06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਮੁਲਾਜ਼ਮਾਂ ਦੇ ਬਕਾਏ ਦੱਬ ਕੇ 3 ਫ਼ੀਸਦੀ ਡੀ. ਏ. ਨੂੰ ਤੋਹਫ਼ਾ ਦੱਸਣਾ ਗ਼ਲਤ-ਅਸ਼ਵਨੀ ਸ਼ਰਮਾ

ਚੰਡੀਗੜ੍ਹ, 5 ਨਵੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨੂੰ 3 ਫ਼ੀਸਦੀ ਮਹਿੰਗਾਈ ਭੱਤਾ ਜਾਰੀ ਕਰਨ ਨੂੰ ਦੀਵਾਲੀ ਦਾ ਤੋਹਫ਼ਾ ਦੱਸਣ ’ਤੇ ਭਾਜਪਾ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੇ ਬਣਦੇ ਹੱਕ ਨੂੰ ਤੋਹਫ਼ੇ ਵਜੋਂ ਪੇਸ਼ ਕਰਕੇ ਉਨ੍ਹਾਂ ਨਾਲ ਕੋਝਾ ਮਜ਼ਾਕ ਕਰ ਰਹੀ ਹੈ।

Ad Position 21
No active advertisement
ਅਜੀਤ ਡੈਸਕ 06-11-2026
ਚੰਡੀਗੜ੍ਹ, 5 ਨਵੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨੂੰ 3 ਫ਼ੀਸਦੀ ਮਹਿੰਗਾਈ ਭੱਤਾ ਜਾਰੀ ਕਰਨ ਨੂੰ ਦੀਵਾਲੀ ਦਾ ਤੋਹਫ਼ਾ ਦੱਸਣ ’ਤੇ ਭਾਜਪਾ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੇ ਬਣਦੇ ਹੱਕ ਨੂੰ ਤੋਹਫ਼ੇ ਵਜੋਂ ਪੇਸ਼ ਕਰਕੇ ਉਨ੍ਹਾਂ ਨਾਲ ਕੋਝਾ ਮਜ਼ਾਕ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਮੁਲਾਜ਼ਮਾਂ ਦਾ ਸਮੁੱਚਾ ਬਕਾਇਆ ਮਹਿੰਗਾਈ ਭੱਤਾ ਤੁਰੰਤ ਜਾਰੀ ਕਰੇ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮਹਿੰਗਾਈ ਭੱਤਾ ਕੋਈ ਸਰਕਾਰੀ ਖੈਰਾਤ ਜਾਂ ਤੋਹਫ਼ਾ ਨਹੀਂ, ਸਗੋਂ ਮੁਲਾਜ਼ਮਾਂ ਦਾ ਕਾਨੂੰਨੀ ਤੇ ਜਾਇਜ਼ ਹੱਕ ਹੈ। ਸਰਕਾਰ ਵੱਲੋਂ ਸਿਰਫ਼ 3 ਫ਼ੀਸਦੀ ਡੀ.ਏ. ਜਾਰੀ ਕਰਕੇ ਇਸ ਨੂੰ ਵੱਡੀ ਪ੍ਰਾਪਤੀ ਵਜੋਂ ਪੇਸ਼ ਕਰਨਾ ਮੁਲਾਜ਼ਮਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਦੇ ਬਰਾਬਰ ਹੈ। 05 ਸੀਐਚਡੀ 28
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ’ਚ ਲੜਕਿਆਂ ਦੇ ਹੋਸਟਲ ਨੰਬਰ 3 ਨੇ ਹਰੀ ਦੀਵਾਲੀ ਮਨਾਈ ਅਗਲੀ ਖ਼ਬਰ ਮਾਮਲਾ ਜ਼ੀਰਕਪੁਰ ‘ ਚ ਸ਼ੋਅਰੂਮਾਂ ਤੋਂ ਲੈ ਕੇ ਆਰਜ਼ੀ ਸ਼ੈੱਡਾਂ ‘ ਚ ਚੱਲ ਰਹੇ ਸੈਂਕੜੇ ਠੇਕਿਆਂ ਦੇ ਪ੍ਰਾਪਰਟੀ ਟੈਕਸ ਦਾ ਨਗਰ ਕ...
Ad Position 24