26 ਨੂੰ ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੋਵੇਗਾ-ਨਾਇਬ ਸਿੰਘ ਸੈਣੀ
ਚੰਡੀਗੜ੍ਹ, 3 ਨਵੰਬਰ (ਰਾਮ ਸਿੰਘ ਬਰਾੜ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੰਗਲਵਾਰ ਨੂੰ ਚੰਡੀਗੜ੍ਹ ਵਿਚ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਅੱਜ ਮੰਤਰੀ ਮੰਡਲ ਦੀ ਮੀਟਿੰਗ ਵਿਚ ਸੱਤ ਏਜੰਡੇ ਰੱਖੇ ਗਏ ਸਨ, ਜਿਨ੍ਹਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸੰਵਿਧਾਨ ਪਖਵਾੜੇ ਤਹਿਤ 26 ਨਵੰਬਰ ਨੂੰ ਸੰਵਿਧਾਨ ਦਿਵਸ ਦੇ ਮੌਕੇ ‘ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਕੀਤਾ ਜਾਵੇਗਾ, ਜਿਸ ਵਿਚ ਸੰਵਿਧਾਨ ਦੇ ਵੱਖ-ਵੱਖ ਪਹਿਲੂਆਂ ‘ਤੇ ਚਰਚਾ ਕੀਤੀ ਜਾਵੇਗੀ।
ਅਜੀਤ ਡੈਸਕ
04-11-2026