02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਮਦਨ ਲਾਲ ਜਨਾਗਲ ਪ੍ਰਧਾਨ ਤੇ ਹਰਨਾਮ ਸਿੰਘ ਡੱਲਾ ਜਨਰਲ ਸਕੱਤਰ ਬਣੇ

ਖਰੜ, 1 ਨਵੰਬਰ (ਗੁਰਮੁੱਖ ਸਿੰਘ ਮਾਨ)-ਸ੍ਰੀ ਗੁਰੂ ਰਵਿਦਾਸ ਸਭਾ ਖਰੜ ਦਾ ਸਾਲਾਨਾ ਇਜਲਾਸ ਸੱਦਿਆ ਗਿਆ, ਜਿਸ ’ਚ ਸ਼ਹਿਰ ਦੇ ਵੱਖ-ਵੱਖ ਕੋਨਿਆਂ ਤੋਂ ਪੁੱਜੇ ਮੈਂਬਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਗੁਰੂ ਰਵਿਦਾਸ ਸਭਾ ਦੇ ਜਨਰਲ ਸਕੱਤਰ ਹਰਨਾਮ ਸਿੰਘ ਡੱਲਾ ਨੇ ਸਭਾ ਦੀਆਂ ਸਾਲਾਨਾ ਗਤੀਵਿਧੀਆਂ ਦੀ ਰਿਪੋਰਟ ਪੇਸ਼ ਕੀਤੀ, ਜਿਸ ਨੂੰ ਇਕੱਤਰ ਹੋਏ ਮੈਂਬਰਾਂ ਨੇ ਸਰਬਸੰਮਤੀ ਨਾਲ ਪ੍ਰਵਾਨਗੀ ਦੇ ਦਿੱਤੀ।

Ad Position 21
No active advertisement
ਅਜੀਤ ਡੈਸਕ 02-11-2026
ਖਰੜ, 1 ਨਵੰਬਰ (ਗੁਰਮੁੱਖ ਸਿੰਘ ਮਾਨ)-ਸ੍ਰੀ ਗੁਰੂ ਰਵਿਦਾਸ ਸਭਾ ਖਰੜ ਦਾ ਸਾਲਾਨਾ ਇਜਲਾਸ ਸੱਦਿਆ ਗਿਆ, ਜਿਸ ’ਚ ਸ਼ਹਿਰ ਦੇ ਵੱਖ-ਵੱਖ ਕੋਨਿਆਂ ਤੋਂ ਪੁੱਜੇ ਮੈਂਬਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਗੁਰੂ ਰਵਿਦਾਸ ਸਭਾ ਦੇ ਜਨਰਲ ਸਕੱਤਰ ਹਰਨਾਮ ਸਿੰਘ ਡੱਲਾ ਨੇ ਸਭਾ ਦੀਆਂ ਸਾਲਾਨਾ ਗਤੀਵਿਧੀਆਂ ਦੀ ਰਿਪੋਰਟ ਪੇਸ਼ ਕੀਤੀ, ਜਿਸ ਨੂੰ ਇਕੱਤਰ ਹੋਏ ਮੈਂਬਰਾਂ ਨੇ ਸਰਬਸੰਮਤੀ ਨਾਲ ਪ੍ਰਵਾਨਗੀ ਦੇ ਦਿੱਤੀ। ਇਸ ਤੋਂ ਬਾਅਦ ਵਿੱਤ ਸਕੱਤਰ ਜੰਗ ਸਿੰਘ ਨੇ ਸਾਲਾਨਾ ਵਿੱਤੀ ਰਿਪੋਰਟ ਪੇਸ਼ ਕੀਤੀ। ਇਸੇ ਦੌਰਾਨ ਮਦਨ ਲਾਲ ਜਨਾਗਲ ਦੀ ਪ੍ਰਧਾਨਗੀ ਹੇਠ ਇਕੱਤਰ ਹੋਏ ਮੈਂਬਰਾਂ ਨੇ ਸਥਾਨਕ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਭਵਨ ਖਰੜ ਦੀ ਚਾਰਦੀਵਾਰੀ ਦਾ ਕੰਮ ਐੱਸ. ਡੀ. ਐੱਮ. ਖਰੜ ਤੇ ਨਗਰ ਕੌਂਸਲ ਖਰੜ ਦੇ ਕਾਰਜ ਸਾਧਕ ਅਫ਼ਸਰ ਦੀ ਯੋਗ ਅਗਵਾਈ ’ਚ ਨਾਜਾਇਜ਼ ਕਬਜ਼ੇ ਹਟਾਏ ਜਾਣ ਉਪਰੰਤ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਹੈ। ਜ਼ਿਕਰਯੋਗ ਹੈ ਕਿ 14 ਸਾਲ ਪਹਿਲਾਂ ਸ੍ਰੀ ਗੁਰੂ ਰਵਿਦਾਸ ਭਵਨ ਦੀ ਉਸਾਰੀ ਹੋਈ ਸੀ ਅਤੇ ਉਦੋਂ ਤੋਂ ਹੀ ਭਵਨ ਦੇ ਆਲੇ-ਦੁਆਲੇ ਰਸੂਖਦਾਰਾਂ ਵਲੋਂ ਨਾਜਾਇਜ਼ ਕਬਜ਼ੇ ਕੀਤੇ ਗਏ ਸਨ। ਮੀਟਿੰਗ ਦੌਰਾਨ ਸਰਬਸੰਮਤੀ ਨਾਲ ਸਭਾ ਦੀ ਹੋਈ ਮੁੜ ਚੋਣ ’ਚ ਮਦਨ ਲਾਲ ਜਨਾਗਲ ਨੂੰ ਪ੍ਰਧਾਨ, ਹਰਨਾਮ ਸਿੰਘ ਡੱਲਾ ਨੂੰ ਜਨਰਲ ਸਕੱਤਰ ਤੇ ਜੰਗ ਸਿੰਘ ਨੂੰ ਵਿੱਤ ਸਕੱਤਰ ਚੁਣਿਆ ਗਿਆ। ਇਸ ਮੌਕੇ ਪ੍ਰਧਾਨ ਮਦਨ ਲਾਲ ਜਨਾਗਲ ਨੂੰ ਨਵੀਂ ਕਾਰਜਕਾਰਨੀ ਚੁਣਨ ਦਾ ਅਧਿਕਾਰ ਵੀ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸਹਿਕਾਰੀ ਬੈਂਕਾਂ ਵਲੋਂ ਸਹਿਕਾਰੀ ਸਭਾਵਾਂ ਦੇ ਪੁਰਾਣੇ ਤੇ ਨਵੇਂ ਹੱਦ ਕਰਜ਼ੇ ਬਣਾਉਣੇ ਬੰਦ ਕੀਤੇ ਜਾਣ ਕਾਰਨ ਕਿਸਾਨਾਂ ਤੇ ਮੈ... ਅਗਲੀ ਖ਼ਬਰ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਕੁਰਾਲੀ ਵਿਖੇ ਲੋਕਲ ਬੱਸ ਰੂਟ ਸ਼ੁਰੂ ਕਰਨ ਦੀ ਚੁੱਕੀ ਮੰਗ
Ad Position 24