06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸਿੱਖ ਨਸਲਕੁਸ਼ੀ ਦੇ ਦਿਨਾਂ ’ਚ ਪਸ਼ਚਾਤਾਪ ਕਰਨ ਦੀ ਥਾਂ ਰੈਲੀਆਂ ਕਰਕੇ ਆਪਣਾ ਸ਼ਕਤੀ ਪ੍ਰਦਰਸ਼ਨ ਕਰ ਰਹੀ ਹੈ ਕਾਂਗਰਸ-ਕਾਹਲੋਂ

ਐੱਸ. ਏ.

Ad Position 21
No active advertisement
ਅਜੀਤ ਡੈਸਕ 06-11-2026
ਐੱਸ. ਏ. ਐੱਸ. ਨਗਰ, 5 ਨਵੰਬਰ (ਪ੍ਰੋ. ਅਵਤਾਰ ਸਿੰਘ)-ਪੰਥਕ ਆਗੂ ਅਤੇ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਕਿ ਸਿੱਖ ਨਸਲਕੁਸ਼ੀ ਦੇ ਦਿਨਾਂ ‘ਚ ਕਾਂਗਰਸ ਪਾਰਟੀ ਪਸ਼ਚਾਤਾਪ ਕਰਨ ਅਤੇ ਮੁਆਫ਼ੀ ਮੰਗਣ ਦੀ ਥਾਂ ‘ਤੇ ਦਿੱਲੀ ਅਤੇ ਪੰਜਾਬ ਅੰਦਰ ਰੈਲੀਆਂ ਕਰਕੇ ਆਪਣਾ ਸ਼ਕਤੀ ਪ੍ਰਦਰਸ਼ਨ ਕਰ ਰਹੀ ਹੈ ਅਤੇ ਸਿੱਖਾਂ ਦੇ ਜ਼ਖ਼ਮਾਂ ਤੇ ਲੂਣ ਛਿੜਕ ਰਹੀ ਹੈ, ਜਿਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਕਦੇ ਵੀ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਨਹੀਂ ਕੀਤਾ। ਪਹਿਲਾਂ ਆਪ੍ਰੇਸ਼ਨ ਬਲੂ ਸਟਾਰ ਵੇਲੇ ਪੰਜਾਬ ‘ਚ 35 ਗੁਰੂਧਾਮਾਂ ‘ਤੇ ਫ਼ੌਜ ਤੋਂ ਹਮਲਾ ਕਰਵਾਇਆ ਗਿਆ ਅਤੇ ਜਦੋਂ ਸਿੱਖ ਨੌਜਵਾਨਾਂ ਨੇ ਇਸ ਕਾਰਵਾਈ ਦਾ ਬਦਲਾ ਲਿਆ ਤਾਂ ਨਵੰਬਰ ਦੇ ਪਹਿਲੇ ਹਫ਼ਤੇ ਦੇਸ਼ ਦੇ ਬਹੁਤ ਸਾਰੇ ਸ਼ਹਿਰਾਂ ‘ਚ ਸਿੱਖ ਨਸਲਕੁਸ਼ੀ ਕਰਵਾਈ ਗਈ, ਜਿਸ ਦਾ ਇਨਸਾਫ਼ ਲੈਣ ਲਈ ਸਿੱਖ ਕੌਮ ਅੱਜ 42 ਸਾਲਾਂ ਬਾਅਦ ਵੀ ਦਰ-ਦਰ ਭਟਕ ਰਹੀ ਹੈ ਅਤੇ ਕਾਂਗਰਸ ਪਾਰਟੀ ਪੀੜਤ ਪਰਿਵਾਰਾਂ ਦੇ ਜ਼ਖਮਾਂ ‘ਤੇ ਮੱਲ੍ਹਮ ਲਗਾਉਣ ਦੀ ਥਾਂ ਆਪਣੇ ਦੋਸ਼ੀ ਆਗੂਆਂ ਨੂੰ ਬਚਾ ਰਹੀ ਹੈ ਤੇ ਉਨ੍ਹਾਂ ਨੂੰ ਉੱਚ ਅਹੁਦਿਆਂ ਨਾਲ ਨਿਵਾਜ਼ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਇਨ੍ਹਾਂ ਕਾਰਵਾਈਆਂ ਨੂੰ ਬਰਦਾਸ਼ਤ ਨਹੀਂ ਕਰਨਗੇ ਅਤੇ ਕਾਂਗਰਸ ਦੀਆਂ ਸਿੱਖ ਵਿਰੋਧੀ ਨੀਤੀਆਂ ਅਤੇ ਭਾਈਚਾਰਕ ਸਾਂਝ ਤੋੜਨ ਦੀਆਂ ਪੁਰਾਣੀਆਂ ਚਾਲਾਂ ਨੂੰ ਨਕਾਰ ਕੇ ਇਸ ਦੇ ਆਗੂਆਂ ਨੂੰ ਸਬਕ ਸਿਖਾਇਆ ਜਾਵੇਗਾ। 04 ਐਮਓਐਚ 25 ਪੰਥਕ ਆਗੂ ਪਰਮਜੀਤ ਸਿੰਘ ਕਾਹਲੋਂ।
Ad Position 22
No active advertisement
ਪਿਛਲੀ ਖ਼ਬਰ ਮੁਬਾਰਿਕਪੁਰ ਦੇ ਰਾਧਾ ਕ੍ਰਿਸ਼ਨ ਮੰਦਰ ’ਚ ਮੂਰਤੀਆਂ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਅਗਲੀ ਖ਼ਬਰ ਅਮਿਤ ਸ਼ਾਹ ਵਲੋਂ 1260 ਕਰੋੜ ਦੀ ਲਾਗਤ ਨਾਲ ਬਣੇ ਨੈਸ਼ਨਲ ਹਾਈਵੇਅ-152ਜੀ ਦੇ ਜਲਬੇੜਾ-ਸ਼ਾਹਾਬਾਦ ਸੈਕਸ਼ਨ ਦਾ ਉਦਘਾਟਨ
Ad Position 24