ਜਥੇਬੰਦੀਆਂ ਦੀ ਤਾਕਤ ਸਮਰਪਿਤ ਵਰਕਰ, ਉਨ੍ਹਾਂ ਨੂੰ ਅਣਗੌਲਿਆ ਕਰਨਾ ਮੰਦਭਾਗਾ-ਤੁੜ
ਚੰਡੀਗੜ੍ਹ, 1 ਨਵੰਬਰ (ਪ੍ਰੋ ਅਵਤਾਰ ਸਿੰਘ)-ਮਿਸਲ ਸਤਲੁਜ ਦੇ ਆਗੂ ਅਮਰਿੰਦਰ ਸਿੰਘ ਤੁੜ ਨੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਜਥੇਬੰਦੀ ਦੇ ਪੁਰਾਣੇ ਤੇ ਸਮਰਪਿਤ ਪੰਥਕ ਵਰਕਰਾਂ ਨਾਲ ਕਥਿਤ ਵਿਤਕਰੇ ਦਾ ਮੁੱਦਾ ਉਠਾਉਂਦਿਆਂ ਕਿਹਾ ਹੈ ਕਿ ਕਿਸੇ ਵੀ ਜਥੇਬੰਦੀ ਦੀ ਅਸਲ ਤਾਕਤ ਉਸ ਦੇ ਸਮਰਪਿਤ ਵਰਕਰ ਹੁੰਦੇ ਹਨ ਅਤੇ ਉਨ੍ਹਾਂ ਦੀ ਮਿਹਨਤ ਤੇ ਕੁਰਬਾਨੀ ਨੂੰ ਅਣਗੌਲਿਆ ਕਰਨਾ ਮੰਦਭਾਗਾ ਹੈ। ਉਨ੍ਹਾਂ ਪੰਥਕ ਆਗੂ ਜਸਵਿੰਦਰ ਸਿੰਘ ਡਰੋਲੀ ਸਮੇਤ ਜਥੇਬੰਦੀ ਦੇ ਪੁਰਾਣੇ ਵਰਕਰਾਂ ਨਾਲ ਇਕਜੁੱਟਤਾ ਪ੍ਰਗਟਾਉਂਦਿਆਂ ਉਨ੍ਹਾਂ ਦੀ ਸੇਵਾ ਅਤੇ ਸੰਘਰਸ਼ ਦੀ ਸ਼ਲਾਘਾ ਕੀਤੀ।
ਚੰਡੀਗੜ੍ਹ, 1 ਨਵੰਬਰ (ਪ੍ਰੋ ਅਵਤਾਰ ਸਿੰਘ)-ਮਿਸਲ ਸਤਲੁਜ ਦੇ ਆਗੂ ਅਮਰਿੰਦਰ ਸਿੰਘ ਤੁੜ ਨੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਜਥੇਬੰਦੀ ਦੇ ਪੁਰਾਣੇ ਤੇ ਸਮਰਪਿਤ ਪੰਥਕ ਵਰਕਰਾਂ ਨਾਲ ਕਥਿਤ ਵਿਤਕਰੇ ਦਾ ਮੁੱਦਾ ਉਠਾਉਂਦਿਆਂ ਕਿਹਾ ਹੈ ਕਿ ਕਿਸੇ ਵੀ ਜਥੇਬੰਦੀ ਦੀ ਅਸਲ ਤਾਕਤ ਉਸ ਦੇ ਸਮਰਪਿਤ ਵਰਕਰ ਹੁੰਦੇ ਹਨ ਅਤੇ ਉਨ੍ਹਾਂ ਦੀ ਮਿਹਨਤ ਤੇ ਕੁਰਬਾਨੀ ਨੂੰ ਅਣਗੌਲਿਆ ਕਰਨਾ ਮੰਦਭਾਗਾ ਹੈ। ਉਨ੍ਹਾਂ ਪੰਥਕ ਆਗੂ ਜਸਵਿੰਦਰ ਸਿੰਘ ਡਰੋਲੀ ਸਮੇਤ ਜਥੇਬੰਦੀ ਦੇ ਪੁਰਾਣੇ ਵਰਕਰਾਂ ਨਾਲ ਇਕਜੁੱਟਤਾ ਪ੍ਰਗਟਾਉਂਦਿਆਂ ਉਨ੍ਹਾਂ ਦੀ ਸੇਵਾ ਅਤੇ ਸੰਘਰਸ਼ ਦੀ ਸ਼ਲਾਘਾ ਕੀਤੀ। ਸਵ. ਜਥੇਦਾਰ ਮੋਹਣ ਸਿੰਘ ਤੁੜ ਦੇ ਪੋਤਰੇ ਅਮਰਿੰਦਰ ਸਿੰਘ ਤੁੜ ਨੇ ਕਿਹਾ ਕਿ ਜਸਵਿੰਦਰ ਸਿੰਘ ਡਰੋਲੀ ਨੇ ਆਪਣਾ ਜੀਵਨ ਪੰਥਕ ਸੇਵਾ ਤੇ ਸੰਘਰਸ਼ਾਂ ਦੇ ਲੇਖੇ ਲਾਇਆ ਹੈ। ਪੰਜਾਬ ਦੇ ਔਖੇ ਦੌਰ ਦੌਰਾਨ ਵੀ ਉਨ੍ਹਾਂ ਨੇ ਨਿਡਰਤਾ ਨਾਲ ਪੰਥਕ ਸਰਗਰਮੀਆਂ ਵਿਚ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਭਾਵੇਂ ਉਹ ਵਾਰਿਸ ਪੰਜਾਬ ਦੀ ਮੌਜੂਦਾ ਵਿਚਾਰਧਾਰਾ ਅਤੇ ਕਾਰਜਪ੍ਰਣਾਲੀ ਨਾਲ ਸਹਿਮਤ ਨਹੀਂ ਹਨ, ਪਰ ਜਥੇਬੰਦੀ ਦੇ ਪੁਰਾਣੇ ਵਰਕਰਾਂ ਦੀ ਮਿਹਨਤ, ਕੁਰਬਾਨੀ ਅਤੇ ਸਮਰਪਣ ਦਾ ਪੂਰਾ ਸਤਿਕਾਰ ਕਰਦੇ ਹਨ। ਅਮਰਿੰਦਰ ਸਿੰਘ ਤੁੜ ਨੇ ਦੋਸ਼ ਲਗਾਇਆ ਕਿ ਜਥੇਬੰਦੀ ਵਿਚ ਪ੍ਰਭਾਵਸ਼ਾਲੀ ਅਤੇ ਸਰਮਾਏਦਾਰ ਲੋਕਾਂ ਦੀ ਵਧਦੀ ਦਖ਼ਲਅੰਦਾਜ਼ੀ ਕਾਰਨ ਪੁਰਾਣੇ ਤੇ ਸੰਘਰਸ਼ਸ਼ੀਲ ਵਰਕਰਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। 01 ਸੀਐਚਡੀ24