ਸ਼ੈਲਟਰ ਚੈਰੀਟੇਬਲ ਟਰੱਸਟ ਵਲੋਂ ਹੈਡਰਸਨ ਸਕੂਲ ਖਰੜ ਵਿਖੇ ਵਿਦਿਆਰਥੀਆਂ ਦੀ ਸਹੂਲਤ ਲਈ ਪਖਾਨਿਆਂ ਦੀ ਉਸਾਰੀ ਦਾ ਕੰਮ ਸ਼ੁਰੂ-ਡਾ. ਮੁਲਤਾਨੀ
ਖਰੜ, 1 ਨਵੰਬਰ (ਗੁਰਮੁੱਖ ਸਿੰਘ ਮਾਨ)-ਸ਼ੈਲਟਰ ਚੈਰੀਟੇਬਲ ਟਰੱਸਟ ਲਾਲੜੂ ਵਲੋਂ ਪਿਛਲੇ ਕਈ ਦਹਾਕਿਆਂ ਤੋਂ ਸਿੱਖਿਆ ਅਤੇ ਸਿਹਤ ਸਹੂਲਤਾਂ ਦੇ ਖੇਤਰ ‘ਚ ਵਿਚਰਦਿਆਂ ਲੋੜਵੰਦ ਸੰਸਥਾਵਾਂ ਅਤੇ ਆਮ ਲੋਕਾਂ ਦੀ ਮਦਦ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਟਰੱਸਟ ਵਲੋਂ ਹੈਂਡਰਸਨ ਸਕੂਲ ਖਰੜ ਵਿਖੇ ਲੜਕਿਆਂ ਅਤੇ ਲੜਕੀਆਂ ਲਈ ਨਵੇਂ ਪਖਾਨਿਆਂ ਦੀ ਉਸਾਰੀ ਕਰਵਾਈ ਜਾ ਰਹੀ ਹੈ।
ਖਰੜ, 1 ਨਵੰਬਰ (ਗੁਰਮੁੱਖ ਸਿੰਘ ਮਾਨ)-ਸ਼ੈਲਟਰ ਚੈਰੀਟੇਬਲ ਟਰੱਸਟ ਲਾਲੜੂ ਵਲੋਂ ਪਿਛਲੇ ਕਈ ਦਹਾਕਿਆਂ ਤੋਂ ਸਿੱਖਿਆ ਅਤੇ ਸਿਹਤ ਸਹੂਲਤਾਂ ਦੇ ਖੇਤਰ ‘ਚ ਵਿਚਰਦਿਆਂ ਲੋੜਵੰਦ ਸੰਸਥਾਵਾਂ ਅਤੇ ਆਮ ਲੋਕਾਂ ਦੀ ਮਦਦ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਟਰੱਸਟ ਵਲੋਂ ਹੈਂਡਰਸਨ ਸਕੂਲ ਖਰੜ ਵਿਖੇ ਲੜਕਿਆਂ ਅਤੇ ਲੜਕੀਆਂ ਲਈ ਨਵੇਂ ਪਖਾਨਿਆਂ ਦੀ ਉਸਾਰੀ ਕਰਵਾਈ ਜਾ ਰਹੀ ਹੈ। ਸੰਸਥਾ ਦੇ ਪ੍ਰਧਾਨ ਸੇਵਾ-ਮੁਕਤ ਸਿਵਲ ਸਰਜਨ ਡਾ. ਦਲੇਰ ਸਿੰਘ ਮੁਲਤਾਨੀ ਨੇ ਦੱਸਿਆ ਕਿ ਹੈਂਡਰਸਨ ਸਕੂਲ ਖਰੜ ਦੇ ਸਟਾਫ਼ ਵਲੋਂ ਮੌਜੂਦਾ ਪਖਾਨਿਆਂ ਦੀ ਖ਼ਰਾਬ ਹਾਲਤ ਬਾਰੇ ਟਰੱਸਟ ਨੂੰ ਜਾਣੂ ਕਰਵਾਉਂਦਿਆਂ ਨਵੇਂ ਪਖਾਨੇ ਬਣਾਉਣ ਦੀ ਬੇਨਤੀ ਕੀਤੀ ਗਈ ਸੀ, ਜਿਸ ਨੂੰ ਪ੍ਰਵਾਨ ਕਰਦਿਆਂ ਟਰੱਸਟ ਨੇ ਹੋਰਨਾਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਇਸੇ ਮਹੀਨੇ ਪਖਾਨਿਆਂ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਹੈ। ਇਸ ਸੇਵਾ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਜਸਮੀਤ ਸਿੰਘ (ਬਰੋਮਾਸ ਕੰਪਨੀ ਲਾਲੜੂ), ਪਰਮਜੀਤ ਸਿੰਘ ਬਾਵਾ (ਅਮਰੀਕਾ), ਨਰਿੰਦਰ ਸਿੰਘ ਨਵਾਂਸ਼ਹਿਰ (ਆਸਟ੍ਰੇਲੀਆ ), ਤਰਲੋਚਨ ਸਿੰਘ ਮਾਹਲ (ਨਾਰਵੇ), ਭੁਪਿੰਦਰ ਸ਼ਰਮਾ (ਮੁਹਾਲੀ) ਅਤੇ ਸਰਵਨ ਸੈਣੀ (ਧਰਮਗੜ੍ਹ) ਸਮੇਤ ਹੋਰਨਾਂ ਦਾਨੀ ਸੱਜਣਾਂ ਵਲੋਂ ਵੱਡਮੁੱਲਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਟਰੱਸਟ ਹੁਣ ਤੱਕ 150 ਤੋਂ ਵੱਧ ਸਕੂਲਾਂ ‘ਚ ਵੱਖ-ਵੱਖ ਲੋੜਾਂ ਅਨੁਸਾਰ ਸਹਾਇਤਾ ਪ੍ਰਦਾਨ ਕਰ ਚੁੱਕਾ ਹੈ। ਇਸ ਤੋਂ ਇਲਾਵਾ ਟਰੱਸਟ ਵਲੋਂ ਸਿਹਤ ਜਾਗਰੂਕਤਾ ਅਤੇ ਟਰੀਟਮੈਂਟ ਸੈਂਟਰ ਲਾਲੜੂ ਰਾਹੀਂ ਆਮ ਮਰੀਜ਼ਾਂ ਦੇ ਇਲਾਜ ਅਤੇ ਸਿਹਤ ਸਿੱਖਿਆ ‘ਚ ਸਹਿਯੋਗ ਦਿੱਤਾ ਜਾ ਰਿਹਾ ਹੈ। ਖੇਡਾਂ ਅਤੇ ਹੋਰ ਸਮਾਜਿਕ ਗਤੀਵਿਧੀਆਂ ਰਾਹੀਂ ਵੀ ਸੰਸਥਾ ਆਮ ਲੋਕਾਂ ਦੀ ਭਲਾਈ ‘ਚ ਆਪਣਾ ਯੋਗਦਾਨ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਸਹੂਲਤਾਂ ‘ਚ ਸੁਧਾਰ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਅਜਿਹੇ ਕਾਰਜਾਂ ਲਈ ਸਮਾਜ ਦੇ ਸਮਰੱਥ ਲੋਕਾਂ ਨੂੰ ਅੱਗੇ ਆ ਕੇ ਸਹਿਯੋਗ ਦੇਣਾ ਚਾਹੀਦਾ ਹੈ।