03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਖਰੜ ਦੇ ਲੋਕਾਂ ਨੇ ਦੋ ਵਾਰ ‘ਆਪ’ ਦੇ ਵਿਧਾਇਕ ਬਣਾਏ ਪਰ ਬੁਨਿਆਦੀ ਸਹੂਲਤਾਂ ਲਈ ਅੱਜ ਵੀ ਜ਼ੀਰੋ-ਗਿੱਲ

ਖਰੜ, 2 ਨਵੰਬਰ (ਗੁਰਮੁੱਖ ਸਿੰਘ ਮਾਨ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਵਲੋਂ ਵਾਰਡ ਨੰ. 5 ਦਸਮੇਸ਼ ਨਗਰ ਖਰੜ ਵਿਖੇ ‘ਲੋਕ ਮਿਲਣੀ ਪ੍ਰੋਗਰਾਮ’ ਤਹਿਤ ਇਕ ਵਿਸ਼ੇਸ਼ ਮੀਟਿੰਗ ਕਰਕੇ ਵਾਰਡ ਨਿਵਾਸੀਆਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਿਲ ਕੀਤੀ।

Ad Position 21
No active advertisement
ਅਜੀਤ ਡੈਸਕ 03-11-2026
ਖਰੜ, 2 ਨਵੰਬਰ (ਗੁਰਮੁੱਖ ਸਿੰਘ ਮਾਨ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਵਲੋਂ ਵਾਰਡ ਨੰ. 5 ਦਸਮੇਸ਼ ਨਗਰ ਖਰੜ ਵਿਖੇ ‘ਲੋਕ ਮਿਲਣੀ ਪ੍ਰੋਗਰਾਮ’ ਤਹਿਤ ਇਕ ਵਿਸ਼ੇਸ਼ ਮੀਟਿੰਗ ਕਰਕੇ ਵਾਰਡ ਨਿਵਾਸੀਆਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਹਲਕਾ ਖਰੜ ਵਿਚ ਕੋਈ ਵਿਕਾਸ ਦੇਖਣ ਨੂੰ ਨਹੀਂ ਮਿਲਿਆ ਜਦਕਿ ਇਸ ਹਲਕੇ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਲਗਾਤਾਰ ਦੋ ਵਾਰ ਵਿਧਾਇਕ ਚੁਣ ਕੇ ਸੇਵਾ ਕਰਨ ਦਾ ਮੌਕਾ ਦਿੱਤਾ, ਪਰ ਇਸ ਦੇ ਬਾਵਜੂਦ ਲੋਕ ਅੱਜ ਵੀ ਬੁਨਿਆਦੀ ਸਹੂਲਤਾਂ ਅਤੇ ਵਿਕਾਸ ਕਾਰਜਾਂ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬਰਸਾਤੀ ਪਾਣੀ ਦੀ ਨਿਕਾਸੀ ਦਾ ਢੁੱਕਵਾਂ ਪ੍ਰਬੰਧ ਨਾ ਹੋਣ ਕਾਰਨ ਮੀਂਹ ਦਾ ਪਾਣੀ ਗਲੀਆਂ ਵਿਚ ਇਕੱਠਾ ਹੋ ਜਾਂਦਾ ਹੈ, ਜਿਸ ਨਾਲ ਸਾਰਾ ਮੁਹੱਲਾ ਪ੍ਰਭਾਵਿਤ ਹੁੰਦਾ ਹੈ ਅਤੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਸੀਵਰੇਜ ਦੀਆਂ ਛੋਟੀਆਂ ਪਾਈਪਾਂ ਪਾਈਆਂ ਹੋਣ ਕਾਰਨ ਸੀਵਰੇਜ ਅਕਸਰ ਓਵਰਫਲੋਅ ਹੋ ਜਾਂਦਾ ਹੈ ਜਾਂ ਬੰਦ ਰਹਿੰਦਾ ਹੈ। ਇਸ ਕਾਰਨ ਗੰਦਾ ਪਾਣੀ ਗਲੀਆਂ ਵਿਚ ਫੈਲ ਜਾਂਦਾ ਹੈ ਤੇ ਇਲਾਕਾ ਨਿਵਾਸੀਆਂ ਨੂੰ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜ਼ਬੂਰ ਹੋਣਾ ਪੈਂਦਾ ਹੈ। ਉਨ੍ਹਾਂ ਵਾਰਡ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵਲੋਂ ਉਠਾਈਆਂ ਗਈਆਂ ਸਮੱਸਿਆਵਾਂ ਨੂੰ ਸੰਬੰਧਿਤ ਅਧਿਕਾਰੀਆਂ ਅਤੇ ਸਰਕਾਰ ਦੇ ਧਿਆਨ ਵਿਚ ਲਿਆਂਦਾ ਜਾਵੇਗਾ। ਇਸ ਮੌਕੇ ਭਾਜਪਾ ਪੰਜਾਬ ਦੇ ਸਹਿ ਖ਼ਜਾਨਚੀ ਸੁਖਵਿੰਦਰ ਸਿੰਘ ਗੋਲਡੀ, ਰਾਜਿੰਦਰ ਸ਼ਰਮਾ ਮੰਡਲ ਪ੍ਰਧਾਨ, ਨਰਿੰਦਰ ਰਾਣਾ, ਕੁਸ਼ ਰਾਜਪੂਤ ਮੰਡਲ ਪ੍ਰਧਾਨ, ਜੱਗੀ ਔਜਲਾ, ਬਲਵਿੰਦਰ ਸਿੰਘ ਬੌਸ, ਬਲਜੀਤ ਕੌਰ, ਸ਼ਮਸ਼ੇਰ ਸਿੰਘ, ਅਰਜੁਨ ਸਿੰਘ, ਅਵਤਾਰ ਸਿੰਘ, ਗੁਰਸ਼ੇਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਵਿੱਤਰਾ ਜਵੈਲਰਸ ਵਲੋਂ ਸੋਨੇ ਤੇ ਹੀਰਿਆਂ ਦੇ ਗਹਿਣਿਆਂ ਦੀ ਬਣਵਾਈ ਸੰਬੰਧੀ ਵਿਸ਼ੇਸ਼ ਯੋਜਨਾ ਜਾਰੀ ਅਗਲੀ ਖ਼ਬਰ ਵਿਧਾਇਕ ਰੰਧਾਵਾ ਨੇ ਬੱਸ ਨੂੰ ਦਿਖਾਈ ਹਰੀ ਝੰਡੀ
Ad Position 24