ਜੇ . ਈ . ਕੁਲਵੰਤ ਸਿੰਘ ਮਾਵੀ ਨੂੰ ਸੇਵਾ - ਮੁਕਤੀ ਮੌਕੇ ਦਿੱਤੀ ਨਿੱਘੀ ਵਿਦਾਇਗੀ
ਕੁਰਾਲੀ, 31 ਅਕਤੂਬਰ (ਬਿੱਲਾ ਅਕਾਲਗੜ੍ਹੀਆ)- ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ‘ਚੋਂ ਸੇਵਾ-ਮੁਕਤ ਹੋਏ ਜੇ. ਈ.
ਕੁਰਾਲੀ, 31 ਅਕਤੂਬਰ (ਬਿੱਲਾ ਅਕਾਲਗੜ੍ਹੀਆ)- ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ‘ਚੋਂ ਸੇਵਾ-ਮੁਕਤ ਹੋਏ ਜੇ. ਈ. ਕੁਲਵੰਤ ਸਿੰਘ ਮਾਵੀ ਨੂੰ ਵਿਭਾਗ ਵਲੋਂ ਨਿੱਘੀ ਵਿਦਾਇਗੀ ਪਾਰਟੀ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਸੰਬੋਧਨ ਕਰਦਿਆਂ ਐਕਸੀਅਨ ਰੋਹਿਤ ਕੁਮਾਰ ਤੇ ਐਸ. ਡੀ. ਓ. ਸੰਦੀਪ ਸ਼ਰਮਾ ਨੇ ਕਿਹਾ ਕਿ ਕੁਲਵੰਤ ਸਿੰਘ ਮਾਵੀ ਜਿਥੇ ਬਾਸਕਟਬਾਲ ਦੇ ਨੈਸ਼ਨਲ ਖਿਡਾਰੀ ਰਹੇ ਹਨ, ਉਥੇ ਹੀ ਉਹ ਵਾਟਰ ਸਪਲਾਈ ਵਿਭਾਗ ‘ਚ ਵੀ ਇਕ ਇਮਾਨਦਾਰ, ਮਿਹਨਤੀ ਅਤੇ ਮਿੱਠ-ਬੋਲੜੇ ਅਧਿਕਾਰੀ ਵਜੋਂ ਜਾਣੇ ਜਾਂਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਕੁਲਵੰਤ ਮਾਵੀ ਨੇ ਵਿਭਾਗ ਦੇ ਵੱਖ-ਵੱਖ ਸਟੇਸ਼ਨਾਂ ‘ਤੇ ਆਪਣੀਆਂ ਸੇਵਾਵਾਂ ਨਿਭਾਈਆਂ ਅਤੇ ਸਬ-ਡਵੀਜ਼ਨ ਸ੍ਰੀ ਚਮਕੌਰ ਸਾਹਿਬ ਵਿਖੇ ਵੀ ਪੂਰੀ ਲਗਨ, ਨਿਸ਼ਠਾ ਅਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਈ। ਇਸ ਤੋਂ ਇਲਾਵਾ ਉਹ ਪੰਜਾਬੀ ਲਿਖਾਰੀ ਸਭਾ ਕੁਰਾਲੀ ਦੇ ਲਗਾਤਾਰ ਪ੍ਰਧਾਨ ਵੀ ਰਹਿ ਚੁੱਕੇ ਹਨ ਅਤੇ ਸਾਹਿਤਕ ਤੇ ਸਮਾਜ ਸੇਵੀ ਗਤੀਵਿਧੀਆਂ ਨਾਲ ਵੀ ਜੁੜੇ ਰਹੇ ਹਨ। ਉਨ੍ਹਾਂ ਕਿਹਾ ਕਿ ਮਾਵੀ ਦੇ ਸਹਿਯੋਗੀ ਸੁਭਾਅ ਅਤੇ ਕੰਮ ਪ੍ਰਤੀ ਸਮਰਪਣ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਮੌਕੇ ਹੋਰਨਾਂ ਬੁਲਾਰਿਆਂ ਨੇ ਵੀ ਕੁਲਵੰਤ ਸਿੰਘ ਮਾਵੀ ਵਲੋਂ ਆਪਣੀ ਨੌਕਰੀ ਦੌਰਾਨ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਆਪਣੀ ਡਿਊਟੀ ਪੂਰੀ ਤਨਦੇਹੀ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਈ ਹੈ। ਉਨ੍ਹਾਂ ਦੀਆਂ ਵਿਭਾਗ ਪ੍ਰਤੀ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸਮਾਗਮ ਦੌਰਾਨ ਉੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਕੁਲਵੰਤ ਸਿੰਘ ਮਾਵੀ ਤੇ ਉਨ੍ਹਾਂ ਦੀ ਧਰਮ ਪਤਨੀ ਸੇਵਾ-ਮੁਕਤ ਅਧਿਆਪਕਾ ਬਲਜੀਤ ਕੌਰ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਖੁਸ਼ਹਾਲ ਭਵਿੱਖ ਦੀ ਕਾਮਨਾ ਕੀਤੀ ਗਈ। ਸਮਾਗਮ ਦੌਰਾਨ ਇੰਜ. ਹਰਵਿੰਦਰ ਸ਼ਰਮਾ ਨੇ ਮੰਚ ਸੰਚਾਲਕ ਦੀ ਜ਼ਿੰਮੇਵਾਰੀ ਬਾਖ਼ੂਬੀ ਨਿਭਾਈ। ਇਸ ਮੌਕੇ ਹਰਮਨ ਸਿੰਘ, ਸਤਨਾਮ ਸਿੰਘ ਮੱਟੂ ਤੇ ਵਿਕਰਮ ਸਿੰਘ (ਸਾਰੇ ਐਸ. ਡੀ. ਓ.), ਰਣਬੀਰ ਸਿੰਘ, ਗੁਰਤੇਜ ਸਿੰਘ, ਮੁਕੇਸ਼ ਮੈਣੀ (ਸਾਰੇ ਜੇ. ਈ.), ਸੁਪਰਡੈਂਟ ਬਲਰਾਜ ਸਿੰਘ, ਸੀਨੀਅਰ ਸਹਾਇਕ ਜਸਵਿੰਦਰ ਕੌਰ, ਰਾਜਦੀਪ ਕੌਰ, ਸੀਨੀਅਰ ਸਹਇਕ ਸੁਖਵਿੰਦਰ ਸਿੰਘ, ਅਨਿਲ ਕੁਮਾਰ, ਮੋਨਿਕਾ, ਪ੍ਰਧਾਨ ਜਸਵਿੰਦਰ ਸਿੰਘ ਮੁਹਾਲੀ ਤੇ ਪ੍ਰਧਾਨ ਬਲਦੇਵ ਸਿੰਘ ਸਮੇਤ ਕੁਲਵੰਤ ਸਿੰਘ ਮਾਵੀ ਦੇ ਪਰਿਵਾਰਕ ਮੈਂਬਰ ਅਤੇ ਇਲਾਕੇ ਦੇ ਪਤਵੰਤੇ ਵੀ ਹਾਜ਼ਰ ਸਨ।