01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਏ. ਪੀ. ਜੇ. ਪਬਲਿਕ ਸਕੂਲ ਵਿਖੇ ਕਰਵਾ ਚੌਥ ਨੂੰ ਮੁੱਖ ਰੱਖਦਿਆਂ ਮਹਿੰਦੀ ਮੁਕਾਬਲਾ ਕਰਵਾਇਆ

ਖਰੜ, 1 ਨਵੰਬਰ (ਗੁਰਮੁੱਖ ਸਿੰਘ ਮਾਨ)- ਏ. ਪੀ.

Ad Position 21
No active advertisement
ਏ. ਪੀ. ਜੇ. ਸਕੂਲ ਵਿਖੇ ਕਰਵਾ ਚੌਥ ਮੌਕੇ ਕਰਵਾਏ ਗਏ ਮਹਿੰਦੀ ਲਗਾਉਣ ਦੇ ਮੁਕਾਬਲੇ ‘ਚ ਹਿੱਸਾ ਲੈਂਦੀਆਂ ਹੋਈਆਂ ਵਿਦਿਆਰਥਣਾਂ। ਤਸਵੀਰ : ਗੁਰਮੁੱਖ ਸਿੰਘ ਮਾਨ 02-11-2026
ਖਰੜ, 1 ਨਵੰਬਰ (ਗੁਰਮੁੱਖ ਸਿੰਘ ਮਾਨ)- ਏ. ਪੀ. ਜੇ. ਪਬਲਿਕ ਸਕੂਲ ਮੁੰਡੀ ਖਰੜ ਵਿਖੇ ਕਰਵਾ ਚੌਥ ਦੇ ਸ਼ੁਭ ਮੌਕੇ ‘ਤੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਦਾ ਮਹਿੰਦੀ ਮੁਕਾਬਲਾ ਕਰਵਾਇਆ ਗਿਆ। ਮੁਕਾਬਲੇ ਦੌਰਾਨ ਵਿਦਿਆਰਥਣਾਂ ਨੇ ਹੱਥਾਂ ‘ਤੇ ਮਹਿੰਦੀ ਦੇ ਸੁੰਦਰ ਡਿਜਾਇਨ ਬਣਾਏ। ਇਸ ਮੁਕਾਬਲੇ ਦੇ ਮੁੱਖ ਉਦੇਸ਼ ਭਾਰਤੀ ਸੱਭਿਆਚਾਰ ਤੇ ਪ੍ਰੰਪਰਾਵਾਂ ਨੂੰ ਉਤਸ਼ਾਹਿਤ ਕਰਨਾ ਅਤੇ ਵਿਦਿਆਰਥਣਾਂ ਨੂੰ ਆਪਣੀ ਸਿਰਜਣਾਤਮਕਤਾ ਤੇ ਕਲਾ ਦੇ ਪ੍ਰਦਰਸ਼ਨ ਕਰਨ ਲਈ ਮੰਚ ਪ੍ਰਦਾਨ ਕਰਨਾ ਸੀ। ਇਸ ਮੌਕੇ ਸਕੂਲ ਪ੍ਰਿੰ. ਜਸਵੀਰ ਚੰਦਰ ਨੇ ਵਿਦਿਆਰਥਣਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਆਪਣੀਆਂ ਸੱਭਿਆਚਾਰਕ ਜੜ੍ਹਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਕੂਲ ‘ਚ ਅਜਿਹੇ ਤਿਉਹਾਰ ਮਨਾਉਣ ਨਾਲ ਵਿਦਿਆਰਥੀਆਂ ਨੂੰ ਆਪਣੀਆਂ ਪ੍ਰੰਪਰਾਵਾਂ ਦੀ ਮਹੱਤਤਾ ਸਮਝਣ ਅਤੇ ਸੱਭਿਆਚਾਰਕ ਵਿਭਿੰਨਤਾ ਦਾ ਸਤਿਕਾਰ ਕਰਨ ਦੀ ਪ੍ਰੇਰਨਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਮਹਿੰਦੀ ਵਰਗੇ ਮੁਕਾਬਲੇ ਵਿਦਿਆਰਥੀਆਂ ‘ਚ ਸਿਰਜਣਾਤਮਕਤਾ, ਆਤਮ-ਵਿਸ਼ਵਾਸ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਵੀ ਪੈਦਾ ਕਰਦੇ ਹਨ। ਇਸ ਮੁਕਾਬਲੇ ਨੇ ਵਿਦਿਆਰਥਣਾਂ ਨੂੰ ਆਪਣੀ ਕਲਾ ਦਾ ਪ੍ਰਦਰਸ਼ਨ ਕਰਨ ਦੇ ਨਾਲ-ਨਾਲ ਕਰਵਾ ਚੌਥ ਦੇ ਸੱਭਿਆਚਾਰਕ ਮਹੱਤਵ ਨੂੰ ਸਮਝਣ ਦਾ ਵੀ ਮੌਕਾ ਪ੍ਰਦਾਨ ਕੀਤਾ। ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਸਦ ਮੈਂਬਰ ਕੰਗ ਵਲੋਂ ਖਰੜ ਵਿਚ ਐਮ. ਪੀ. ਲੈਂਡ ਫੰਡਾਂ ਨਾਲ ਸਥਾਪਤ ਓਪਨ ਜਿੰਮਾਂ ਦਾ ਉਦਘਾਟਨ ਅਗਲੀ ਖ਼ਬਰ ਵਿੱਦਿਆ ਵੈਲੀ ਸਕੂਲ ਦੇ ਬੱਚਿਆਂ ਨੇ ਹੈਲੋਵੀਨ ਪ੍ਰੋਗਰਾਮ ਦੌਰਾਨ ਕੀਤੀ ਮੌਜ਼ ਮਸਤੀ
Ad Position 24