈ ਕਿ ਇਥੇ ਕੋਈ ਵਿਕਾਸ ਕਾਰਜ ਨਹੀਂ ਹੋਇਆ। ਇਸੇ ਦੌਰਾਨ ਸਾਬਕਾ ਮੰਤਰੀ ਕੰਗ ਨੇ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਸਮੱਸਿਆਵਾਂ ਤੋਂ ਨਿਜ਼ਾਤ ਪਾਉਣ ਲਈ ਸਾਰਿਆਂ ਨੂੰ ਕਾਂਗਰਸ ਦੇ ਝੰਡੇ ਹੇਠ ਲਾਮਬੰਦ ਹੋਣਾ ਪਵੇਗਾ ਅਤੇ ਆਗਾਮੀ ਵਿਧਾਨ ਚੋਣਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਵਿਧਾਨ ਸਭਾ ‘ਚ ਭੇਜਣਾ ਪਵੇਗਾ। ਇਸ ਮੌਕੇ ਰਾਜਿੰਦਰ ਸਿੰਘ ਬੱਬੂ, ਅਸ਼ੋਕ ਕਪੂਰ, ਲੱਖਾ ਸਿੰਘ, ਜਸਮੇਰ ਸਿੰਘ, ਜਗਰੂਪ ਸਿੰਘ ਗਿੱਲ, ਰਮਨ ਦੱਤਾ, ਗੀਜਾ ਸਿੰਘ, ਹਰਬੰਸ ਸਿੰਘ ਅਤੇ ਕੁਲਵੰਤ ਸਿੰਘ ਸ਼ੇਰਗਿੱਲ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚੰਡੀਗੜ੍ਹ ਦੀਆਂ ਸਾਂਝੀਆਂ ਜਾਇਦਾਦਾਂ ਵੇਚਣ ’ ਤੇ ਲੱਗੀ ਪਾਬੰਦੀ ਹਟਾਉਣ ਦੀ ਅਪੀਲ ਅਗਲੀ ਖ਼ਬਰ ਆਲ ਇੰਡੀਆ ਕੰਬਾਈਨ ਮੈਨੂਫੈਕਚਰਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਵਲੋਂ ਸੀ. ਬੀ. ਆਈ. ਸੀ. ਦੇ ਚੇਅਰਮੈਨ ਵਿਵੇਕ ਚਤੁਰਵੇਦੀ...
Ad Position 24