03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਗੁਰਸੇਵਕ ਪੁਆਧੀ ਵਲੋਂ ਜਸ਼ਨਪ੍ਰੀਤ ਕੌਰ ਦਾ ਸਨਮਾਨ

ਲਾਲੜੂ, 2 ਨਵੰਬਰ (ਰਾਜਬੀਰ ਸਿੰਘ)-ਤੀਜੀ ਵਿਸ਼ਵ ਅਰਾਸੀ ਐੱਮ. ਐੱਮ.

Ad Position 21
No active advertisement
ਅਜੀਤ ਡੈਸਕ 03-11-2026
ਲਾਲੜੂ, 2 ਨਵੰਬਰ (ਰਾਜਬੀਰ ਸਿੰਘ)-ਤੀਜੀ ਵਿਸ਼ਵ ਅਰਾਸੀ ਐੱਮ. ਐੱਮ. ਏ. ਚੈਂਪੀਅਨਸ਼ਿਪ ‘ਚ ਸੋਨ ਤਗ਼ਮਾ ਜਿੱਤਣ ਵਾਲੀ ਪਿੰਡ ਜੌਲਾ ਕਲਾਂ ਦੀ ਜਸ਼ਨਪ੍ਰੀਤ ਕੌਰ ਦਾ ਮਾਰਕੀਟ ਕਮੇਟੀ ਲਾਲੜੂ ਦੇ ਚੇਅਰਮੈਨ ਤੇ ਹਲਕਾ ਡੇਰਾਬੱਸੀ ਦੇ ਸੰਗਠਨ ਇੰਚਾਰਜ ਗੁਰਸੇਵਕ ਸਿੰਘ ਪੁਆਧੀ ਵਲੋਂ ਉਚੇਚੇ ਤੌਰ ‘ਤੇ ਸਨਮਾਨ ਕੀਤਾ। ਜਸ਼ਨਪ੍ਰੀਤ ਕੌਰ ਦੇ ਗ੍ਰਹਿ ਵਿਖੇ ਪੁੱਜੇ ਗੁਰਸੇਵਕ ਸਿੰਘ ਪੁਆਧੀ ਨੇ ਕਿਹਾ ਕਿ ਇਸ ਖਿਡਾਰਨ ਨੇ ਆਪਣੀ ਸਖਤ ਮਿਹਨਤ, ਲਗਨ ਤੇ ਸਮਰਪਣ ਸਦਕਾ ਇਹ ਉਪਲੱਬਧੀ ਹਾਸਿਲ ਕੀਤੀ ਹੈ। ਉਸ ਦੀ ਜਿੱਤ ਨੇ ਸਾਬਿਤ ਕਰ ਦਿੱਤਾ ਹੈ ਕਿ ਪੰਜਾਬ ਦੀਆਂ ਧੀਆਂ ਕਿਸੇ ਵੀ ਖੇਤਰ ‘ਚ ਪਿੱਛੇ ਨਹੀਂ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਹੋਰਨਾਂ ਧੀਆਂ ਲਈ ਵੀ ਪ੍ਰੇਰਨਾ ਸ੍ਰੋਤ ਹਨ। ਉਨ੍ਹਾਂ ਕਿਹਾ ਕਿ ਸਮਾਜ ਅਤੇ ਸਰਕਾਰ ਨੂੰ ਹੋਣਹਾਰ ਖਿਡਾਰੀਆਂ ਦੀ ਹੌਸਲਾ-ਅਫ਼ਜਾਈ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਜਸ਼ਨਪ੍ਰੀਤ ਕੌਰ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਉਸ ਦੀ ਇਹ ਜਿੱਤ ਸਮੁੱਚੇ ਇਲਾਕੇ ਲਈ ਮਾਣ ਵਾਲੀ ਗੱਲ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਲੋਕ ਕਾਹਲੇ-ਬੰਨੀ ਕੰਗ ਅਗਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 21 ਨੂੰ
Ad Position 24