01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਹਰਜਿੰਦਰ ਸਿੰਘ ਮੁੰਧੋਂ ਦੀ ਅਗਵਾਈ ਹੇਠ ਪਿੰਡ ਭਗਤ ਮਾਜਰਾ ਵਿਖੇ ਹੋਈ ਭਰਵੀਂ ਮੀਟਿੰਗ

ਮੁੱਲਾਂਪੁਰ ਗਰੀਬਦਾਸ, 31 ਅਕਤੂਬਰ (ਦਿਲਬਰ ਸਿੰਘ ਖੈਰਪੁਰ)-ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਹਲਕਾ ਖਰੜ ਤੋਂ ਸੀਨੀਅਰ ਆਗੂ ਹਰਜਿੰਦਰ ਸਿੰਘ ਮੁੰਧੋਂ ਦੀ ਅਗਵਾਈ ਹੇਠ ਪਿੰਡ ਭਗਤ ਮਾਜਰਾ ਵਿਖੇ ਭਰਵੀਂ ਮੀਟਿੰਗ ਹੋਈ। ਇਸ ਮੌਕੇ ਇਸਤਰੀ ਵਿੰਗ ਦੀ ਸੀਨੀਅਰ ਮੀਤ ਪ੍ਰਧਾਨ ਬੀਬੀ ਮਨਜੀਤ ਕੌਰ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਥੇ ਰਵਾਇਤੀ ਸਿਆਸੀ ਪਾਰਟੀਆਂ ਦੇ ਆਗੂਆਂ ਦਾ ਮੁੱਖ ਮਕਸਦ ਕਾਰੋਬਾਰਾਂ ਲਈ ਸਿਆਸਤ ਨੂੰ ਵਰਤਣਾ ਰਿਹਾ ਹੈ, ਉਥੇ ਹੀ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਭਾਈ ਅੰਮ੍ਰਿਤਪਾਲ ਸਿੰਘ ਦੇ ਨਸ਼ਿਆਂ ਖ਼ਿਲਾਫ਼ ਦਰਦ ‘ਚੋਂ ਉਪਜੀ ਹੈ।

Ad Position 21
No active advertisement
ਅਜੀਤ ਡੈਸਕ 01-11-2026
ਮੁੱਲਾਂਪੁਰ ਗਰੀਬਦਾਸ, 31 ਅਕਤੂਬਰ (ਦਿਲਬਰ ਸਿੰਘ ਖੈਰਪੁਰ)-ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਹਲਕਾ ਖਰੜ ਤੋਂ ਸੀਨੀਅਰ ਆਗੂ ਹਰਜਿੰਦਰ ਸਿੰਘ ਮੁੰਧੋਂ ਦੀ ਅਗਵਾਈ ਹੇਠ ਪਿੰਡ ਭਗਤ ਮਾਜਰਾ ਵਿਖੇ ਭਰਵੀਂ ਮੀਟਿੰਗ ਹੋਈ। ਇਸ ਮੌਕੇ ਇਸਤਰੀ ਵਿੰਗ ਦੀ ਸੀਨੀਅਰ ਮੀਤ ਪ੍ਰਧਾਨ ਬੀਬੀ ਮਨਜੀਤ ਕੌਰ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਥੇ ਰਵਾਇਤੀ ਸਿਆਸੀ ਪਾਰਟੀਆਂ ਦੇ ਆਗੂਆਂ ਦਾ ਮੁੱਖ ਮਕਸਦ ਕਾਰੋਬਾਰਾਂ ਲਈ ਸਿਆਸਤ ਨੂੰ ਵਰਤਣਾ ਰਿਹਾ ਹੈ, ਉਥੇ ਹੀ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਭਾਈ ਅੰਮ੍ਰਿਤਪਾਲ ਸਿੰਘ ਦੇ ਨਸ਼ਿਆਂ ਖ਼ਿਲਾਫ਼ ਦਰਦ ‘ਚੋਂ ਉਪਜੀ ਹੈ। ਉਨ੍ਹਾਂ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ। ਇਸ ਮੌਕੇ ਹਰਜਿੰਦਰ ਸਿੰਘ ਮੁੰਧੋਂ ਨੇ ਵਿਸ਼ਵਾਸ ਦਿਵਾਇਆ ਕਿ ਹੁਣ ਤੱਕ ਅਣਗੌਲੇ ਗਏ ਹਲਕਾ ਖਰੜ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ ਅਤੇ ਵਿਕਾਸ ਪੱਖੋਂ ਹਲਕੇ ਦੀ ਨੁਹਾਰ ਬਦਲੀ ਜਾਵੇਗੀ। ਇਸੇ ਦੌਰਾਨ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਹਰਜਿੰਦਰ ਸਿੰਘ ਦੇਸੂਮਾਜਰਾ, ਗੁਰਮੀਤ ਸਿੰਘ ਸ਼ਾਂਟੂ, ਭਗਤ ਸਿੰਘ ਭਗਤ ਮਾਜਰਾ, ਰਵਿੰਦਰ ਸਿੰਘ ਬਜੀਦਪੁਰ ਤੇ ਕੁਲਵੰਤ ਸਿੰਘ ਸੰਗਤਪੁਰਾ ਆਦਿ ਆਗੂਆਂ ਨੇ ਵੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਸੋਚ ਅਨੁਸਾਰ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਸਾਡਾ ਮੁੱਢਲਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਚੰਗੀ ਸੋਚ ਤੇ ਉਸਾਰੂ ਰਾਜਨੀਤੀ ਦੀ ਲੋੜ ਹੈ, ਲਿਹਾਜ਼ਾ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਹੱਥ ਪੰਜਾਬ ਦੀ ਵਾਗਡੋਰ ਸੰਭਾਲੀ ਜਾਵੇ। ਇਸ ਮੌਕੇ ਸਰਬਜੀਤ ਸਿੰਘ ਸੰਗਤਪੁਰਾ, ਸੁਖਦੇਵ ਸਿੰਘ ਕਾਦੀਮਾਜਰਾ, ਸ਼ਿਵਰਾਜ ਸਿੰਘ, ਕੁਲਵੀਰ ਸਿੰਘ, ਜਗਤਾਰ ਸਿੰਘ, ਮੋਹਨ ਸਿੰਘ, ਕਮਲਜੀਤ ਕੌਰ ਤੇ ਭੁਪਿੰਦਰ ਕੌਰ ਆਦਿ ਮੁਹਤਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਨੂੰ ਸਫ਼ਲ ਬਣਾਉਣ ਲਈ ਸਾਬਕਾ ਮੰਤਰੀ ਸਿੱਧੂ ਵਲੋਂ ਮੁਹਾਲੀ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ... ਅਗਲੀ ਖ਼ਬਰ ਜੇ . ਈ . ਕੁਲਵੰਤ ਸਿੰਘ ਮਾਵੀ ਨੂੰ ਸੇਵਾ - ਮੁਕਤੀ ਮੌਕੇ ਦਿੱਤੀ ਨਿੱਘੀ ਵਿਦਾਇਗੀ
Ad Position 24