03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਗੁਰਦਰਸ਼ਨ ਸਿੰਘ ਸੈਣੀ ਦੀ ਅਗਵਾਈ ਹੇਠ ‘ਹਿੰਦ ਦੀ ਚਾਦਰ’ ਯਾਤਰਾ ਦੀ ਸ਼ੁਰੂਆਤ

ਡੇਰਾਬੱਸੀ, 2 ਨਵੰਬਰ (ਗੁਰਮੀਤ ਸਿੰਘ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਹਿੰਦ ਦੀ ਚਾਦਰ ਯਾਤਰਾ’ ਤਹਿਤ ਹਲਕਾ ਡੇਰਾਬੱਸੀ ਤੋਂ ਸੰਗਤਾਂ ਦਾ ਪਹਿਲਾ ਜਥਾ 20 ਬੱਸਾਂ ਰਾਹੀਂ ਦਿੱਲੀ ਦੇ ਇਤਿਹਾਸਕ ਗੁਰਧਾਮਾਂ ਗੁਰੁਦਆਰਾ ਸ੍ਰੀ ਸੀਸ ਗੰਜ ਸਾਹਿਬ ਤੇ ਸ੍ਰੀ ਰਕਾਬ ਗੰਜ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਇਆ। ਯਾਤਰਾ ਦੀ ਅਗਵਾਈ ਭਾਜਪਾ ਦੇ ਓ.

Ad Position 21
No active advertisement
ਅਜੀਤ ਡੈਸਕ 03-11-2026
ਡੇਰਾਬੱਸੀ, 2 ਨਵੰਬਰ (ਗੁਰਮੀਤ ਸਿੰਘ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਹਿੰਦ ਦੀ ਚਾਦਰ ਯਾਤਰਾ’ ਤਹਿਤ ਹਲਕਾ ਡੇਰਾਬੱਸੀ ਤੋਂ ਸੰਗਤਾਂ ਦਾ ਪਹਿਲਾ ਜਥਾ 20 ਬੱਸਾਂ ਰਾਹੀਂ ਦਿੱਲੀ ਦੇ ਇਤਿਹਾਸਕ ਗੁਰਧਾਮਾਂ ਗੁਰੁਦਆਰਾ ਸ੍ਰੀ ਸੀਸ ਗੰਜ ਸਾਹਿਬ ਤੇ ਸ੍ਰੀ ਰਕਾਬ ਗੰਜ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਇਆ। ਯਾਤਰਾ ਦੀ ਅਗਵਾਈ ਭਾਜਪਾ ਦੇ ਓ. ਬੀ. ਸੀ. ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਗੁਰਦਰਸ਼ਨ ਸਿੰਘ ਸੈਣੀ ਨੇ ਕੀਤੀ। ਹਲਕੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰੀ ਇਲਾਕਿਆਂ ਤੋਂ ਵੱਡੀ ਗਿਣਤੀ ‘ਚ ਸੰਗਤਾਂ ਨੇ ਯਾਤਰਾ ‘ਚ ਸ਼ਮੂਲੀਅਤ ਕੀਤੀ। ਇਸ ਮੌਕੇ ਗੁਰਦਰਸ਼ਨ ਸਿੰਘ ਸੈਣੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਯਾਤਰਾ ਚਾਰ ਪੜਾਵਾਂ ‘ਚ ਪੂਰੀ ਕੀਤੀ ਜਾਵੇਗੀ, ਜਿਸ ਤਹਿਤ ਸ਼ਹੀਦੀ ਦਿਹਾੜੇ ਤੋਂ ਪਹਿਲਾਂ ਵੱਧ ਤੋਂ ਵੱਧ ਸੰਗਤਾਂ ਨੂੰ ਗੁਰਧਾਮਾਂ ਦੇ ਦਰਸ਼ਨ ਕਰਵਾਏ ਜਾਣਗੇ। ਯਾਤਰਾ ਦੌਰਾਨ ਆਉਣ-ਜਾਣ ਤੇ ਖਾਣ-ਪੀਣ ਦਾ ਪ੍ਰਬੰਧ ਵੀ ਉਨ੍ਹਾਂ ਵਲੋਂ ਆਪਣੀ ਕਿਰਤ-ਕਮਾਈ ‘ਚੋਂ ਕੀਤਾ ਜਾ ਰਿਹਾ ਹੈ। ਸੈਣੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਧਾਰਮਿਕ ਆਜ਼ਾਦੀ, ਮਨੁੱਖੀ ਅਧਿਕਾਰਾਂ ਅਤੇ ਦੂਜਿਆਂ ਦੇ ਵਿਸ਼ਵਾਸਾਂ ਦੀ ਰੱਖਿਆ ਲਈ ਨਿਰਸਵਾਰਥ ਕੁਰਬਾਨੀ ਦੀ ਅਦੁੱਤੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਇਹ ਯਾਤਰਾ ਸੰਗਤਾਂ ਨੂੰ ਗੁਰੂ ਸਾਹਿਬ ਦੀ ਮਹਾਨ ਸ਼ਹਾਦਤ ਤੇ ਸਿੱਖਿਆਵਾਂ ਨਾਲ ਜੋੜਨ ਦਾ ਉਪਰਾਲਾ ਹੈ। ਇਸ ਮੌਕੇ ਹਰਦੀਪ ਸਿੰਘ ਸੈਣੀ, ਹਰਪ੍ਰੀਤ ਸਿੰਘ ਸੈਣੀ, ਪੁਸ਼ਪਿੰਦਰ ਮਹਿਤਾ, ਸਾਨੰਤ ਭਾਰਦਵਾਜ ਤੇ ਗੁਲਜਾਰ ਸਿੰਘ ਟਿਵਾਣਾ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 21 ਨੂੰ ਅਗਲੀ ਖ਼ਬਰ ਪਵਿੱਤਰਾ ਜਵੈਲਰਸ ਵਲੋਂ ਸੋਨੇ ਤੇ ਹੀਰਿਆਂ ਦੇ ਗਹਿਣਿਆਂ ਦੀ ਬਣਵਾਈ ਸੰਬੰਧੀ ਵਿਸ਼ੇਸ਼ ਯੋਜਨਾ ਜਾਰੀ
Ad Position 24