ਖਰੜ ਤੋਂ ਸੰਗਰੂਰ ਰੈਲੀ ਵਿਚ ਵੱਡੀ ਗਿਣਤੀ ’ਚ ਪਹੁੰਚਣਗੇ ਕਾਂਗਰਸੀ ਵਰਕਰ-ਕੰਗ
ਖਰੜ, 1 ਨਵੰਬਰ (ਤਰਸੇਮ ਸਿੰਘ ਜੰਡਪੁਰੀ)-ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਸੰਗਰੂਰ ਵਿਖੇ 4 ਨਵੰਬਰ ਨੂੰ ਰਾਹੁਲ ਗਾਂਧੀ ਦੀ ਆਮਦ ‘ਤੇ ਪੰਜਾਬ ਕਾਂਗਰਸ ਵਲੋਂ ਕਰਵਾਈ ਜਾ ਰਹੀ ‘ਇਨਸਾਫ਼ ਰੈਲੀ’ ਵਿਚ ਸ਼ਾਮਿਲ ਹੋਣ ਲਈ ਵਿਊਂਤਬੰਦੀ ਤਹਿਤ ਕਾਂਗਰਸੀ ਵਰਕਰਾਂ ਦੀ ਇਕ ਅਹਿਮ ਮੀਟਿੰਗ ਖਰੜ ਵਿਖੇ ਕੀਤੀ। ਇਸ ਦੌਰਾਨ ਵਰਕਰਾਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ।
ਖਰੜ, 1 ਨਵੰਬਰ (ਤਰਸੇਮ ਸਿੰਘ ਜੰਡਪੁਰੀ)-ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਸੰਗਰੂਰ ਵਿਖੇ 4 ਨਵੰਬਰ ਨੂੰ ਰਾਹੁਲ ਗਾਂਧੀ ਦੀ ਆਮਦ ‘ਤੇ ਪੰਜਾਬ ਕਾਂਗਰਸ ਵਲੋਂ ਕਰਵਾਈ ਜਾ ਰਹੀ ‘ਇਨਸਾਫ਼ ਰੈਲੀ’ ਵਿਚ ਸ਼ਾਮਿਲ ਹੋਣ ਲਈ ਵਿਊਂਤਬੰਦੀ ਤਹਿਤ ਕਾਂਗਰਸੀ ਵਰਕਰਾਂ ਦੀ ਇਕ ਅਹਿਮ ਮੀਟਿੰਗ ਖਰੜ ਵਿਖੇ ਕੀਤੀ। ਇਸ ਦੌਰਾਨ ਵਰਕਰਾਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ। ਕੰਗ ਨੇ ਦੱਸਿਆ ਕਿ ਹਲਕਾ ਖਰੜ ਦੇ ਬਲਾਕ ਖਰੜ ਤੇ ਮਾਜਰੀ, ਐਮ. ਸੀ. ਖਰੜ, ਕੁਰਾਲੀ ਤੇ ਨਵਾਂਗਰਾਓਂ ਤੋਂ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਇਸ ਰੈਲੀ ਵਿਚ ਪਹੁੰਚਣਗੇ। ਵਰਕਰਾਂ ਦੀਆਂ ਡਿਊਟੀਆਂ ਲਗਾਉਂਦਿਆਂ ਕੰਗ ਨੇ ਕਿਹਾ ਕਿ ਇਹ ਇਕ ਫੈਸਲਾਕੁੰਨ ਰੈਲੀ ਹੋਵੇਗੀ, ਜਿਸ ਵਿਚ ਰਾਹੁਲ ਗਾਂਧੀ, ਦਿੱਲੀ ਅਤੇ ਪੰਜਾਬ ਦੀ ਸੀਨੀਅਰ ਕਾਂਗਰਸ ਲੀਡਰਸ਼ਿਪ ਮੋਦੀ ਸਰਕਾਰ ਦੀਆਂ ਜਨ-ਵਿਰੋਧੀ ਨੀਤੀਆਂ ਅਤੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਮੌਜੂਦਾ ਮਾੜੇ ਜੰਗਲ਼ਰਾਜ ਦੇ ਹਾਲਾਤਾਂ ‘ਤੇ ਚਰਚਾ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਪਰਗਟ ਸਿੰਘ ਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਬਣਨ ਉਪਰੰਤ ਕਾਂਗਰਸੀ ਵਰਕਰਾਂ ਵਿਚ ਨਵਾਂ ਉਤਸ਼ਾਹ ਆਇਆ ਹੈ। ਇਸ ਮੌਕੇ ਪ੍ਰਧਾਨ ਸੁਖਵਿੰਦਰ ਸਿੰਘ, ਲੱਕੀ, ਜਸਵੰਤ ਸਿੰਘ, ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਮਾਸਟਰ ਸ਼ਿੰਗਾਰਾ ਸਿੰਘ, ਜਗਰੂਪ ਸਿੰਘ ਗਿੱਲ, ਰਮਨ ਦੱਤਾ, ਹਰਬੰਸ ਸਿੰਘ ਆਦਿ ਹਾਜ਼ਰ ਸਨ।