06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਅਮਿਤ ਸ਼ਾਹ ਵਲੋਂ 1260 ਕਰੋੜ ਦੀ ਲਾਗਤ ਨਾਲ ਬਣੇ ਨੈਸ਼ਨਲ ਹਾਈਵੇਅ-152ਜੀ ਦੇ ਜਲਬੇੜਾ-ਸ਼ਾਹਾਬਾਦ ਸੈਕਸ਼ਨ ਦਾ ਉਦਘਾਟਨ

ਚੰਡੀਗੜ੍ਹ, 5 ਨਵੰਬਰ (ਰਾਮ ਸਿੰਘ ਬਰਾੜ)-ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਕਾਰਜਸ਼ੈਲੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਭਾਵੇਂ ਹੌਲੀ-ਹੌਲੀ ਬੋਲਦੇ ਹੋਣ, ਪਰ ਕੰਮ ਕਰਨ ਵਿਚ ਬਹੁਤ ਤੇਜ਼ ਹਨ। ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ੍ਰੀ ਅਮਿਤ ਸ਼ਾਹ ਵੀਰਵਾਰ ਨੂੰ ਅੰਬਾਲਾ ਵਿਚ ਆਯੋਜਿਤ ਪਹਿਲੀ ਆਜ਼ਾਦੀ ਦੀ ਲੜਾਈ (1857) ਦੇ ਸ਼ਹੀਦੀ ਸਮਾਰਕ ਦੇ ਉਦਘਾਟਨ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ।

Ad Position 21
No active advertisement
ਅਜੀਤ ਡੈਸਕ 06-11-2026

ਚੰਡੀਗੜ੍ਹ, 5 ਨਵੰਬਰ (ਰਾਮ ਸਿੰਘ ਬਰਾੜ)-ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਕਾਰਜਸ਼ੈਲੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਭਾਵੇਂ ਹੌਲੀ-ਹੌਲੀ ਬੋਲਦੇ ਹੋਣ, ਪਰ ਕੰਮ ਕਰਨ ਵਿਚ ਬਹੁਤ ਤੇਜ਼ ਹਨ। ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ੍ਰੀ ਅਮਿਤ ਸ਼ਾਹ ਵੀਰਵਾਰ ਨੂੰ ਅੰਬਾਲਾ ਵਿਚ ਆਯੋਜਿਤ ਪਹਿਲੀ ਆਜ਼ਾਦੀ ਦੀ ਲੜਾਈ (1857) ਦੇ ਸ਼ਹੀਦੀ ਸਮਾਰਕ ਦੇ ਉਦਘਾਟਨ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਕੇਂਦਰੀ ਮੰਤਰੀ ਮਨੋਹਰ ਲਾਲ, ਕੈਬਨਿਟ ਮੰਤਰੀ ਅਨਿਲ ਵਿਜ, ਭਾਜਪਾ ਦੇ ਕੇਂਦਰੀ ਇੰਚਾਰਜ ਸਮ੍ਰਿਤੀ ਈਰਾਨੀ ਤੇ ਭਾਜਪਾ ਦੀ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਅੰਬਾਲਾ ਵਿਚ ਬਣਿਆ ਇਹ ਸਮਾਰਕ ਆਉਣ ਵਾਲੇ ਦਿਨਾਂ ਵਿਚ ਦੇਸ਼ ਭਰ ਦੀ ਨੌਜਵਾਨ ਪੀੜ੍ਹੀ ਵਿਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਵਾਲਾ ਇਕ ਅਦਭੁੱਤ ਸਥਾਨ ਬਣੇਗਾ। ਕੇਂਦਰੀ ਗ੍ਰਹਿ ਮੰਤਰੀ ਨੇ ਇਸ ਮੌਕੇ 1260 ਕਰੋੜ ਨਾਲ ਬਣੇ ਨੈਸ਼ਨਲ ਹਾਈਵੇਅ 152-ਜੀ ਦੇ ਜਲਬੇੜਾ-ਸ਼ਾਹਾਬਾਦ ਸੈਕਸ਼ਨ ਦਾ ਵੀ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਕ ਵਾਰ ਪੰਜਾਬ ਵਿਚ ਭਾਜਪਾ-ਐੱਨਡੀਏ ਦੀ ਸਰਕਾਰ ਬਣਾ ਦਿਓ ਤਾਂ ਕਿਸਾਨਾਂ ਨੂੰ ਐੱਮ. ਐੱਸ. ਪੀ ਗਾਰੰਟੀ ਦੇ ਬੋਰਡ ਫੜਨ ਦੀ ਲੋੜ ਨਹੀਂ ਰਹੇਗੀ। ਇਸ ਮੌਕੇ ਵਿਧਾਨ ਸਭਾ ਸਪੀਕਰ ਹਰਵਿੰਦਰ ਕਲਿਆਣ, ਕੈਬਨਿਟ ਮੰਤਰੀ ਕ੍ਰਿਸ਼ਨ ਲਾਲ ਪੰਵਾਰ, ਮਹੀਪਾਲ ਢਾਂਡਾ, ਵਿਪੁਲ ਗੋਇਲ, ਡਾ. ਅਰਵਿੰਦ ਸ਼ਰਮਾ, ਸ਼ਿਆਮ ਸਿੰਘ ਰਾਣਾ, ਰਣਬੀਰ ਗੰਗਵਾ, ਕ੍ਰਿਸ਼ਨ ਬੇਦੀ, ਸ਼ਰੁਤੀ ਚੌਧਰੀ, ਆਰਤੀ ਰਾਓ, ਰਾਜ ਮੰਤਰੀ ਗੌਰਵ ਗੌਤਮ, ਡਿਪਟੀ ਸਪੀਕਰ ਡਾ. ਕ੍ਰਿਸ਼ਨ ਮਿੱਢਾ ਸਮੇਤ ਸੰਸਦ ਮੈਂਬਰ, ਵਿਧਾਇਕ ਤੇ ਸੀਨੀਅਰ ਅਧਿਕਾਰੀ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਸਿੱਖ ਨਸਲਕੁਸ਼ੀ ਦੇ ਦਿਨਾਂ ’ਚ ਪਸ਼ਚਾਤਾਪ ਕਰਨ ਦੀ ਥਾਂ ਰੈਲੀਆਂ ਕਰਕੇ ਆਪਣਾ ਸ਼ਕਤੀ ਪ੍ਰਦਰਸ਼ਨ ਕਰ ਰਹੀ ਹੈ ਕਾਂਗਰਸ-ਕਾਹਲੋਂ ਅਗਲੀ ਖ਼ਬਰ ਖਪਤਕਾਰ ਕਮਿਸ਼ਨ ਨੇ ਫਟੀ ਹੋਈ ਜੈਕਟ ਵੇਚਣ ’ਤੇ ਦੁਕਾਨਦਾਰ ਨੂੰ ਲਾਇਆ 20,000 ਰੁਪਏ ਦਾ ਜ਼ੁਰਮਾਨਾ
Ad Position 24