01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਵਿਧਾਇਕ ਰੰਧਾਵਾ ਵਲੋਂ ਜ਼ੀਰਕਪੁਰ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਤਿੰਨ ਬੱਸਾਂ ਰਵਾਨਾ

ਜ਼ੀਰਕਪੁਰ, 31 ਅਕਤੂਬਰ (ਹੈਪੀ ਪੰਡਵਾਲਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਜ਼ੀਰਕਪੁਰ, ਡੇਰਾਬੱਸੀ ਤੇ ਲਾਲੜੂ ਤੋਂ ਸ਼ਰਧਾਲੂਆਂ ਦੀਆਂ ਤਿੰਨ ਬੱਸਾਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਪਵਿੱਤਰ ਧਰਤੀ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ ਹੈ, ਜਿਸ ਰਾਹੀਂ ਸ਼ਰਧਾਲੂਆਂ ਨੂੰ ਮੁਫ਼ਤ ਤੀਰਥ ਯਾਤਰਾ ਕਰਨ ਦਾ ਮੌਕਾ ਮਿਲ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 01-11-2026
ਜ਼ੀਰਕਪੁਰ, 31 ਅਕਤੂਬਰ (ਹੈਪੀ ਪੰਡਵਾਲਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਜ਼ੀਰਕਪੁਰ, ਡੇਰਾਬੱਸੀ ਤੇ ਲਾਲੜੂ ਤੋਂ ਸ਼ਰਧਾਲੂਆਂ ਦੀਆਂ ਤਿੰਨ ਬੱਸਾਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਪਵਿੱਤਰ ਧਰਤੀ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ ਹੈ, ਜਿਸ ਰਾਹੀਂ ਸ਼ਰਧਾਲੂਆਂ ਨੂੰ ਮੁਫ਼ਤ ਤੀਰਥ ਯਾਤਰਾ ਕਰਨ ਦਾ ਮੌਕਾ ਮਿਲ ਰਿਹਾ ਹੈ। ਇਸ ਯੋਜਨਾ ਨਾਲ ਲੋਕ ਬਿਨਾਂ ਕਿਸੇ ਆਰਥਿਕ ਬੋਝ ਦੇ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਇਹ ਯੋਜਨਾ ਸ਼ੁਰੂ ਕੀਤੀ ਗਈ ਹੈ ਤਾਂ ਜੋ ਹਰ ਵਰਗ ਦੇ ਲੋਕ ਆਪਣੀ ਸ਼ਰਧਾ ਅਨੁਸਾਰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਸਕਣ। ਵਿਧਾਇਕ ਨੇ ਸ਼ਰਧਾਲੂਆਂ ਦੀ ਸੁਖਦ ਤੇ ਸੁਰੱਖਿਅਤ ਯਾਤਰਾ ਦੀ ਕਾਮਨਾ ਕਰਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
Ad Position 22
No active advertisement
ਪਿਛਲੀ ਖ਼ਬਰ ‘ ਗੈਂਗਸਟਰਾਂ ’ ਤੇ ਵਾਰ ’ ਦਾ 284 ਵਾਂ ਦਿਨ, ਪੰਜਾਬ ਪੁਲਿਸ ਵਲੋਂ 475 ਥਾਈਂ ਛਾਪੇਮਾਰੀ 152 ਕਾਬੂ ‘ਯੁੱਧ ਨਸ਼ਿਆਂ ਵਿਰੁੱ... ਅਗਲੀ ਖ਼ਬਰ ਪੰਜਾਬ ਦੇ ਭਖਦੇ ਮਸਲਿਆਂ ਨੂੰ ਲੈ ਕੇ ਰਾਜਪਾਲ ਨੂੰ ਮਿਲੇ ਗੁਰਦਰਸ਼ਨ ਸਿੰਘ ਸੈਣੀ
Ad Position 24