02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਭਾਜਪਾ ਆਗੂ ਹਰਦੇਵ ਸਿੰਘ ਉੱਭਾ ਨੇ ਸਿੱਖਿਆ ਬੋਰਡ ਦੀਆਂ ਡੇਲੀਵੇਜ ਮਹਿਲਾ ਮੁਲਾਜ਼ਮਾਂ ਤੋਂ ਲੇਬਰ ਵਾਲੇ ਕੰਮ ਕਰਵਾਉਣ ਦੀ ਕੀਤੀ ਨਿੰਦਾ

ਐੱਸ. ਏ.

Ad Position 21
No active advertisement
ਅਜੀਤ ਡੈਸਕ 02-11-2026
ਐੱਸ. ਏ. ਐੱਸ. ਨਗਰ, 1 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਭਾਜਪਾ ਪੰਜਾਬ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਵਲੋਂ ਬੋਰਡ ਦੀਆਂ ਡੇਲੀਵੇਜ ਮਹਿਲਾ ਮੁਲਾਜ਼ਮਾਂ ਤੋਂ ਲੇਬਰ ਵਾਲੇ ਕੰਮ ਕਰਵਾਉਣ, ਗਰਭਵਤੀ ਮਹਿਲਾਵਾਂ ਨੂੰ ਰਾਹਤ ਨਾ ਦੇਣ ਤੇ ਗ਼ੈਰ-ਵਾਜਬ ਹੁਕਮਾਂ ਦਾ ਵਿਰੋਧ ਕਰਨ ਵਾਲੇ ਮੁਲਾਜ਼ਮਾਂ ਨੂੰ ਦੂਰ-ਦੁਰਾਡੇ ਬਦਲੀਆਂ ਰਾਹੀਂ ਤੰਗ-ਪ੍ਰੇਸ਼ਾਨ ਕਰਨ ਦੀ ਨਿੰਦਾ ਕਰਦਿਆਂ ਕਿਹਾ ਕਿ ਮਹਿਲਾ ਮੁਲਾਜ਼ਮਾਂ ਦੀ ਸਿਹਤ, ਸੁਰੱਖਿਆ ਤੇ ਸਨਮਾਨ ਨੂੰ ਨਜ਼ਰਅੰਦਾਜ਼ ਕਰਨਾ ਬੇਹੱਦ ਚਿੰਤਾਜਨਕ ਹੈ। ਹਰਦੇਵ ਸਿੰਘ ਉੱਭਾ ਨੇ ਮੰਗ ਕੀਤੀ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਵਲੋਂ ਆਪਣੀ ਮਨਮਰਜ਼ੀ ਨਾਲ ਕੀਤੀਆਂ ਗਈਆਂ ਕਥਿਤ ਗ਼ੈਰ-ਕਾਨੂੰਨੀ ਭਰਤੀਆਂ ਤੇ ਹੋਰ ਸ਼ੱਕੀ ਤੇ ਗ਼ੈਰ-ਕਾਨੂੰਨੀ ਫ਼ੈਸਲਿਆਂ ਅਤੇ ਕਾਰਵਾਈਆਂ ਦੀ ਸੁਤੰਤਰ ਸੀ. ਬੀ. ਆਈ. ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਬੋਰਡ ਵਿਚ ਹੋਈਆਂ ਭਰਤੀਆਂ, ਨਿਯੁਕਤੀਆਂ, ਪ੍ਰਸ਼ਾਸਨਿਕ ਫ਼ੈਸਲਿਆਂ ਤੇ ਹੋਰ ਕਾਰਜਾਂ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ, ਤਾਂ ਜੋ ਸੱਚਾਈ ਸਾਹਮਣੇ ਆ ਸਕੇ ਅਤੇ ਜੇਕਰ ਕੋਈ ਬੇਨਿਯਮੀਆਂ ਜਾਂ ਕਾਨੂੰਨ ਦੀ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੁਖਦਾਈ ਗੱਲ ਇਹ ਹੈ ਕਿ ਪੰਜਾਬ ਮਹਿਲਾ ਕਮਿਸ਼ਨ ਕੋਲ ਸ਼ਿਕਾਇਤ ਦੇਣ ਦੀ ਕੋਸ਼ਿਸ਼ ਕੀਤੀ ਗਈ, ਪਰ ਕਥਿਤ ਤੌਰ ’ਤੇ ਕਮਿਸ਼ਨ ਦੇ ਸਟਾਫ਼ ਵਲੋਂ ਅਰਜ਼ੀ ਲੈਣ ਤੋਂ ਇਨਕਾਰ ਕਰ ਦਿੱਤਾ ਗਿਆ। ਉਨ੍ਹਾਂ ਪੰਜਾਬ ਸਰਕਾਰ ਤੋਂ ਇਸ ਮਾਮਲੇ ਦੀ ਨਿਰਪੱਖ ਜਾਂਚ ਤੇ ਪਾਰਦਰਸ਼ੀ ਕਾਰਵਾਈ ਯਕੀਨੀ ਬਣਾਉਣ ਦੀ ਮੰਗ ਕੀਤੀ। 01 ਐਮਓਐਚ15
Ad Position 22
No active advertisement
ਪਿਛਲੀ ਖ਼ਬਰ ਦੁਸਾਰਨਾ ਵਿਖੇ ਪਰਮਿੰਦਰ ਸਿੰਘ ਗੋਲਡੀ ਵਲੋਂ ਬਜ਼ੁਰਗਾਂ ਨੂੰ ਸਹਾਇਕ ਕਿੱਟਾਂ ਦੀ ਵੰਡ ਅਗਲੀ ਖ਼ਬਰ ‘ ਆਪ’ ਨੂੰ ਖਰੜ ਦੇ ਲੋਕ ਹੁਣ ਖੋਖਲੇ ਵਾਅਦਿਆਂ ਦੇ ਆਧਾਰ ’ਤੇ ਵੋਟ ਨਹੀਂ ਪਾਉਣਗੇ-ਵਿਨੀਤ ਜੋਸ਼ੀ
Ad Position 24