01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਭਬਾਤ ’ਚ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਦਿਨਾਂ ਗੁਰਮਤਿ ਸਮਾਗਮ ਸਮਾਪਤ

ਜ਼ੀਰਕਪੁਰ, 1 ਨਵੰਬਰ (ਹੈਪੀ ਪੰਡਵਾਲਾ)-ਗੁਰਮਤਿ ਪ੍ਰਚਾਰਕ ਯੋਗੀ ਯੂਥ ਸਿੱਖ ਸੇਵਾ ਸੁਸਾਇਟੀ ਵਲੋਂ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੀ ਤੀਜੀ ਬਰਸੀ ਦੀ ਯਾਦ ‘ਚ ਪਿੰਡ ਭਬਾਤ ਵਿਖੇ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਸ਼ਰਧਾ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਤੇ ਗਿਆਨੀ ਗੁਰਮਿੰਦਰ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ।

Ad Position 21
No active advertisement
ਅਜੀਤ ਡੈਸਕ 02-11-2026
ਜ਼ੀਰਕਪੁਰ, 1 ਨਵੰਬਰ (ਹੈਪੀ ਪੰਡਵਾਲਾ)-ਗੁਰਮਤਿ ਪ੍ਰਚਾਰਕ ਯੋਗੀ ਯੂਥ ਸਿੱਖ ਸੇਵਾ ਸੁਸਾਇਟੀ ਵਲੋਂ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੀ ਤੀਜੀ ਬਰਸੀ ਦੀ ਯਾਦ ‘ਚ ਪਿੰਡ ਭਬਾਤ ਵਿਖੇ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਸ਼ਰਧਾ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਤੇ ਗਿਆਨੀ ਗੁਰਮਿੰਦਰ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਉਨ੍ਹਾਂ ਹਰ ਸਿੱਖ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਫਲਸਫੇ ਤੇ ਸਿਧਾਂਤਾਂ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਸਮੁੱਚੀ ਮਾਨਵਤਾ ਦੀ ਭਲਾਈ, ਸੇਵਾ ਤੇ ਆਪਸੀ ਸਾਂਝ ਨੂੰ ਮਜ਼ਬੂਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਇਸ ਮੌਕੇ ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਸੰਬੰਧੀ ਸੁਸਾਇਟੀ ਦੇ ਪ੍ਰਧਾਨ ਜਗਜੀਤ ਸਿੰਘ ਭਬਾਤ ਨੇ ਦੱਸਿਆ ਕਿ ਸੁਸਾਇਟੀ ਵਲੋਂ ਧਾਰਮਿਕ ਤੇ ਗੁਰਮਤਿ ਸਮਾਗਮਾਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਦੇ ਉਪਰਾਲੇ ਕੀਤੇ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਸ਼ੈਲਟਰ ਚੈਰੀਟੇਬਲ ਟਰੱਸਟ ਵਲੋਂ ਹੈਡਰਸਨ ਸਕੂਲ ਖਰੜ ਵਿਖੇ ਵਿਦਿਆਰਥੀਆਂ ਦੀ ਸਹੂਲਤ ਲਈ ਪਖਾਨਿਆਂ ਦੀ ਉਸਾਰੀ ਦਾ ਕੰਮ ਸ਼ੁਰੂ-ਡ... ਅਗਲੀ ਖ਼ਬਰ ਸੰਸਦ ਮੈਂਬਰ ਕੰਗ ਵਲੋਂ ਖਰੜ ਵਿਚ ਐਮ. ਪੀ. ਲੈਂਡ ਫੰਡਾਂ ਨਾਲ ਸਥਾਪਤ ਓਪਨ ਜਿੰਮਾਂ ਦਾ ਉਦਘਾਟਨ
Ad Position 24