05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪੰਜਾਬ ਸਰਕਾਰ ਵਲੋਂ ਐਸ.ਬੀ.ਐਸ ਨਗਰ ਵਿਖੇ ਮੈਡੀਕਲ ਕਾਲਜ ਲਈ ਐਲ.ਓ.ਆਈ. ਜਾਰੀ

ਚੰਡੀਗੜ੍ਹ, 5 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ, ਵਿਸ਼ੇਸ਼ ਕਰਕੇ ਦੋਆਬਾ ਖੇਤਰ ਦੇ ਵਾਸੀਆਂ ਨੂੰ ‘ਦੀਵਾਲੀ ਦਾ ਇਤਿਹਾਸਕ ਤੋਹਫ਼ਾ’ ਦਿੰਦਿਆਂ ਸ਼ਹੀਦ ਭਗਤ ਸਿੰਘ (ਐਸ.

Ad Position 21
No active advertisement
ਅਜੀਤ ਡੈਸਕ 06-11-2026
ਚੰਡੀਗੜ੍ਹ, 5 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ, ਵਿਸ਼ੇਸ਼ ਕਰਕੇ ਦੋਆਬਾ ਖੇਤਰ ਦੇ ਵਾਸੀਆਂ ਨੂੰ ‘ਦੀਵਾਲੀ ਦਾ ਇਤਿਹਾਸਕ ਤੋਹਫ਼ਾ’ ਦਿੰਦਿਆਂ ਸ਼ਹੀਦ ਭਗਤ ਸਿੰਘ (ਐਸ.ਬੀ.ਐਸ.) ਨਗਰ ਵਿਖੇ ਇਕ ਅਤਿ-ਆਧੁਨਿਕ ਮੈਡੀਕਲ ਕਾਲਜ ਅਤੇ ਟੀਚਿੰਗ ਹਸਪਤਾਲ ਬਣਾਉਣ ਲਈ ‘ਲੈਟਰ ਆਫ਼ ਇੰਟੈਂਟ’ (ਐਲ.ਓ.ਆਈ) ਜਾਰੀ ਕਰਕੇ ਇਕ ਹੋਰ ਵੱਡਾ ਵਾਅਦਾ ਪੂਰਾ ਕੀਤਾ ਹੈ। ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਦੇ ਨਾਲ ਪੰਜਾਬ ਭਵਨ ਵਿਖੇ ਪੈ੍ਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਇਨਫਰਾਸਟ੍ਰਕਚਰ ਡਿਵੈਲਪਮੈਂਟ ਬੋਰਡ (ਪੀ.ਆਈ.ਡੀ.ਬੀ) ਨੇ ‘ਪਬਲਿਕ-ਪ੍ਰਾਈਵੇਟ ਪਾਰਟਨਰਸ਼ਿਪ’ (ਡਿਜ਼ਾਈਨ, ਉਸਾਰੀ, ਵਿੱਤ, ਸੰਚਾਲਨ ਅਤੇ ਤਬਾਦਲਾ -ਡੀ.ਬੀ.ਐਫ.ਓ.ਟੀ) ਮਾਡਲ ਤਹਿਤ ‘ਮੈਸਰਜ਼ ਇੰਡੱਸ ਸੁਪਰ ਸਪੈਸ਼ਲਿਟੀ ਹੈਲਥਕੇਅਰ ਪ੍ਰਾਈਵੇਟ ਲਿਮਟਿਡ’ ਨੂੰ ਇਹ ਪ੍ਰਾਜੈਕਟ ਸੌਂਪਿਆ ਹੈ। ਇਸ ਮੌਕੇ ਰੂਪਨਗਰ ਤੋਂ ਵਿਧਾਇਕ ਦਿਨੇਸ਼ ਚੱਢਾ ਅਤੇ ਨਵਾਂਸ਼ਹਿਰ ਹਲਕੇ ਦੇ ਇੰਚਾਰਜ ਜਸਪ੍ਰੀਤ ਸਿੰਘ ਰੌਬੀ ਕੰਗ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੀ. ਜੀ. ਆਈ. ਨੇ ਦੀਵਾਲੀ ਮੌਕੇ ਅੱਖਾਂ ਦੀ ਐਮਰਜੈਂਸੀ ਨਾਲ ਨਜਿੱਠਣ ਲਈ ਕੀਤੇ ਵਿਸ਼ੇਸ਼ ਪ੍ਰਬੰਧ, 8 ਤੋਂ 10 ਨਵੰਬਰ ਤੱਕ ਐਮਰ... ਅਗਲੀ ਖ਼ਬਰ ਮਰਦਮਸ਼ੁਮਾਰੀ 2027: ਸਪੈਸ਼ਲ ਚਾਰਜਿਜ਼ ਸਬੰਧੀ ਸਟੇਟ ਨੋਡਲ ਅਫ਼ਸਰਾਂ ਦੀ ਮੀਟਿੰਗ
Ad Position 24