ਮੁਬਾਰਿਕਪੁਰ ਵਿਖੇ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ ਲਗਾਇਆ
ਡੇਰਾਬੱਸੀ, 5 ਅਕਤੂਬਰ (ਗੁਰਮੀਤ ਸਿੰਘ)- ਪਿੰਡ ਮੁਬਾਰਿਕਪੁਰ ਵਿਖੇ ਛਾਤੀ, ਬੱਚੇਦਾਨੀ ਦੇ ਮੂੰਹ ਅਤੇ ਮੂੰਹ ਦੇ ਕੈਂਸਰ ਦੀ ਜਾਂਚ ਲਈ ਵਿਸ਼ੇਸ਼ ਸਿਹਤ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ 9 ਪੁਰਸ਼ਾਂ ਅਤੇ 42 ਔਰਤਾਂ ਸਮੇਤ ਕੁੱਲ 51 ਵਿਅਕਤੀਆਂ ਦੀ ਜਾਂਚ ਕੀਤੀ ਗਈ।
ਡੇਰਾਬੱਸੀ, 5 ਅਕਤੂਬਰ (ਗੁਰਮੀਤ ਸਿੰਘ)- ਪਿੰਡ ਮੁਬਾਰਿਕਪੁਰ ਵਿਖੇ ਛਾਤੀ, ਬੱਚੇਦਾਨੀ ਦੇ ਮੂੰਹ ਅਤੇ ਮੂੰਹ ਦੇ ਕੈਂਸਰ ਦੀ ਜਾਂਚ ਲਈ ਵਿਸ਼ੇਸ਼ ਸਿਹਤ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ 9 ਪੁਰਸ਼ਾਂ ਅਤੇ 42 ਔਰਤਾਂ ਸਮੇਤ ਕੁੱਲ 51 ਵਿਅਕਤੀਆਂ ਦੀ ਜਾਂਚ ਕੀਤੀ ਗਈ। ਕੈਂਪ ਦਾ ਪ੍ਰੋਗਰਾਮ ਅੰਬੂਜਾ ਫਾਊਂਡੇਸ਼ਨ ਅਤੇ ਪਰਨੋਡ ਰਿਕਾਰਡ ਇੰਡੀਆ ਫਾਊਂਡੇਸ਼ਨ ਵਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਜਾਂਚ ਸੇਵਾਵਾਂ ਹੋਮੀ ਭਾਭਾ ਹਸਪਤਾਲ ਦੀ ਮੈਡੀਕਲ ਟੀਮ ਨੇ ਪ੍ਰਦਾਨ ਕੀਤੀਆਂ। ਇਸ ਦੌਰਾਨ ਲੋਕਾਂ ਨੂੰ ਕੈਂਸਰ ਦੇ ਲੱਛਣਾਂ, ਰੋਕਥਾਮ ਅਤੇ ਸਮੇਂ ਸਿਰ ਜਾਂਚ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪ੍ਰਿੰਸੀਪਲ ਮੈਡਮ ਦਵਿੰਦਰ ਕੌਰ ਅਤੇ ਡਾ. ਕੌਸ਼ਿਕ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਕੈਂਪ ਨੂੰ ਸਫਲ ਬਣਾਉਣ ਵਿਚ ਆਸ਼ਾ ਵਰਕਰਾਂ, ਏ. ਐਨ. ਐਮ. ਸਟਾਫ਼, ਸਰਕਾਰੀ ਸਕੂਲ ਦੇ ਅਧਿਆਪਕਾਂ ਅਤੇ ਪਿੰਡ ਵਾਸੀਆਂ ਨੇ ਅਹਿਮ ਯੋਗਦਾਨ ਪਾਇਆ। ਇਸ ਮੌਕੇ ਸੁਪਰਵਾਈਜ਼ਰ ਸੂਰਜ ਕੁਮਾਰ ਨੇ ਦੱਸਿਆ ਕਿ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਹਰ ਸਾਲ ਅਜਿਹੇ ਜਾਂਚ ਕੈਂਪ ਅਤੇ ਹਰ ਮਹੀਨੇ ਜਾਗਰੂਕਤਾ ਸੈਸ਼ਨ ਕਰਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਉਪਰਾਲਿਆਂ ਦਾ ਮਕਸਦ ਕੈਂਸਰ ਦੀ ਸ਼ੁਰੂਆਤੀ ਪੜਾਅ ’ਤੇ ਪਛਾਣ ਅਤੇ ਸਮੇਂ ਸਿਰ ਇਲਾਜ ਨੂੰ ਉਤਸ਼ਾਹਿਤ ਕਰਨਾ ਹੈ। ਪ੍ਰਬੰਧਕਾਂ ਨੇ ਸਹਿਯੋਗ ਦੇਣ ਵਾਲੇ ਸਾਰੇ ਵਿਅਕਤੀਆਂ ਦਾ ਧੰਨਵਾਦ ਕੀਤਾ।