05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਕਾਂਗਰਸ ਦੀ ਸੰਗਰੂਰ ਰੈਲੀ ਨੇ ਉਡਾਈ ਵਿਰੋਧੀਆਂ ਦੀ ਨੀਂਦ-ਕੰਗ

ਖਰੜ, 5 ਨਵੰਬਰ (ਜੰਡਪੁਰੀ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਸੰਗਰੂਰ ਰੈਲੀ ਦੌਰਾਨ ਹੋਇਆ ਬੇਮਿਸਾਲ ਇਕੱਠ ਇਹ ਦਰਸਾਉਂਦਾ ਹੈ ਕਿ ਪੰਜਾਬ ਦੇ ਲੋਕ ਸੂਬੇ ‘ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਕਾਹਲੇ ਹਨ। ਉਨ੍ਹਾਂ ਕਿਹਾ ਕਿ ਰੈਲੀ ਦੌਰਾਨ ਮਾਲਵੇ ਦੀ ਧਰਤੀ ‘ਤੇ ਇਕੱਤਰ ਹੋਏ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮਲਿਕਾਰਜੁਨ ਖੜਗੇ ਪ੍ਰਧਾਨ ਕੁੱਲ ਹਿੰਦ ਕਾਂਗਰਸ, ਰਾਹੁਲ ਗਾਂਧੀ, ਸਚਿਨ ਪਾਇਲਟ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਹੁਣ ਸੂਬੇ ‘ਚ ਜਨਤਾ ਨੇ ‘ਆਪ’ ਦੀ ਭ੍ਰਿਸ਼ਟ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਦਾ ਮਨ ਬਣਾ ਲਿਆ ਹੈ।

Ad Position 21
No active advertisement
ਅਜੀਤ ਡੈਸਕ 06-11-2026
ਖਰੜ, 5 ਨਵੰਬਰ (ਜੰਡਪੁਰੀ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਸੰਗਰੂਰ ਰੈਲੀ ਦੌਰਾਨ ਹੋਇਆ ਬੇਮਿਸਾਲ ਇਕੱਠ ਇਹ ਦਰਸਾਉਂਦਾ ਹੈ ਕਿ ਪੰਜਾਬ ਦੇ ਲੋਕ ਸੂਬੇ ‘ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਕਾਹਲੇ ਹਨ। ਉਨ੍ਹਾਂ ਕਿਹਾ ਕਿ ਰੈਲੀ ਦੌਰਾਨ ਮਾਲਵੇ ਦੀ ਧਰਤੀ ‘ਤੇ ਇਕੱਤਰ ਹੋਏ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮਲਿਕਾਰਜੁਨ ਖੜਗੇ ਪ੍ਰਧਾਨ ਕੁੱਲ ਹਿੰਦ ਕਾਂਗਰਸ, ਰਾਹੁਲ ਗਾਂਧੀ, ਸਚਿਨ ਪਾਇਲਟ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਹੁਣ ਸੂਬੇ ‘ਚ ਜਨਤਾ ਨੇ ‘ਆਪ’ ਦੀ ਭ੍ਰਿਸ਼ਟ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਦਾ ਮਨ ਬਣਾ ਲਿਆ ਹੈ। ਸਾਬਕਾ ਮੰਤਰੀ ਕੰਗ ਨੇ ਸੰਗਰੂਰ ਵਿਖੇ ਮਾਲਵੇ ਦੇ ਗੜ੍ਹ ‘ਚ ਹੋਈ ਇਸ ਬੇਮਿਸਾਲ ਰੈਲੀ ਲਈ ਨਵ-ਨਿਯੁਕਤ ਸੂਬਾ ਪ੍ਰਧਾਨ ਪਰਗਟ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਸੂਬੇ ‘ਚ ਜਨਤਾ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੀ ਹੈ, ਲਿਹਾਜ਼ਾ ਕਾਂਗਰਸੀ ਆਗੂਆਂ ਨੂੰ ਆਪਣੇ ਸੌੜੇ ਹਿੱਤਾਂ ਤੋਂ ਉੱਪਰ ਉੱਠ ਕੇ ਸਾਰਿਆਂ ਨੂੰ ਨਾਲ ਲੈ ਕੇ ਚੱਲਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ’ ਚ ਅਮਰੀਕਾ ਵਾਸੀ ਡਾ . ਕੁਲਵੰਤ ਗਿੱਲ ਦੀ ਪੁਸਤਕ ’ ਤੇ ਹੋਈ ਵਿਚਾਰ ਚਰਚਾ ਅਗਲੀ ਖ਼ਬਰ ਰੰਧਾਵਾ ਵਲੋਂ ਟਾਂਗਰੀ ਪੁਲ ਨੇੜੇ ਬਣ ਰਹੀ ਸੜਕ ਦਾ ਜਾਇਜ਼ਾ
Ad Position 24