06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪੁਨਰ ਸੁਰਜੀਤ ਅਕਾਲੀ ਦਲ ਦੇ ਅਹੁਦੇਦਾਰਾਂ ਬੇਦੀ ਤੇ ਪੰਮਾ ਵਲੋਂ ਅਸਤੀਫ਼ਾ ਦੇ ਕੇ ਚੰਦੂਮਾਜਰਾ ਦੇ ਨਾਲ ਚੱਲਣ ਦਾ ਕੀਤਾ ਐਲਾਨ

ਸ੍ਰੀ ਅਨੰਦਪੁਰ ਸਾਹਿਬ, 5 ਨਵੰਬਰ (ਜੇ ਐਸ ਨਿੱਕੂਵਾਲ)-ਪੰਜਾਬ ਦੀ ਰਾਜਨੀਤੀ ਵਿਚ ਪੰਥਕ ਏਕਤਾ ਦੀ ਲੋੜ ਨੂੰ ਮੁੱਖ ਰੱਖਦਿਆਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁਰਨ ਸੁਰਜੀਤ ਅਕਾਲੀ ਦਲ ਨਾਲ ਸੰਬੰਧਿਤ ਆਗੂਆਂ ਅਤੇ ਵਰਕਰਾਂ ਵਲੋਂ ਇਕ ਵਿਸ਼ੇਸ਼ ਮੀਟਿੰਗ ਕਰਕੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫ਼ੇ ਦੇਣ ਦਾ ਐਲਾਨ ਕੀਤਾ ਹੈ। ਇਸ ਮੌਕੇ ਉਨ੍ਹਾਂ ਸਪੱਸ਼ਟ ਕੀਤਾ ਕਿ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਪੰਥ ਤੇ ਪੰਜਾਬ ਦੀ ਭਲਾਈ ਲਈ ਜੋ ਵੀ ਫ਼ੈਸਲਾ ਲੈਣਗੇ, ਉਹ ਪੂਰੀ ਤਰ੍ਹਾਂ ਉਨ੍ਹਾਂ ਦੇ ਨਾਲ ਖੜ੍ਹੇ ਹੋਣਗੇ।

Ad Position 21
No active advertisement
ਅਜੀਤ ਡੈਸਕ 06-11-2026
ਸ੍ਰੀ ਅਨੰਦਪੁਰ ਸਾਹਿਬ, 5 ਨਵੰਬਰ (ਜੇ ਐਸ ਨਿੱਕੂਵਾਲ)-ਪੰਜਾਬ ਦੀ ਰਾਜਨੀਤੀ ਵਿਚ ਪੰਥਕ ਏਕਤਾ ਦੀ ਲੋੜ ਨੂੰ ਮੁੱਖ ਰੱਖਦਿਆਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁਰਨ ਸੁਰਜੀਤ ਅਕਾਲੀ ਦਲ ਨਾਲ ਸੰਬੰਧਿਤ ਆਗੂਆਂ ਅਤੇ ਵਰਕਰਾਂ ਵਲੋਂ ਇਕ ਵਿਸ਼ੇਸ਼ ਮੀਟਿੰਗ ਕਰਕੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫ਼ੇ ਦੇਣ ਦਾ ਐਲਾਨ ਕੀਤਾ ਹੈ। ਇਸ ਮੌਕੇ ਉਨ੍ਹਾਂ ਸਪੱਸ਼ਟ ਕੀਤਾ ਕਿ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਪੰਥ ਤੇ ਪੰਜਾਬ ਦੀ ਭਲਾਈ ਲਈ ਜੋ ਵੀ ਫ਼ੈਸਲਾ ਲੈਣਗੇ, ਉਹ ਪੂਰੀ ਤਰ੍ਹਾਂ ਉਨ੍ਹਾਂ ਦੇ ਨਾਲ ਖੜ੍ਹੇ ਹੋਣਗੇ। ਇਸ ਸੰਬੰਧੀ ਜ਼ਿਲ੍ਹਾ ਡੈਲੀਗੇਟ ਤੇ ਸਾਬਕਾ ਕੌਂਸਲਰ ਇੰਦਰਜੀਤ ਸਿੰਘ ਬੇਦੀ ਅਤੇ ਸਰਕਲ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਕਿਹਾ ਕਿ ਪਿਛਲੇ ਲਗਪਗ ਦਸ ਸਾਲਾਂ ਦੌਰਾਨ ਕਾਂਗਰਸ ਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਦੇ ਕਾਰਜਕਾਲ ਵਿਚ ਪੰਜਾਬ ਨਸ਼ਿਆਂ, ਬੇਰੁਜ਼ਗਾਰੀ ਅਤੇ ਕਰਜ਼ੇ ਦੇ ਗੰਭੀਰ ਸੰਕਟ ਵਿਚ ਘਿਰ ਗਿਆ ਹੈ। ਸੂਬੇ ਵਿਚ ਵਿਕਾਸ ਦੀ ਰਫ਼ਤਾਰ ਬੇਹੱਦ ਮੱਠੀ ਰਹੀ ਹੈ ਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਹੋਏ। ਉਨ੍ਹਾਂ ਅਪੀਲ ਕੀਤੀ ਕਿ ਪੰਜਾਬ ਅਤੇ ਪੰਥ ਦੇ ਵਡੇਰੇ ਹਿਤਾਂ ਨੂੰ ਧਿਆਨ ਵਿਚ ਰੱਖਦਿਆਂ ਸਾਰੀਆਂ ਪੰਥਕ ਧਿਰਾਂ ਨੂੰ ਆਪਣੇ ਨਿੱਜੀ ਤੇ ਸਿਆਸੀ ਹਿਤਾਂ ਤੋਂ ਉੱਪਰ ਉੱਠ ਕੇ ਇਕਜੁੱਟ ਹੋਣਾ ਚਾਹੀਦਾ ਹੈ। ਇਸ ਮੌਕੇ ਪ੍ਰੋ. ਹਰਪ੍ਰੀਤ ਸਿੰਘ, ਜਸਵਿੰਦਰ ਸਿੰਘ ਸੋਨੂੰ, ਅਜੀਤ ਸਿੰਘ, ਹਰਭਜਨ ਸਿੰਘ ਸੈਣੀ ਸਮੇਤ ਵੱਡੀ ਗਿਣਤੀ ਵਿਚ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੇਕਰ ਮਜ਼ਦੂਰ ਮੰਗਾ ਨਾ ਮੰਨੀਆਂ ਤਾਂ ਮੁੱਖ ਮੰਤਰੀ ਦੇ ਹਲਕੇ ਨੂੰ ਸੰਘਰਸ਼ ਦਾ ਮੈਦਾਨ ਬਣਾ ਦੇਵਾਂਗੇ-ਸ਼ੇਖਰ, ਰੋੜੀ ਅਗਲੀ ਖ਼ਬਰ ਪੀ.ਐਮ. ਸ੍ਰੀੀ ਸਿਪਾਹੀ ਪਰਗਨ ਸਿੰਘ ਸਰਕਾਰੀ ਹਾਈ ਸਕੂਲ ਮਟੌਰ ਵਿਖੇ ਖੇਤੀਬਾੜੀ ਅਤੇ ਵਾਤਾਵਰਨ ਸੰਬੰਧੀ ਕਰਵਾਇਆ ਵਿਸ਼ੇਸ਼ ਭਾਸ਼...
Ad Position 24