ਸਾਬਕਾ ਸੂਚਨਾ ਕਮਿਸ਼ਨਰ ਅਜੀਤ ਸਿੰਘ ਚੰਦੂਰਾਈਆਂ ਅਕਾਲੀ ਦਲ (ਬ) ਛੱਡ ਭਾਜਪਾ ’ਚ ਸ਼ਾਮਿਲ
ਚੰਡੀਗੜ੍ਹ, 5 ਨਵੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਭਾਜਪਾ ਨੇ ਮਲੇਰਕੋਟਲਾ ਜ਼ਿਲ੍ਹੇ ’ਚ ਆਪਣੀ ਪਕੜ ਮਜ਼ਬੂਤ ਕਰਨ ਵੱਲ ਵੱਡਾ ਕਦਮ ਪੁੱਟਿਆ ਹੈ। ਸਾਬਕਾ ਰਾਜ ਸੂਚਨਾ ਕਮਿਸ਼ਨਰ ਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਅਜੀਤ ਸਿੰਘ ਚੰਦੂਰਾਈਆਂ ਨੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਅਲਵਿਦਾ ਕਹਿੰਦਿਆਂ ਵੱਡੀ ਗਿਣਤੀ ਸਾਥੀਆਂ ਸਮੇਤ ਭਾਜਪਾ ਵਿਚ ਸ਼ਮੂਲੀਅਤ ਕਰ ਲਈ।
ਚੰਡੀਗੜ੍ਹ, 5 ਨਵੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਭਾਜਪਾ ਨੇ ਮਲੇਰਕੋਟਲਾ ਜ਼ਿਲ੍ਹੇ ’ਚ ਆਪਣੀ ਪਕੜ ਮਜ਼ਬੂਤ ਕਰਨ ਵੱਲ ਵੱਡਾ ਕਦਮ ਪੁੱਟਿਆ ਹੈ। ਸਾਬਕਾ ਰਾਜ ਸੂਚਨਾ ਕਮਿਸ਼ਨਰ ਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਅਜੀਤ ਸਿੰਘ ਚੰਦੂਰਾਈਆਂ ਨੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਅਲਵਿਦਾ ਕਹਿੰਦਿਆਂ ਵੱਡੀ ਗਿਣਤੀ ਸਾਥੀਆਂ ਸਮੇਤ ਭਾਜਪਾ ਵਿਚ ਸ਼ਮੂਲੀਅਤ ਕਰ ਲਈ। ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਸੂਬਾਈ ਦਫ਼ਤਰ ਵਿਖੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ। ਇਸ ਮੌਕੇ ਮਲੇਰਕੋਟਲਾ ਜ਼ਿਲ੍ਹੇ ਦੇ ਕਰੀਬ 60 ਸਰਪੰਚਾਂ, ਨੰਬਰਦਾਰਾਂ ਤੇ ਹੋਰ ਮੁਹਤਬਰਾਂ ਨੇ ਵੀ ਭਾਜਪਾ ਦਾ ਪੱਲਾ ਫੜਿਆ। ਕੇਵਲ ਸਿੰਘ ਢਿੱਲੋਂ ਨੇ ਅਜੀਤ ਸਿੰਘ ਚੰਦੂਰਾਈਆਂ ਤੇ ਉਨ੍ਹਾਂ ਦੇ ਸਾਥੀਆਂ ਦਾ ਭਾਜਪਾ ਪਰਿਵਾਰ ਵਿਚ ਸ਼ਾਮਿਲ ਹੋਣ ’ਤੇ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਾਰਟੀ ’ਚ ਸ਼ਾਮਲ ਹੋਣ ਨਾਲ ਮਲੇਰਕੋਟਲਾ ਜ਼ਿਲ੍ਹੇ ’ਚ ਭਾਜਪਾ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸੂਬੇ ਨੂੰ ਵਿਕਾਸ ਦੀਆਂ ਲੀਹਾਂ ’ਤੇ ਲਿਆਉਣ ਦੀ ਬਜਾਏ ਹਰ ਖੇਤਰ ਵਿਚ ਪਿੱਛੇ ਧੱਕਿਆ ਹੈ। ਇਸ ਮੌਕੇ ਭਾਜਪਾ ’ਚ ਸ਼ਮੂਲੀਅਤ ਕਰਨ ਵਾਲਿਆਂ ’ਚ ਹੰਸਪਿੰਦਰ ਸਿੰਘ ਪ੍ਰਧਾਨ ਟਰੱਕ ਯੂਨੀਅਨ ਸੰਦੌੜ, ਸਿਕੰਦਰ ਸਿੰਘ ਖੁਰਦ, ਜਸਵਿੰਦਰ ਸਿੰਘ ਖੁਰਦ, ਸੁਖਦੇਵ ਸਿੰਘ ਚੀਮਾ, ਬਲਵੀਰ ਸਿੰਘ ਨੰਬਰਦਾਰ, ਕੈਪਟਨ ਬਲਵਿੰਦਰ ਸਿੰਘ, ਸੁਖਵੀਰ ਸਿੰਘ ਨੰਬਰਦਾਰ, ਹਰਜੀਤ ਸਿੰਘ ਸਰਪੰਚ ਤੇ ਸਾਬਕਾ ਚੇਅਰਮੈਨ, ਬਲਵੰਤ ਸਿੰਘ ਕੈਨੇਡੀਅਨ, ਮੁਹੰਮਦ ਆਮਿਰ ਮਲੇਰਕੋਟਲਾ, ਸੁਰਿੰਦਰ ਸਿੰਘ ਰਟੋਲਾਂ, ਬਹਾਦਰ ਸਿੰਘ ਪ੍ਰਧਾਨ, ਕਰਮ ਸਿੰਘ ਚੇਅਰਮੈਨ, ਬਲਜਿੰਦਰ ਸਿੰਘ, ਲਿਆਕਤ ਅਲੀ ਤੇ ਹੋਰ ਵੱਡੀ ਗਿਣਤੀ ਵਿਚ ਪਤਵੰਤੇ ਸ਼ਾਮਿਲ ਸਨ।