03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਵਿਧਾਇਕ ਰੰਧਾਵਾ ਸੜਕ ਹਾਦਸੇ ’ਚ ਜ਼ਖ਼ਮੀ ਹੋਏ ਦੋ ਨੌਜਵਾਨਾਂ ਨੂੰ ਆਪਣੀ ਗੱਡੀ ’ਚ ਪਾ ਕੇ ਹਸਪਤਾਲ ਪੁੱਜੇ

ਜ਼ੀਰਕਪੁਰ, 2 ਨਵੰਬਰ (ਹੈਪੀ ਪੰਡਵਾਲਾ)-ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਮਾਨਵਤਾ ਤੇ ਇਨਸਾਨੀਅਤ ਦੀ ਮਿਸਾਲ ਪੇਸ਼ ਕੀਤੀ ਹੈ। ਜਾਣਕਾਰੀ ਅਨੁਸਾਰ ਢਕੌਲੀ ਤੋਂ ਪੰਚਕੂਲਾ ਹਾਈਵੇਅ ‘ਤੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਸੀ, ਜਿਸ ਦੌਰਾਨ ਦੋ ਨੌਜਵਾਨ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ ਸਨ।

Ad Position 21
No active advertisement
ਅਜੀਤ ਡੈਸਕ 03-11-2026
ਜ਼ੀਰਕਪੁਰ, 2 ਨਵੰਬਰ (ਹੈਪੀ ਪੰਡਵਾਲਾ)-ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਮਾਨਵਤਾ ਤੇ ਇਨਸਾਨੀਅਤ ਦੀ ਮਿਸਾਲ ਪੇਸ਼ ਕੀਤੀ ਹੈ। ਜਾਣਕਾਰੀ ਅਨੁਸਾਰ ਢਕੌਲੀ ਤੋਂ ਪੰਚਕੂਲਾ ਹਾਈਵੇਅ ‘ਤੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਸੀ, ਜਿਸ ਦੌਰਾਨ ਦੋ ਨੌਜਵਾਨ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ ਸਨ। ਇਸੇ ਦੌਰਾਨ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦਾ ਕਾਫ਼ਲਾ ਉਥੋਂ ਗੁਜ਼ਰ ਰਿਹਾ ਸੀ। ਹਾਦਸੇ ਨੂੰ ਦੇਖਦਿਆਂ ਹੀ ਵਿਧਾਇਕ ਰੰਧਾਵਾ ਨੇ ਬਿਨਾਂ ਕਿਸੇ ਦੇਰੀ ਦੇ ਮੌਕੇ ‘ਤੇ ਆਪਣੀਆਂ ਗੱਡੀਆਂ ਰੁਕਵਾਈਆਂ ਤੇ ਜ਼ਖ਼ਮੀ ਹੋਏ ਦੋਵਾਂ ਨੌਜਵਾਨਾਂ ਦੀ ਹਾਲਤ ਨੂੰ ਦੇਖਦਿਆਂ ਗੱਡੀ ‘ਚ ਬਿਠਾਇਆ। ਉਹ ਤੁਰੰਤ ਜ਼ਖ਼ਮੀ ਨੌਜਵਾਨਾਂ ਨੂੰ ਇਲਾਜ ਲਈ ਢਕੌਲੀ ਦੇ ਸਰਕਾਰੀ ਹਸਪਤਾਲ ਵਿਖੇ ਪਹੁੰਚੇ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ। ਪੁਲਿਸ ਪ੍ਰਸ਼ਾਸਨ ਵਲੋਂ ਹਾਦਸੇ ਦੇ ਅਸਲ ਕਾਰਨਾਂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਜ਼ਖ਼ਮੀ ਹੋਏ ਨੌਜਵਾਨਾਂ ਬਾਰੇ ਵੀ ਤਫ਼ਤੀਸ਼ ਕੀਤੀ ਜਾ ਰਹੀ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਹਾਦਸਾ ਕਿਵੇਂ ਵਾਪਰਿਆ। ਵਿਧਾਇਕ ਰੰਧਾਵਾ ਦੇ ਇਸ ਨੇਕ ਅਤੇ ਮਦਦਗਾਰ ਕਦਮ ਦੀ ਇਲਾਕੇ ਭਰ ‘ਚ ਭਰਪੂਰ ਪ੍ਰਸ਼ੰਸਾ ਹੋ ਰਹੀ ਹੈ। ਮੌਕੇ ‘ਤੇ ਮੌਜੂਦ ਲੋਕਾਂ ਅਤੇ ਆਮ ਜਨਤਾ ਦਾ ਕਹਿਣਾ ਹੈ ਕਿ ਵਿਧਾਇਕ ਰੰਧਾਵਾ ਇਸ ਹਾਦਸੇ ਦੌਰਾਨ ‘ਰੱਬ ਦਾ ਰੂਪ’ ਬਣ ਕੇ ਬਹੁੜੇ ਹਨ।
Ad Position 22
No active advertisement
ਪਿਛਲੀ ਖ਼ਬਰ 15 ਸਾਲਾਂ ਤੋਂ ਸੁਸਾਇਟੀ ’ਚ ਨੌਕਰੀ ਕਰ ਰਹੇ ਸੁਰੱਖਿਆ ਗਾਰਡ ਨੇ ਕੀਤੀ ਖੁਦਕੁਸ਼ੀ ਅਗਲੀ ਖ਼ਬਰ 28 ਹਜ਼ਾਰ ਨਸ਼ੀਲੀਆਂ ਗੋਲੀਆਂ ਤੇ 5940 ਟੀਕਿਆਂ ਸਮੇਤ 20 ਸਾਲਾ ਨੌਜਵਾਨ ਕਾਬੂ, ਕੇਸ ਦਰਜ
Ad Position 24