06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਡੇਰਾਬੱਸੀ ਦੇ ਏ. ਟੀ. ਐਸ. ਵੈਲੀ ਸਕੂਲ ਨੇ ਐਜੂਕੇਸ਼ਨ ਵਰਲਡ ਸਕੂਲ ਦਰਜਾਬੰਦੀ ’ਚ ਹਾਸਿਲ ਕੀਤਾ ਜ਼ਿਲ੍ਹੇ ‘ਚੋਂ ਚੌਥਾ ਸਥਾਨ

ਡੇਰਾਬੱਸੀ, 5 ਨਵੰਬਰ (ਰਣਬੀਰ ਸਿੰਘ ਪੜ੍ਹੀ)-ਸਿੱਖਿਆ ਦੇ ਖੇਤਰ ਵਿਚ ਆਪਣੀ ਵੱਖਰੀ ਪਛਾਣ ਬਣਾ ਰਹੇ ਡੇਰਾਬੱਸੀ ਦੇ ਏ. ਟੀ.

Ad Position 21
No active advertisement
ਅਜੀਤ ਡੈਸਕ 06-11-2026
ਡੇਰਾਬੱਸੀ, 5 ਨਵੰਬਰ (ਰਣਬੀਰ ਸਿੰਘ ਪੜ੍ਹੀ)-ਸਿੱਖਿਆ ਦੇ ਖੇਤਰ ਵਿਚ ਆਪਣੀ ਵੱਖਰੀ ਪਛਾਣ ਬਣਾ ਰਹੇ ਡੇਰਾਬੱਸੀ ਦੇ ਏ. ਟੀ. ਐੱਸ. ਵੈਲੀ ਸਕੂਲ ਨੇ ਐਜੂਕੇਸ਼ਨ ਵਰਲਡ ਇੰਡੀਆ ਸਕੂਲ ਰੈਂਕਿੰਗ 2026-27 ਵਿਚ ਮੁਹਾਲੀ ਜ਼ਿਲ੍ਹੇ ਦੇ ਸਹਿ-ਵਿੱਦਿਅਕ ਡੇ ਸਕੂਲਾਂ ਦੀ ਸ਼੍ਰੇਣੀ ਵਿਚ ਚੌਥਾ ਸਥਾਨ ਹਾਸਿਲ ਕਰਕੇ ਮਾਣਮੱਤੀ ਪ੍ਰਾਪਤੀ ਦਰਜ ਕੀਤੀ ਹੈ। ਇਸ ਸੰਬੰਧੀ ਸਕੂਲ ਦੇ ਡਾਇਰੈਕਟਰ ਜੈ ਅਮਰਦੀਪ ਸਿੰਘ ਨੇ ਦੱਸਿਆ ਕਿ ਇਹ ਪ੍ਰਾਪਤੀ ਸੰਸਥਾ ਵਲੋਂ ਮਿਆਰੀ ਸਿੱਖਿਆ ਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਨਿਰੰਤਰ ਯਤਨਾਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਕੂਲ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕੇਵਲ ਕਿਤਾਬੀ ਗਿਆਨ ਦੇਣਾ ਹੀ ਨਹੀਂ, ਸਗੋਂ ਉਨ੍ਹਾਂ ਅੰਦਰ ਆਤਮ-ਵਿਸ਼ਵਾਸ, ਅਨੁਸ਼ਾਸਨ, ਸਿਰਜਣਾਤਮਕ ਸੋਚ ਤੇ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਦੀ ਸਮਰੱਥਾ ਪੈਦਾ ਕਰਨਾ ਵੀ ਹੈ। ਉਨ੍ਹਾਂ ਇਸ ਸਫ਼ਲਤਾ ਦਾ ਸਿਹਰਾ ਸਕੂਲ ਦੀ ਸਮੁੱਚੀ ਟੀਮ ਅਤੇ ਵਿਦਿਆਰਥੀਆਂ ਦੀ ਮਿਹਨਤ ਨੂੰ ਦਿੱਤਾ। ਇਸ ਮੌਕੇ ਸਕੂਲ ਦੀ ਡਾਇਰੈਕਟਰ ਅਵਨੀਤ ਕੌਰ ਨੇ ਇਸ ਪ੍ਰਾਪਤੀ ‘ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੇ ਸਨਮਾਨ ਸੰਸਥਾ ਨੂੰ ਸਿੱਖਿਆ ਦੇ ਮਿਆਰ ਹੋਰ ਉੱਚੇ ਚੁੱਕਣ ਲਈ ਪ੍ਰੇਰਿਤ ਕਰਦੇ ਹਨ। ਸਕੂਲ ਦੀ ਪ੍ਰਿੰਸੀਪਲ ਨੀਨਾ ਪਾਂਡੇ ਨੇ ਵੀ ਇਸ ਸਫ਼ਲਤਾ ਨੂੰ ਅਧਿਆਪਕਾਂ ਦੀ ਲਗਨ ਤੇ ਵਿਦਿਆਰਥੀਆਂ ਦੀ ਮਿਹਨਤ ਦਾ ਨਤੀਜਾ ਦੱਸਿਆ। ਜ਼ਿਕਰਯੋਗ ਹੈ ਕਿ ਐਜੂਕੇਸ਼ਨ ਵਰਲਡ ਭਾਰਤ ਦੀ ਇਕ ਪ੍ਰਸਿੱਧ ਸਿੱਖਿਆ ਸੰਬੰਧੀ ਸੰਸਥਾ ਹੈ, ਜੋ ਹਰ ਸਾਲ ਵੱਖ-ਵੱਖ ਮਾਪਦੰਡਾਂ ਦੇ ਆਧਾਰ ’ਤੇ ਸਕੂਲਾਂ ਦੀ ਦਰਜਾਬੰਦੀ ਜਾਰੀ ਕਰਦੀ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਨੇ ਪੰਜਾਬ ਯੂਨੀਵਰਸਿਟੀ ਦੀ ਅਥਲੈਟਿਕਸ ਮੀਟ ’ਚ 5 ਨਵੇਂ ਰਿਕਾਰਡ ਬਣਾਏ ਅਗਲੀ ਖ਼ਬਰ ਪੀ. ਸੀ. ਐਸ. ਨਤੀਜਿਆਂ ਦੀ ਸੀ. ਬੀ. ਆਈ. ਜਾਂਚ ਕਰਵਾਉਣ ਲਈ ਤਰੁਣ ਚੁੱਘ ਨੇ ਪੰਜਾਬ ਦੇ ਰਾਜਪਾਲ ਨੂੰ ਲਿਖਿਆ ਪੱਤਰ
Ad Position 24