ਹਰਿਆਣਾ ’ ਚ ਪੰਜ ਐਚ . ਸੀ . ਐਸ . ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ, 5 ਨਵੰਬਰ (ਰਾਮ ਸਿੰਘ ਬਰਾੜ)-ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਪੰਜ ਐਚ. ਸੀ.
ਚੰਡੀਗੜ੍ਹ, 5 ਨਵੰਬਰ (ਰਾਮ ਸਿੰਘ ਬਰਾੜ)-ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਪੰਜ ਐਚ. ਸੀ. ਐਸ. ਅਧਿਕਾਰੀਆਂ ਦੇ ਤਬਾਦਲੇ ਤੇ ਨਿਯੁਕਤੀ ਦੇ ਹੁਕਮ ਜਾਰੀ ਕੀਤੇ ਹਨ। ਮੌਜੂਦਾ ਸਮੇਂ ਵਿਚ ਨਿਯੁਕਤੀ ਦੇ ਹੁਕਮਾਂ ਦੀ ਉਡੀਕ ਕਰ ਰਹੇ ਧੀਰਜ ਚਾਹਲ ਨੂੰ ਹਰਿਆਣਾ ਸਕੂਲ ਸਿੱਖਿਆ ਪ੍ਰਾਜੈਕਟ ਪ੍ਰੀਸ਼ਦ ਦਾ ਸੰਯੁਕਤ ਰਾਜ ਪ੍ਰੋਜੈਕਟ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਸੰਜੇ ਬਿਸ਼ਨੋਈ, ਜੋ ਜ਼ਿਲ੍ਹਾ ਟਰਾਂਸਪੋਰਟ ਅਧਿਕਾਰੀ-ਕਮ-ਸਕੱਤਰ, ਖੇਤਰੀ ਟਰਾਂਸਪੋਰਟ ਅਥਾਰਿਟੀ, ਫਤਿਹਾਬਾਦ, ਸਿਰਸਾ ਤੇ ਹਿਸਾਰ ਦੇ ਅਹੁਦੇ ’ਤੇ ਕੰਮ ਕਰ ਰਹੇ ਸਨ, ਨੂੰ ਮਾਲ ਅਤੇ ਆਫ਼ਤ ਪ੍ਰਬੰਧਨ ਵਿਭਾਗ ਵਿਚ ਉਪ ਸਕੱਤਰ ਨਿਯੁਕਤ ਕੀਤਾ ਗਿਆ ਹੈ। ਫਤਿਹਾਬਾਦ ਦੇ ਸਿਟੀ ਮੈਜਿਸਟਰੇਟ ਗੌਰਵ ਗੁਪਤਾ ਨੂੰ ਜ਼ਿਲ੍ਹਾ ਟਰਾਂਸਪੋਰਟ ਅਧਿਕਾਰੀ-ਕਮ-ਸਕੱਤਰ, ਖੇਤਰੀ ਟਰਾਂਸਪੋਰਟ ਅਥਾਰਟੀ, ਫਤਿਹਾਬਾਦ ਦਾ ਵਾਧੂ ਕਾਰਜਭਾਰ ਸੌਂਪਿਆ ਗਿਆ ਹੈ। ਹਿਸਾਰ ਦੇ ਸਿਟੀ ਮੈਜਿਸਟਰੇਟ ਰੋਹਿਤ ਕੁਮਾਰ ਨੂੰ ਜ਼ਿਲ੍ਹਾ ਟਰਾਂਸਪੋਰਟ ਅਧਿਕਾਰੀ-ਕਮ-ਸਕੱਤਰ, ਖੇਤਰੀ ਟਰਾਂਸਪੋਰਟ ਅਥਾਰਟੀ, ਹਿਸਾਰ ਦਾ ਵਾਧੂ ਕਾਰਜਭਾਰ ਸੌਂਪਿਆ ਗਿਆ ਹੈ। ਸਿਰਸਾ ਦੇ ਸਿਟੀ ਮੈਜਿਸਟਰੇਟ ਅਜੈ ਸਿੰਘ ਨੂੰ ਜ਼ਿਲ੍ਹਾ ਟਰਾਂਸਪੋਰਟ ਅਧਿਕਾਰੀ-ਕਮ-ਸਕੱਤਰ, ਖੇਤਰੀ ਟਰਾਂਸਪੋਰਟ ਅਥਾਰਟੀ, ਸਿਰਸਾ ਦਾ ਵਾਧੂ ਕਾਰਜਭਾਰ ਸੌਂਪਿਆ ਗਿਆ ਹੈ। ਗੈਂਗਸਟਰਾਂ ‘ ਤੇ ਵਾਰ ਦਾ 289 ਵਾਂ ਦਿਨ : ਪੰਜਾਬ ਪੁਲਿਸ ਵਲੋਂ 484 ਥਾਈਂ ਛਾਪੇਮਾਰੀ , 178 ਕਾਬੂ ਚੰਡੀਗੜ੍ਹ, 5 ਨਵੰਬਰ (ਅਜੀਤ ਬਿਊਰੋ)-ਸੂਬੇ ਵਿਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 289ਵੇਂ ਦਿਨ ਪੰਜਾਬ ਪੁਲਿਸ ਨੇ ਰਾਜ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਤੇ ਮੈਪ ਕੀਤੇ 484 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਵਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 289ਵੇਂ ਦਿਨ, ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 178 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 82,687 ਹੋ ਗਈ ਹੈ। ਇਸ ਤੋਂ ਇਲਾਵਾ 160 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।