06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪੀ.ਐਮ. ਸ਼੍ਰੀ ਸਿਪਾਹੀ ਪਰਗਨ ਸਿੰਘ ਸਰਕਾਰੀ ਹਾਈ ਸਕੂਲ ਮਟੌਰ ਵਿਖੇ ਖੇਤੀਬਾੜੀ ਅਤੇ ਵਾਤਾਵਰਣ ਸੰਬੰਧੀ ਕਰਵਾਇਆ ਵਿਸ਼ੇਸ਼ ਭਾਸ਼ਣ

ਸ੍ਰੀ ਅਨੰਦਪੁਰ ਸਾਹਿਬ, 05 ਨਵੰਬਰ (ਜੇ ਐਸ ਨਿੱਕੂਵਾਲ)ਪੀ. ਐਮ.

Ad Position 21
No active advertisement
ਅਜੀਤ ਡੈਸਕ 06-11-2026
ਸ੍ਰੀ ਅਨੰਦਪੁਰ ਸਾਹਿਬ, 05 ਨਵੰਬਰ (ਜੇ ਐਸ ਨਿੱਕੂਵਾਲ)ਪੀ.ਐਮ. ਸ਼੍ਰੀ ਸਿਪਾਹੀ ਪਰਗਨ ਸਿੰਘ ਸਰਕਾਰੀ ਹਾਈ ਸਕੂਲ ਮਟੌਰ ਵਿਖੇ ਵਿਦਿਆਰਥੀਆਂ ਨੂੰ ਖੇਤੀਬਾੜੀ ਅਤੇ ਵਾਤਾਵਰਣ ਪ੍ਰਤੀ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਇਸ ਮੌਕੇ ਗੈਰ ਸਰਕਾਰੀ ਸੰਸਥਾ ਖੇਤੀ ਵਿਰਾਸਤ ਦੇ ਡਾਇਰੈਕਟਰ ਸੁਰਿੰਦਰ ਸਿੰਘ ਵਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖੇਤੀਬਾੜੀ ਦੇ ਮਹੱਤਵ, ਆਧੁਨਿਕ ਖੇਤੀਬਾੜੀ ਤਕਨੀਕਾਂ, ਵਾਤਾਵਰਣ ਦੀ ਸੰਭਾਲ, ਕੁਦਰਤੀ ਸਰੋਤਾਂ ਦੀ ਸੁਰੱਖਿਆ ਅਤੇ ਸਾਫ਼-ਸੁਥਰੇ ਵਾਤਾਵਰਣ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਗੁਰਜਤਿੰਦਰਪਾਲ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਕਿਹਾ ਕਿ ਖੇਤੀਬਾੜੀ ਅਤੇ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕੁਦਰਤ ਦੀ ਰੱਖਿਆ ਕਰਨ ਅਤੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਅਧਿਆਪਕ ਕੁਲਵੰਤ ਸਿੰਘ, ਰੋਹਿਤ, ਤਰਨਜੀਤ ਸਿੰਘ, ਅਮਿਤ ਅਤੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਆਯੁਰਵੇਦ ਨੂੰ ਸਿਹਤ ਬੀਮਾ ਯੋਜਨਾਵਾਂ ਦੇ ਘੇਰੇ ‘ ਚ ਲਿਆਉਣਾ ਸਮੇਂ ਦੀ ਵੱਡੀ ਲੋੜ - ਆਚਾਰੀਆ ਮਨੀਸ਼ ਅਗਲੀ ਖ਼ਬਰ ‘ ਆਪ’ ਸਰਕਾਰ ਦੇ ਪੈਨਸ਼ਨਰ ਸੇਵਾ ਪੋਰਟਲ ਰਾਹੀਂ 12,000 ਕਰੋੜ ਰੁਪਏ ਦੀ ਵੰਡ, ਖ਼ਾਮੀਆਂ ਕੀਤੀਆਂ ਦੂਰ-ਹਰਪਾਲ ਸਿੰਘ ਚੀਮਾ
Ad Position 24