02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਭਗਵਾਨ ਮਹਾਂਰਿਸ਼ੀ ਵਾਲਮੀਕਿ ਦੀਆਂ ਸਿੱਖਿਆਵਾਂ ਮਨੁੱਖ ਨੂੰ ਸਹੀ ਮਾਰਗ ਦਿਖਾਉਂਦੀਆਂ ਹਨ-ਔਜਲਾ, ਵੇਰਕਾ

ਕੁਰਾਲੀ, 1 ਨਵੰਬਰ (ਹਰਪ੍ਰੀਤ ਸਿੰਘ)-ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਸੂਬੇ ਦੇ ਸਾਬਕਾ ਮੰਤਰੀ ਅਤੇ ਸੂਬਾ ਕਾਂਗਰਸ ਦੇ ਵਰਕਿੰਗ ਪ੍ਰਧਾਨ ਰਾਜ ਕੁਮਾਰ ਵੇਰਕਾ ਵਲੋਂ ਐੱਸ. ਸੀ.

Ad Position 21
No active advertisement
ਅਜੀਤ ਡੈਸਕ 02-11-2026
ਕੁਰਾਲੀ, 1 ਨਵੰਬਰ (ਹਰਪ੍ਰੀਤ ਸਿੰਘ)-ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਸੂਬੇ ਦੇ ਸਾਬਕਾ ਮੰਤਰੀ ਅਤੇ ਸੂਬਾ ਕਾਂਗਰਸ ਦੇ ਵਰਕਿੰਗ ਪ੍ਰਧਾਨ ਰਾਜ ਕੁਮਾਰ ਵੇਰਕਾ ਵਲੋਂ ਐੱਸ. ਸੀ. ਭਾਈਚਾਰੇ ਨੂੰ ਕਾਂਗਰਸ ਪਾਰਟੀ ਲਈ ਇਕਮੁੱਠ ਕਰਨ ਲਈ ਸੂਬੇ ਭਰ ਅੰਦਰ ਭਾਈਚਾਰੇ ਦੇ ਸਿਆਸੀ ਤੇ ਸਮਾਜ ਸੇਵੀ ਆਗੂਆਂ ਨਾਲ ਮਿਲਣੀਆਂ ਕੀਤੀ ਜਾ ਰਹੀਆਂ ਹਨ । ਇਸੇ ਲੜੀ ਤਹਿਤ ਉਨ੍ਹਾਂ ਵਲੋਂ ਸਥਾਨਕ ਸ਼ਹਿਰ ਦੇ ਸਿਆਸੀ ਆਗੂ ਰਾਜਪਾਲ ਬੇਗੜਾ (ਸੂਬਾ ਕਾਂਗਰਸ ਸਕੱਤਰ ਐਸ. ਸੀ. ਵਿੰਗ) ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਸੰਸਦ ਮੈਂਬਰ ਗੁਰਜੀਤ ਔਜਲਾ, ਸੂਬਾ ਕਾਂਗਰਸ ਦੇ ਵਰਕਿੰਗ ਪ੍ਰਧਾਨ ਡੈਨੀ ਤੇ ਸਾਬਕਾ ਵਿਧਾਇਕ ਸੁਨੀਲ ਦੱਤੀ ਵੀ ਹਾਜ਼ਰ ਸਨ। ਇਸ ਮੌਕੇ ਰਾਜ ਕੁਮਾਰ ਵੇਰਕਾ, ਗੁਰਜੀਤ ਔਜਲਾ, ਡੈਨੀ ਤੇ ਸੁਨੀਲ ਦੱਤੀ ਵਲੋਂ ਭਗਵਾਨ ਮਹਾਂਰਿਸ਼ੀ ਵਾਲਮੀਕਿ ਦੇ ਪਾਵਨ ਦਿਹਾੜੇ ਦੀ ਸਭਨਾਂ ਨੂੰ ਵਧਾਈ ਦਿੱਤੀ ਗਈ ਤੇ ਉਨ੍ਹਾਂ ਵਲੋਂ ਦਰਸਾਏ ਗਏ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਰਾਜਪਾਲ ਬੇਗੜਾ ਵਲੋਂ ਰਾਜ ਕੁਮਾਰ ਵੇਰਕਾ, ਗੁਰਜੀਤ ਔਜਲਾ, ਡੈਨੀ ਅਤੇ ਸੁਨੀਲ ਦੱਤੀ ਦਾ ਸਨਮਾਨ ਕਰਦਿਆਂ ਭਗਵਾਨ ਵਾਲਮੀਕਿ ਜੀ ਨਾਲ ਸੰਬੰਧਿਤ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਨੂੰ ਖਰੜ ਦੇ ਲੋਕ ਹੁਣ ਖੋਖਲੇ ਵਾਅਦਿਆਂ ਦੇ ਆਧਾਰ ’ਤੇ ਵੋਟ ਨਹੀਂ ਪਾਉਣਗੇ-ਵਿਨੀਤ ਜੋਸ਼ੀ ਅਗਲੀ ਖ਼ਬਰ ਜੁਆਇੰਟ ਟੀਚਰਜ਼ ਐਸੋਸੀਏਸ਼ਨ ਦੇ ਵਫ਼ਦ ਨੇ ਸਿੱਖਿਆ ਵਿਭਾਗ ਦੇ ਨਿਰਦੇਸ਼ਕ ਨਾਲ ਕੀਤੀ ਮੀਟਿੰਗ
Ad Position 24