05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਕੌਂਸਲਰ ਗਾਬੀ ਨੇ ਸ਼ੁਰੂ ਕਰਵਾਇਆ 2.08 ਕਰੋੜ ਰੁਪਏ ਦੀ ਲਾਗਤ ਨਾਲ ਰੀਕਾਰਪੇਟਿੰਗ ਦਾ ਕੰਮ

ਚੰਡੀਗੜ੍ਹ, 4 ਨਵੰਬਰ (ਸੰਦੀਪ ਕੁਮਾਰ ਮਾਹਨਾ) - ਚੰਡੀਗੜ੍ਹ ਦੇ ਵਾਰਡ ਨੰਬਰ 34 ਵਿਚ ਸੜਕੀ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਬਣਾਉਣ ਲਈ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ 2. 08 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਦੀ ਰੀਕਾਰਪੇਟਿੰਗ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ।

Ad Position 21
No active advertisement
ਵਾਰਡ ਨੰ 34 ਦੇ ਕੌਂਸਲਰ ਗੁਰਪ੍ਰੀਤ ਸਿੰਘ ਗਾਬੀ ਸੈਕਟਰ 45 ਸੀ ਵਿਖੇ ਵੀ-6 ਸੜਕਾਂ ਦੀ ਰੀਕਾਰਪੇਟਿੰਗ ਦਾ ਕੰਮ ਸ਼ੁਰੂ ਕਰਵਾਉਂਦੇ ਹੋਏ, ਉਨ੍ਹਾਂ ਨਾਲ ਮੌਜੂਦ ਹਨ ਇਲਾਕੇ ਦੇ ਸੀਨੀਅਰ ਸੀਟੀਜ਼ਨ। ਤਸਵੀਰ : ਕਮਲਜੀਤ ਸਿੰਘ 05-11-2026
ਚੰਡੀਗੜ੍ਹ, 4 ਨਵੰਬਰ (ਸੰਦੀਪ ਕੁਮਾਰ ਮਾਹਨਾ) - ਚੰਡੀਗੜ੍ਹ ਦੇ ਵਾਰਡ ਨੰਬਰ 34 ਵਿਚ ਸੜਕੀ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਬਣਾਉਣ ਲਈ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ 2.08 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਦੀ ਰੀਕਾਰਪੇਟਿੰਗ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਇਸ ਤਹਿਤ ਸੈਕਟਰ 45 - ਸੀ ਦੀਆਂ ਵੀ-6 ਅਤੇ ਸੈਕਟਰ 46 ਦੀਆਂ ਵੀ-5 ਸੜਕਾਂ ਦੀ ਕਾਇਆ-ਕਲਪ ਕੀਤੀ ਜਾਵੇਗੀ। ਇਲਾਕਾ ਕੌਂਸਲਰ ਗੁਰਪ੍ਰੀਤ ਸਿੰਘ ਗਾਬੀ ਨੇ ਬਲਾਕ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਰਮਨ ਸ਼ਰਮਾ ਅਤੇ ਇਲਾਕੇ ਦੇ ਹੋਰ ਪਤਵੰਤਿਆਂ ਦੀ ਮੌਜੂਦਗੀ ਵਿਚ ਇਸ ਕੰਮ ਦੀ ਸ਼ੁਰੂਆਤ ਕਰਵਾਈ। ਇਸ ਪ੍ਰੋਜੈਕਟ ਦਾ ਟੈਂਡਰ ਬ੍ਰਦਰਜ਼ ਕੰਸਟਰਕਸ਼ਨ ਨੂੰ ਦਿੱਤਾ ਗਿਆ ਹੈ। ਇਸ ਮੌਕੇ ਕੌਂਸਲਰ ਗੁਰਪ੍ਰੀਤ ਸਿੰਘ ਗਾਬੀ ਨੇ ਦੱਸਿਆ ਕਿ ਸੈਕਟਰ 45-ਸੀ ਦੀਆਂ ਲਗਭਗ 30 ਫ਼ੀਸਦੀ ਸੜਕਾਂ ਉਨ੍ਹਾਂ ਦੇ ਕਾਰਜਕਾਲ ਤੋਂ ਪਹਿਲਾਂ ਬਣਾਈਆਂ ਗਈਆਂ ਸਨ। ਇਨ੍ਹਾਂ ਸੜਕਾਂ ‘ਤੇ 15 ਐਮ.ਐਮ. ਦੀ ਪਤਲੀ ਪਰਤ ਵਿਛਾਈ ਗਈ ਸੀ, ਜਿਸ ਕਾਰਨ ਇਹ ਕੁਝ ਸਮੇਂ ਬਾਅਦ ਹੀ ਟੁੱਟਣੀਆਂ ਸ਼ੁਰੂ ਹੋ ਗਈਆਂ ਸਨ। ਇਸ ਕਰਕੇ ਸਥਾਨਕ ਵਸਨੀਕ ਲੰਮੇ ਸਮੇਂ ਤੋਂ ਇਨ੍ਹਾਂ ਸੜਕਾਂ ਦੀ ਮੁਰੰਮਤ ਅਤੇ ਮੁੜ ਰੀਕਾਰਪੇਟਿੰਗ ਦੀ ਮੰਗ ਕਰ ਰਹੇ ਸਨ। ਲੋਕਾਂ ਦੀ ਇਸ ਸਮੱਸਿਆ ਅਤੇ ਇਲਾਕੇ ਦੀ ਲੋੜ ਨੂੰ ਧਿਆਨ ਵਿਚ ਰੱਖਦਿਆਂ ਇਸ ਕੰਮ ਨੂੰ ਪਹਿਲ ਦੇ ਆਧਾਰ ‘ਤੇ ਸ਼ੁਰੂ ਕਰਵਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਵਾਰਡ ਨੰਬਰ 34 ਵਿਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਸੜਕਾਂ ਦੀ ਚੰਗੀ ਹਾਲਤ ਨਾ ਸਿਰਫ਼ ਲੋਕਾਂ ਦੇ ਰੋਜ਼ਾਨਾ ਸਫ਼ਰ ਨੂੰ ਸੁਖਾਲਾ ਬਣਾਉਂਦੀ ਹੈ, ਸਗੋਂ ਇਲਾਕੇ ਦੀ ਦਿੱਖ ਵਿਚ ਵੀ ਸੁਧਾਰ ਲਿਆਉਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਹੁਣ ਤੱਕ ਵਾਰਡ ਵਿਚ ਲਗਭਗ 6 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਦਾ ਨਿਰਮਾਣ ਅਤੇ ਰੀਕਾਰਪੇਟਿੰਗ ਕਰਵਾਈ ਜਾ ਚੁੱਕੀ ਹੈ, ਜੋ ਇਕ ਰਿਕਾਰਡ ਹੈ। ਗਾਬੀ ਅਨੁਸਾਰ ਇਨ੍ਹਾਂ ਵਿਕਾਸ ਕਾਰਜਾਂ ਤਹਿਤ ਸੈਕਟਰ 46 ਦੀਆਂ ਸਾਰੀਆਂ ਵੀ-4 ਅਤੇ ਵੀ-5 ਸੜਕਾਂ, ਸੈਕਟਰ 46-ਡੀ ਦੀਆਂ ਵੀ-6 ਸੜਕਾਂ, ਸੈਕਟਰ 45 ਦੀਆਂ ਵੀ-4 ਅਤੇ ਵੀ-5 ਸੜਕਾਂ ਤੋਂ ਇਲਾਵਾ ਸੈਕਟਰ 45-ਏ, ਬੀ ਅਤੇ ਸੀ ਦੀਆਂ ਵੀ-6 ਸੜਕਾਂ ਦੀ ਰੀਕਾਰਪੇਟਿੰਗ ਕਰਵਾਈ ਗਈ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਵਾਰਡ ਦੀਆਂ ਬਾਕੀ ਰਹਿੰਦੀਆਂ ਵੀ-6 ਸੜਕਾਂ ਦਾ ਕੰਮ ਵੀ ਨਿਰਧਾਰਤ ਸਮੇਂ ਤੋਂ ਪਹਿਲਾਂ ਮੁਕੰਮਲ ਕਰਵਾਉਣ ਲਈ ਯਤਨ ਕੀਤੇ ਜਾਣਗੇ। ਸਥਾਨਕ ਵਸਨੀਕਾਂ ਨੇ ਵਿਕਾਸ ਕਾਰਜ ਸ਼ੁਰੂ ਹੋਣ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕੌਂਸਲਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਾਰਡ ਵਿਚ ਲਗਾਤਾਰ ਹੋ ਰਹੇ ਵਿਕਾਸ ਕਾਰਜਾਂ ਨਾਲ ਲੋਕਾਂ ਨੂੰ ਰਾਹਤ ਮਿਲ ਰਹੀ ਹੈ ਅਤੇ ਸੜਕਾਂ ਦੀ ਹਾਲਤ ਵਿਚ ਸੁਧਾਰ ਆਉਣ ਨਾਲ ਆਵਾਜਾਈ ਵੀ ਸੁਖਾਲੀ ਹੋਵੇਗੀ। ਇਸ ਮੌਕੇ ਰਮਨ ਸ਼ਰਮਾ ਤੋਂ ਇਲਾਵਾ ਦਿਲਬਾਗ ਰਾਏ, ਹਰੀਸ਼ ਕੁਮਾਰ, ਸਤੀਸ਼ ਗੁਪਤਾ, ਬਲਜੀਤ ਸਿੰਘ, ਪਰਮਜੀਤ ਸਿੰਘ, ਆਰ.ਕੇ. ਵਰਮਾ, ਨੰਦੀ, ਰਾਜੇਸ਼ਵਰ ਗੁਪਤਾ, ਬਲਜੀਤ ਸ਼ਰਮਾ, ਅਸ਼ੋਕ ਕਪੂਰ, ਉਰਮਿਲਾ ਆਨੰਦ, ਮੰਦਰ ਪ੍ਰਧਾਨ, ਅਵਤਾਰ ਸਿੰਘ, ਸੀ.ਡੀ. ਭੁੱਲਰ, ਮੇਵਾ ਸਿੰਘ ਅਤੇ ਸ਼ਿਆਮ ਲਾਲ ਕਨੌਜੀਆ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ‘ਚ ਅੱਜ ਸ਼ਮੂਲੀਅਤ ਕਰਨ ਦਾ ਐਲਾਨ ਅਗਲੀ ਖ਼ਬਰ ਤਿਉਹਾਰੀਂ ਸੀਜ਼ਨ ਦੌਰਾਨ ਮਿਲਾਵਟਖੋਰੀ ਤੇ ਤਿੱਖੀ ਨਜ਼ਰ: 110 ਕੁਇੰਟਲ ਅਸੁਰੱਖਿਅਤ ਖਾਧ ਪਦਾਰਥ ਜ਼ਬਤ, 50 ਕੁਇੰਟਲ ਮਿਲਾਵਟੀ ਦ...
Ad Position 24