01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਡੂਇੰਗ ਬਿਜ਼ਨੈੱਸ’ ਤਹਿਤ ਨਵੇਂ ਮਾਪਦੰਡ ਸਥਾਪਤ ਕੀਤੇ; 16 ਮਹੀਨਿਆਂ ਵਿਚ 20 ਹਜ਼ਾਰ ਤੋਂ ਵੱਧ ਪ੍ਰਵਾਨਗੀਆਂ ਜਾਰੀ

ਚੰਡੀਗੜ੍ਹ, 31 ਅਕਤੂਬਰ (ਅਜੀਤ ਬਿਊਰੋ) - ‘ਈਜ਼ ਆਫ਼ ਡੂਇੰਗ ਬਿਜ਼ਨਸ’ ਵਿਚ ਕੌਮੀ ਪੱਧਰ ’ਤੇ ਨਵੇਂ ਮਾਪਦੰਡ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਫਾਸਟਟਰੈਕ ਪੋਰਟਲ ਇਕ ਕ੍ਰਾਂਤੀਕਾਰੀ ਕਦਮ ਸਾਬਤ ਹੋ ਰਿਹਾ ਹੈ, ਜਿਸ ਨੇ ਪੰਜਾਬ ਨੂੰ ਦੇਸ਼ ਭਰ ਵਿਚ ਨਿਵੇਸ਼ਕਾਂ ਲਈ ਵਧੇਰੇ ਅਨੁਕੂਲ ਬਣਾ ਦਿੱਤਾ ਹੈ। ਇਹ ਪੋਰਟਲ ਵੱਧ ਤੋਂ ਵੱਧ 45 ਦਿਨਾਂ ਦੇ ਅੰਦਰ ਸਾਰੀਆਂ ਰੈਗੂਲੇਟਰੀ ਪ੍ਰਵਾਨਗੀਆਂ ਤੋਂ ਇਲਾਵਾ ਦੇਰੀ ਦੀ ਸੂਰਤ ਵਿਚ ‘ਆਟੋਮੈਟਿਕ ਡੀਮਡ ਪ੍ਰਵਾਨਗੀ’ ਦੀ ਵਿਵਸਥਾ ਹੈ।

Ad Position 21
No active advertisement
ਅਜੀਤ ਡੈਸਕ 01-11-2026
ਚੰਡੀਗੜ੍ਹ, 31 ਅਕਤੂਬਰ (ਅਜੀਤ ਬਿਊਰੋ) - ‘ਈਜ਼ ਆਫ਼ ਡੂਇੰਗ ਬਿਜ਼ਨਸ’ ਵਿਚ ਕੌਮੀ ਪੱਧਰ ’ਤੇ ਨਵੇਂ ਮਾਪਦੰਡ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਫਾਸਟਟਰੈਕ ਪੋਰਟਲ ਇਕ ਕ੍ਰਾਂਤੀਕਾਰੀ ਕਦਮ ਸਾਬਤ ਹੋ ਰਿਹਾ ਹੈ, ਜਿਸ ਨੇ ਪੰਜਾਬ ਨੂੰ ਦੇਸ਼ ਭਰ ਵਿਚ ਨਿਵੇਸ਼ਕਾਂ ਲਈ ਵਧੇਰੇ ਅਨੁਕੂਲ ਬਣਾ ਦਿੱਤਾ ਹੈ। ਇਹ ਪੋਰਟਲ ਵੱਧ ਤੋਂ ਵੱਧ 45 ਦਿਨਾਂ ਦੇ ਅੰਦਰ ਸਾਰੀਆਂ ਰੈਗੂਲੇਟਰੀ ਪ੍ਰਵਾਨਗੀਆਂ ਤੋਂ ਇਲਾਵਾ ਦੇਰੀ ਦੀ ਸੂਰਤ ਵਿਚ ‘ਆਟੋਮੈਟਿਕ ਡੀਮਡ ਪ੍ਰਵਾਨਗੀ’ ਦੀ ਵਿਵਸਥਾ ਹੈ। 10 ਜੂਨ, 2025 ਨੂੰ ਲਾਂਚ ਕੀਤੇ ਗਏ ਇਸ ਪੋਰਟਲ ਰਾਹੀਂ ਹੁਣ ਤੱਕ 20,417 ਪ੍ਰਵਾਨਗੀਆਂ ਜਾਰੀ ਕੀਤੀਆਂ ਗਈਆਂ ਹਨ। ਇਸ ਨੂੰ ਸੂਬੇ ਦੇ ਉਦਯੋਗਿਕ ਖੇਤਰ ਲਈ ਇੱਕ ਵੱਡਾ ਸਾਕਾਰਤਮਕ ਬਦਲਾਅ ਕਰਾਰ ਦਿੰਦਿਆਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪੋਰਟਲ ਸਿੰਗਲ-ਵਿੰਡੋ ਡਿਜੀਟਲ ਪਲੇਟਫਾਰਮ ਵਜੋਂ ਕੰਮ ਕਰਦਾ ਹੈ, ਜਿਸ ਨਾਲ ਕਾਰੋਬਾਰੀਆਂ ਨੂੰ ਏਕੀਕ੍ਰਿਤ ਪ੍ਰਣਾਲੀ ਰਾਹੀਂ ਸਾਰੀਆਂ ਰੈਗੂਲੇਟਰੀ ਪ੍ਰਵਾਨਗੀਆਂ ਅਤੇ ਸਰਕਾਰੀ ਸੇਵਾਵਾਂ ਆਨਲਾਈਨ ਪ੍ਰਾਪਤ ਹੋ ਰਹੀਆਂ ਹਨ। ਨਵੇਂ ਨਿਵੇਸ਼ਾਂ ਲਈ ਕਾਰੋਬਾਰੀਆਂ ਨੂੰ ਸਾਰੀਆਂ ਲੋੜੀਂਦੀਆਂ ਸੇਵਾਵਾਂ, ਮਨਜ਼ੂਰੀਆਂ ਅਤੇ ਪ੍ਰਵਾਨਗੀਆਂ ਲਈ ਸਿਰਫ਼ ਇਕ ਹੀ ‘ਕਾਮਨ ਐਪਲੀਕੇਸ਼ਨ ਫਾਰਮ’ ਜਮ੍ਹਾਂ ਕਰਵਾਉਣਾ ਪੈਂਦਾ ਹੈ, ਜਿਸ ਨਾਲ ਵੱਖ-ਵੱਖ ਵਿਭਾਗਾਂ ਕੋਲ ਵੱਖਰੇ ਤੌਰ ’ਤੇ ਪਹੁੰਚ ਕਰਨ ਦੀ ਲੋੜ ਖ਼ਤਮ ਹੋ ਗਈ ਹੈ। ਇਹ ਪੋਰਟਲ ਵੱਧ ਤੋਂ ਵੱਧ 45 ਦਿਨਾਂ ਦੇ ਅੰਦਰ ਸਮਾਂਬੱਧ ਪ੍ਰਵਾਨਗੀਆਂ ਯਕੀਨੀ ਬਣਾਉਂਦਾ ਹੈ ਅਤੇ ਵਿਭਾਗੀ ਦੇਰੀ ਹੋਣ ’ਤੇ ਇਸ ਵਿਚ ਆਟੋਮੈਟਿਕ ਡੀਮਡ ਪ੍ਰਵਾਨਗੀ ਦੀ ਵਿਵਸਥਾ ਹੈ, ਜੋ ਪ੍ਰਸ਼ਾਸਕੀ ਕੁਸ਼ਲਤਾ ਨੂੰ ਯਕੀਨੀ ਬਣਾਉਣ, ਸਮਾਂ-ਸੀਮਾਵਾਂ ਬਾਰੇ ਸਪੱਸ਼ਟਤਾ ਅਤੇ ਨਿਵੇਸ਼ਕਾਂ ਲਈ ਫ਼ੈਸਲੇ ਲੈਣ ਦੀ ਪ੍ਰਕਿਰਿਆ ਨੂੰ ਤੇਜ਼ ਕਰਦਾ ਹੈ। ਉਦਯੋਗ ਅਤੇ ਵਣਜ ਮੰਤਰੀ ਨੇ ਕਿਹਾ ਕਿ ਇਹ ਪਲੇਟਫਾਰਮ ਪ੍ਰੋਸੀਜਰਲ ਅੜਿੱਕਿਆਂ ਨੂੰ ਦੂਰ ਕਰਕੇ ਅਤੇ ਪ੍ਰਵਾਨਗੀਆਂ ਵਿਚ ਵਧੇਰੇ ਜਵਾਬਦੇਹੀ ਨੂੰ ਯਕੀਨੀ ਬਣਾ ਕੇ ਇੱਕ ਪਾਰਦਰਸ਼ੀ, ਕੁਸ਼ਲ ਅਤੇ ਨਿਵੇਸ਼ਕ-ਪੱਖੀ ਕਾਰੋਬਾਰੀ ਮਾਹੌਲ ਸਿਰਜਣ ਲਈ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸੰਕਲਪ ਨੂੰ ਦਰਸਾਉਂਦਾ ਹੈ। ਅਮਨ ਅਰੋੜਾ ਨੇ ਕਿਹਾ, “ਸਾਡੀ ਸਰਕਾਰ ਇਕ ਅਜਿਹਾ ਪਾਰਦਰਸ਼ੀ, ਕੁਸ਼ਲ ਅਤੇ ਨਿਵੇਸ਼ਕ-ਪੱਖੀ ਮਾਹੌਲ ਸਿਰਜਣ ਲਈ ਵਚਨਬੱਧ ਹੈ ਜਿੱਥੇ ਕਾਰੋਬਾਰ ਬਿਨਾਂ ਕਿਸੇ ਅੜਿੱਕੇ ਦੇ ਵਧ-ਫੁੱਲ ਸਕਣ। ‘ਇਨਵੈਸਟ ਪੰਜਾਬ’, ਦੇਸ਼ ਦੀ ਸਰਵੋਤਮ ਇਨਵੈਸਟਮੈਂਟ ਪ੍ਰਮੋਸ਼ਨ ਏਜੰਸੀ ਬਣਨ ਦੇ ਵਿਜ਼ਨ ਨਾਲ ਇਸ ਤਬਦੀਲੀ ਦੀ ਅਗਵਾਈ ਕਰ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਨੇ ‘ ਏ . ਆਈ ਇੰਟਰ ਨਸ਼ਿਪ ਪ੍ਰੋਗਰਾਮ ’ ਦਾ ਸਮਾਪਤੀ ਸਮਾਰੋਹ ਕਰਵਾਇਆ ਅਗਲੀ ਖ਼ਬਰ ਸੀ . ਜੀ . ਸੀ . ਲਾਂਡਰਾਂ ਵਿਖੇ ‘ ਅਸਮਿਤਾ ਖੇਲ੍ਹੋ ਇੰਡੀਆ ਵੇਟ - ਲਿਫ਼ਟਿੰਗ ਟੂਰਨਾਮੈਂਟ ’ ਕਰਵਾਇਆ
Ad Position 24