02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਜੀ. ਬੀ. ਪੀ. ਦੀ ਖੰਡਰ ਇਮਾਰਤ ’ਚੋਂ ਅਣਪਛਾਤੀ ਲਾਸ਼ ਬਰਾਮਦ

ਜ਼ੀਰਕਪੁਰ, 1 ਨਵੰਬਰ (ਮਨਿੰਦਰ ਸਿੰਘ)-ਚੰਡੀਗੜ੍ਹ-ਅੰਬਾਲਾ ਕੌਮੀ ਮਾਰਗ ’ਤੇ ਸਿੰਘਪੁਰਾ ਚੌਕ ਨੇੜੇ ਜੀ. ਬੀ.

Ad Position 21
No active advertisement
ਅਜੀਤ ਡੈਸਕ 02-11-2026
ਜ਼ੀਰਕਪੁਰ, 1 ਨਵੰਬਰ (ਮਨਿੰਦਰ ਸਿੰਘ)-ਚੰਡੀਗੜ੍ਹ-ਅੰਬਾਲਾ ਕੌਮੀ ਮਾਰਗ ’ਤੇ ਸਿੰਘਪੁਰਾ ਚੌਕ ਨੇੜੇ ਜੀ. ਬੀ. ਪੀ. ਗਰੁੱਪ ਦੀ ਇਕ ਖੰਡਰ ਪਈ ਇਮਾਰਤ ਵਿਚੋਂ ਪੁਲਿਸ ਨੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ। ਮ੍ਰਿਤਕ ਦੀ ਜੇਬ ਵਿਚੋਂ ਕੋਈ ਪਛਾਣ ਪੱਤਰ ਜਾਂ ਹੋਰ ਦਸਤਾਵੇਜ਼ ਨਹੀਂ ਮਿਲਿਆ, ਜਿਸ ਕਾਰਨ ਉਸ ਦੀ ਪਛਾਣ ਨਹੀਂ ਹੋ ਸਕੀ। ਪੁਲਿਸ ਨੇ ਲਾਸ਼ ਨੂੰ ਪਛਾਣ ਲਈ 72 ਘੰਟਿਆਂ ਵਾਸਤੇ ਡੇਰਾਬੱਸੀ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਹੈ। ਇਥੇ ਜ਼ਿਕਰਯੋਗ ਹੈ ਕਿ ਜੀ. ਬੀ. ਪੀ. ਗਰੁੱਪ ਦੀ ਇਸ ਵੱਡੀ ਤੇ ਖੰਡਰ ਇਮਾਰਤ ਵਿਚੋਂ ਪਹਿਲਾਂ ਵੀ ਤਿੰਨ ਤੋਂ ਚਾਰ ਅਣਪਛਾਤੇ ਵਿਅਕਤੀਆਂ ਦੀਆਂ ਲਾਸ਼ਾਂ ਮਿਲ ਚੁੱਕੀਆਂ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਸ ਇਮਾਰਤ ਦੀ ਵਰਤੋਂ ਕੁਝ ਲੋਕ ਨਸ਼ਾ ਕਰਨ ਲਈ ਕਰਦੇ ਹਨ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਇਮਾਰਤ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਇੱਥੇ ਗ਼ੈਰ-ਸਮਾਜਿਕ ਗਤੀਵਿਧੀਆਂ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣ। ਇਸ ਸੰਬੰਧੀ ਜਾਂਚ ਅਧਿਕਾਰੀ ਰਾਜੀਵ ਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸਿੰਘਪੁਰਾ ਚੌਕ ਨੇੜੇ ਜੀ. ਬੀ. ਪੀ. ਗਰੁੱਪ ਦੀ ਖੰਡਰ ਇਮਾਰਤ ਵਿਚ ਇਕ ਅਣਪਛਾਤੀ ਲਾਸ਼ ਪਈ ਹੈ। ਸੂਚਨਾ ਮਿਲਣ ’ਤੇ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲਿਆ ਅਤੇ ਜਾਂਚ ਕੀਤੀ। ਮ੍ਰਿਤਕ ਦੀ ਜੇਬ ਵਿਚੋਂ ਕੋਈ ਦਸਤਾਵੇਜ਼ ਨਾ ਮਿਲਣ ਕਾਰਨ ਉਸ ਦੀ ਪਛਾਣ ਨਹੀਂ ਹੋ ਸਕੀ। ਪੁਲਿਸ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਕੋਈ ਵਿਅਕਤੀ ਮ੍ਰਿਤਕ ਦੀ ਪਛਾਣਦਾ ਹੈ, ਤਾਂ ਉਹ ਜ਼ੀਰਕਪੁਰ ਪੁਲਿਸ ਨਾਲ ਸੰਪਰਕ ਕਰੇ।
Ad Position 22
No active advertisement
ਪਿਛਲੀ ਖ਼ਬਰ ਅਮਿਤ ਸ਼ਾਹ ਵਲੋਂ 80 ਕਰੋੜ ਦੇ 2 ਪ੍ਰਾਜੈਕਟ ਲੋਕਾਂ ਨੂੰ ਸਮਰਪਿਤ, 178 ਕਰੋੜ ਦੇ 7 ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ... ਅਗਲੀ ਖ਼ਬਰ ਚੰਡੀਗੜ੍ਹ ’ਚ ਕਨਫੈਡਰੇਸ਼ਨ ਆਫ਼ ਇੰਡੀਆ ਇੰਡਸਟਰੀ ‘ਸ਼ਿਲਪਕਾਰੀ ਤੇ ਉੱਦਮ ਦੇ 29ਵੇਂ ਚੰਡੀਗੜ੍ਹ ਮੇਲਾ 2026’ ਵਿਚ ਲੋਕਾਂ ਦਾ ਉ...
Ad Position 24