01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

4 ਨਵੰਬਰ ਦੀ ਰਾਹੁਲ ਗਾਂਧੀ ਦੀ ਸੰਗਰੂਰ ‘ ਇਨਸਾਫ਼ ਰੈਲੀ ’ ’ ਚ ਪੰਜਾਬ ਦੀਆਂ 36 ਬਰਾਦਰੀਆਂ ਦੀ ਹੋਵੇਗੀ ਵੱਡੀ ਸ਼ਮੂਲੀਅਤ

ਚੰਡੀਗੜ੍ਹ, 31 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਓ. ਬੀ.

Ad Position 21
No active advertisement
ਪੰਜਾਬ ਕਾਂਗਰਸ ਭਵਨ ਵਿਖੇ ਓ.ਬੀ.ਸੀ ਵਿਭਾਗ ਪੰਜਾਬ ਦੇ ਚੇਅਰਮੈਨ ਅਤੇ ਸਾਬਕਾ ਵਿਧਾਇਕ ਅੰਗਦ ਸੈਣੀ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ । 01-11-2026
ਚੰਡੀਗੜ੍ਹ, 31 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਓ.ਬੀ.ਸੀ ਵਿਭਾਗ ਪੰਜਾਬ ਦੇ ਚੇਅਰਮੈਨ ਅਤੇ ਸਾਬਕਾ ਵਿਧਾਇਕ ਅੰਗਦ ਸੈਣੀ ਨੇ ਅੱਜ ਪੰਜਾਬ ਕਾਂਗਰਸ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 4 ਨਵੰਬਰ ਨੂੰ ਸੰਗਰੂਰ ਵਿਖੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਜੀ ਦੀ ਹੋਣ ਵਾਲੀ ‘ਇਨਸਾਫ਼ ਰੈਲੀ’ ਵਿਚ ਓ.ਬੀ.ਸੀ ਵਿਭਾਗ ਵੱਡੀ ਸ਼ਮੂਲੀਅਤ ਕਰੇਗਾ। ਪੰਜਾਬ ਦੀਆਂ 36 ਬਰਾਦਰੀਆਂ ਨੂੰ ਇਸ ਰੈਲੀ ਨਾਲ ਜੋੜਨ ਲਈ ਪੂਰੇ ਸੂਬੇ ਵਿਚ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਹਰੇਕ ਬਿਰਾਦਰੀ ਦੇ ਨੁਮਾਇੰਦਿਆਂ ਅਤੇ ਸਮਾਜਿਕ ਸੰਗਠਨਾਂ ਨਾਲ ਵੱਖ-ਵੱਖ ਤੌਰ ’ਤੇ ਸੰਪਰਕ ਕੀਤਾ ਜਾ ਰਿਹਾ ਹੈ, ਤਾਂ ਜੋ ਓ.ਬੀ.ਸੀ ਸਮਾਜ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਈ ਜਾ ਸਕੇ। ਅੰਗਦ ਸੈਣੀ ਨੇ ਕਿਹਾ ਕਿ ਓ.ਬੀ.ਸੀ ਸਮਾਜ ਦੀਆਂ 36 ਬਰਾਦਰੀਆਂ ਤੱਕ ਪਹੁੰਚ ਬਣਾਉਣਾ ਵਿਭਾਗ ਦੀ ਮੁੱਖ ਤਰਜੀਹ ਹੈ। ਇਸ ਲਈ ਜ਼ਿਲ੍ਹਾ ਪੱਧਰ ਤੋਂ ਲੈ ਕੇ ਪਿੰਡਾਂ ਤੱਕ ਸੰਪਰਕ ਮੁਹਿੰਮ ਚਲਾਈ ਜਾਵੇਗੀ। ਬਰਾਦਰੀਆਂ ਦੇ ਨੁਮਾਇੰਦਿਆਂ, ਸਮਾਜਿਕ ਕਾਰਕੁਨਾਂ ਅਤੇ ਆਮ ਲੋਕਾਂ ਨੂੰ ਰੈਲੀ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸਿਰਫ਼ 4 ਨਵੰਬਰ ਦੀ ਰੈਲੀ ਤੱਕ ਸੀਮਤ ਨਹੀਂ ਰਹੇਗੀ, ਸਗੋਂ ਓ.ਬੀ.ਸੀ ਸਮਾਜ ਨੂੰ ਜਥੇਬੰਦਕ ਤੌਰ ’ਤੇ ਮਜ਼ਬੂਤ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਹੱਕਾਂ ਨੂੰ ਢੁੱਕਵੇਂ ਮੰਚ ’ਤੇ ਉਠਾਉਣ ਲਈ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਸਮਾਜਿਕ ਨਿਆਂ, ਬਰਾਬਰ ਦੇ ਅਧਿਕਾਰ ਅਤੇ ਪਛੜੇ ਵਰਗਾਂ ਦੀ ਸਿਆਸੀ ਤੇ ਸਮਾਜਿਕ ਭਾਗੀਦਾਰੀ ਬੇਹੱਦ ਅਹਿਮ ਮੁੱਦੇ ਹਨ। ਓ.ਬੀ.ਸੀ ਸਮਾਜ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣ ਅਤੇ ਉਨ੍ਹਾਂ ਨੂੰ ਬਣਦੇ ਹੱਕ ਦਿਵਾਉਣ ਲਈ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਸਰਗਰਮ ਕੀਤਾ ਜਾ ਰਿਹਾ ਹੈ। ਰਾਹੁਲ ਗਾਂਧੀ ਜੀ ਦੀ ਸੰਗਰੂਰ ਰੈਲੀ ਵਿਚ ਇਨ੍ਹਾਂ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਓ.ਬੀ.ਸੀ ਸਮਾਜ ਦੇ ਲੋਕਾਂ ਨੂੰ ਇਕਜੁੱਟ ਹੋ ਕੇ ਆਪਣੇ ਹੱਕਾਂ ਅਤੇ ਇਨਸਾਫ਼ ਦੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਓ.ਬੀ.ਸੀ ਵਿਭਾਗ ਦੀ ਸਟੇਟ ਐਗਜ਼ੀਕਿਊਟਿਵ ਦੀ ਮੀਟਿੰਗ ਵਿਚ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨਾਂ, ਵਾਈਸ ਪ੍ਰੈਜ਼ੀਡੈਂਟਾਂ ਅਤੇ ਜਨਰਲ ਸਕੱਤਰਾਂ ਨੂੰ ਰੈਲੀ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਸਾਰੇ ਅਹੁਦੇਦਾਰਾਂ ਨੂੰ ਆਪਣੇ-ਆਪਣੇ ਜ਼ਿਲ੍ਹਿਆਂ ਵਿਚ ਬਿਰਾਦਰੀਵਾਰ ਮੀਟਿੰਗਾਂ ਕਰਨ, ਲੋਕਾਂ ਨਾਲ ਸੰਪਰਕ ਵਧਾਉਣ ਅਤੇ ਵੱਡੀ ਗਿਣਤੀ ਵਿਚ ਸੰਗਰੂਰ ਪਹੁੰਚਣ ਲਈ ਆਪਸੀ ਤਾਲਮੇਲ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਮੌਕੇ ਸਾਬਕਾ ਸੂਬਾ ਪ੍ਰਧਾਨ ਰਾਜਪਾਲ , ਨੈਸ਼ਨਲ ਟੀਮ ਦੇ ਇੰਦਰਜੀਤ , ਵਰਕਿੰਗ ਪ੍ਰੈਜ਼ੀਡੈਂਟ ਮਨਜੀਤ ਸਿੰਘ (ਪਟਿਆਲਾ), ਸਾਬਕਾ ਵਿਧਾਇਕਾ ਇੰਦੂ ਬਾਲਾ , ਨਵ-ਨਿਯੁਕਤ ਵਰਕਿੰਗ ਪ੍ਰੈਜ਼ੀਡੈਂਟ ਕੇ.ਕੇ. ਬਾਵਾ ਅਤੇ ਆਈਡਿਓਲੋਜੀ ਕਮੇਟੀ ਦੇ ਮੈਂਬਰ ਅਮਿਤ ਸਮੇਤ ਵਿਭਾਗ ਦੇ ਸੀਨੀਅਰ ਆਗੂ ਅਤੇ ਅਹੁਦੇਦਾਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਪ੍ਰਸ਼ਾਸਨ ਨੇ ਰਾਸ਼ਟਰੀ ਏਕਤਾ ਦਿਵਸ ’ ਤੇ ‘ ਰਨ ਫ਼ਾਰ ਯੂਨਿਟੀ ’ ਦਾ ਕਰਵਾਇਆ ਸਮਾਰੋਹ ਪੰਜਾਬ ਦੇ ਅਗਲੀ ਖ਼ਬਰ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚੰਡੀਗੜ੍ਹ ਦੀਆਂ ਸਾਂਝੀਆਂ ਜਾਇਦਾਦਾਂ ਵੇਚਣ ’ ਤੇ ਲੱਗੀ ਪਾਬੰਦੀ ਹਟਾਉਣ ਦੀ ਅਪੀਲ
Ad Position 24