02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸਿੱਖ ਕੌਮ ਨੇ ਦੇਸ਼ ਦੀ ਆਜ਼ਾਦੀ ਤੇ ਤਰੱਕੀ ਲਈ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਹਨ-ਗੋਲਡੀ

ਖਰੜ, 2 ਨਵੰਬਰ (ਗੁਰਮੁੱਖ ਸਿੰਘ ਮਾਨ)-ਭਾਜਪਾ ਪੰਜਾਬ ਦੇ ਸਹਿ ਕੈਸ਼ੀਅਰ ਸੁਖਵਿੰਦਰ ਸਿੰਘ ਗੋਲਡੀ ਨੇ ਕਾਂਗਰਸ ਪਾਰਟੀ ਤੇ ਰਾਹੁਲ ਗਾਂਧੀ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ 1 ਨਵੰਬਰ ਨੂੰ ਦਿੱਲੀ ਦੇ ਰਾਮ ਲੀਲ੍ਹਾ ਮੈਦਾਨ ਵਿਚ ਰੈਲੀ ਕਰਕੇ ਕਾਂਗਰਸ ਨੇ ਮੁੜ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਦੇ ਪੁਰਾਣੇ ਜ਼ਖ਼ਮਾਂ ਨੂੰ ਮੁੜ ਤਾਜ਼ਾ ਕਰਨ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੇ ਜੋ ਦਰਦਨਾਕ ਸੰਤਾਪ ਹੰਢਾਇਆ, ਉਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ਤੇ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਸਰਕਾਰ ਦੌਰਾਨ ਸ੍ਰੀ ਦਰਬਾਰ ਸਾਹਿਬ ਅਤੇ ਹੋਰ ਗੁਰਧਾਮਾਂ ’ਤੇ ਫੌਜੀ ਕਾਰਵਾਈ ਨੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ।

Ad Position 21
No active advertisement
ਅਜੀਤ ਡੈਸਕ 03-11-2026
ਖਰੜ, 2 ਨਵੰਬਰ (ਗੁਰਮੁੱਖ ਸਿੰਘ ਮਾਨ)-ਭਾਜਪਾ ਪੰਜਾਬ ਦੇ ਸਹਿ ਕੈਸ਼ੀਅਰ ਸੁਖਵਿੰਦਰ ਸਿੰਘ ਗੋਲਡੀ ਨੇ ਕਾਂਗਰਸ ਪਾਰਟੀ ਤੇ ਰਾਹੁਲ ਗਾਂਧੀ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ 1 ਨਵੰਬਰ ਨੂੰ ਦਿੱਲੀ ਦੇ ਰਾਮ ਲੀਲ੍ਹਾ ਮੈਦਾਨ ਵਿਚ ਰੈਲੀ ਕਰਕੇ ਕਾਂਗਰਸ ਨੇ ਮੁੜ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਦੇ ਪੁਰਾਣੇ ਜ਼ਖ਼ਮਾਂ ਨੂੰ ਮੁੜ ਤਾਜ਼ਾ ਕਰਨ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੇ ਜੋ ਦਰਦਨਾਕ ਸੰਤਾਪ ਹੰਢਾਇਆ, ਉਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ਤੇ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਸਰਕਾਰ ਦੌਰਾਨ ਸ੍ਰੀ ਦਰਬਾਰ ਸਾਹਿਬ ਅਤੇ ਹੋਰ ਗੁਰਧਾਮਾਂ ’ਤੇ ਫੌਜੀ ਕਾਰਵਾਈ ਨੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ। ਇਸ ਤੋਂ ਬਾਅਦ ਨਵੰਬਰ 1984 ਵਿਚ ਦਿੱਲੀ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿਚ ਹਜ਼ਾਰਾਂ ਬੇਗੁਨਾਹ ਸਿੱਖਾਂ ਦਾ ਕਤਲੇਆਮ ਹੋਇਆ। ਸਿੱਖ ਮਾਵਾਂ-ਭੈਣਾਂ ਨੇ ਅਸਹਿ ਤਸ਼ੱਦਦ ਤੇ ਬੇਇੱਜ਼ਤੀ ਦਾ ਸੰਤਾਪ ਹੰਢਾਇਆ ਅਤੇ ਅਨੇਕਾਂ ਪਰਿਵਾਰ ਉੱਜੜ ਗਏ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਪਹਿਲਾਂ 1984 ਦੇ ਸਿੱਖ ਕਤਲੇਆਮ ਤੇ ਉਸ ਸਮੇਂ ਦੇ ਆਪਣੇ ਆਗੂਆਂ ਦੀ ਭੂਮਿਕਾ ਬਾਰੇ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਪਾਰਟੀ ਦੀ ਇਸ ਰੈਲੀ ਦੇ ਸਮੇਂ ਅਤੇ ਇਸ ਨਾਲ ਜੁੜੇ ਰਾਜਨੀਤਿਕ ਰੁਖ਼ ਦੀ ਸਖ਼ਤ ਨਿੰਦਾ ਕਰਦੇ ਹਨ ਅਤੇ ਮੰਗ ਕਰਦੇ ਹਨ ਕਿ ਰਾਹੁਲ ਗਾਂਧੀ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨ ਅਤੇ ਸਿੱਖ ਕੌਮ ਦੇ ਸਾਹਮਣੇ ਆਪਣਾ ਪੱਖ ਸਪੱਸ਼ਟ ਕਰਨ।
Ad Position 22
No active advertisement
ਪਿਛਲੀ ਖ਼ਬਰ ਖਰੜ ਦੇ ਬੱਸ ਸਟੈਂਡ ਦੀ ਉਸਾਰੀ ਦੇ ਮਾਮਲੇ ਨੂੰ ਲੈ ਕੇ ਬਲਾਕ ਸੰਮਤੀ ਦੇ 7 ਮੈਂਬਰਾਂ ਵਲੋਂ ਵਾਕ ਆਊਟ ਤੇ 7 ਮੈਂਬਰਾਂ ਨੇ ਦਿ... ਅਗਲੀ ਖ਼ਬਰ ਪੰਜਾਬ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਲੋਕ ਕਾਹਲੇ-ਬੰਨੀ ਕੰਗ
Ad Position 24