06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਡੀ. ਸੀ. ਤੇ ਏ. ਡੀ. ਸੀ. ਨੇ ਜੋਤੀ ਸਰੂਪ ਕੰਨਿਆ ਆਸਰਾ ਖਰੜ ਦੀਆਂ ਲੜਕੀਆਂ ਨੂੰ 135 ਸਰਦੀਆਂ ਦੇ ਟਰੈਕ ਸੂਟ ਵੰਡੇ

ਖਰੜ, 6 ਨਵੰਬਰ (ਜੰਡਪੁਰੀ)-ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੁਹਾਲੀ ਵਲੋਂ ਜੋਤੀ ਸਰੂਪ ਕੰਨਿਆ ਆਸਰਾ ਖਰੜ ਵਿਖੇ ਰਹਿ ਰਹੀਆਂ ਲੜਕੀਆਂ ਨੂੰ ਸਰਦੀਆਂ ਦੇ ਮੌਸਮ ਲਈ 135 ਟਰੈਕ ਸੂਟ ਵੰਡੇ ਗਏ। ਇਹ ਟਰੈਕ ਸੂਟ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀ ਪ੍ਰਧਾਨ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਤੇ ਏ.

Ad Position 21
No active advertisement
ਅਜੀਤ ਡੈਸਕ 07-11-2026
ਖਰੜ, 6 ਨਵੰਬਰ (ਜੰਡਪੁਰੀ)-ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੁਹਾਲੀ ਵਲੋਂ ਜੋਤੀ ਸਰੂਪ ਕੰਨਿਆ ਆਸਰਾ ਖਰੜ ਵਿਖੇ ਰਹਿ ਰਹੀਆਂ ਲੜਕੀਆਂ ਨੂੰ ਸਰਦੀਆਂ ਦੇ ਮੌਸਮ ਲਈ 135 ਟਰੈਕ ਸੂਟ ਵੰਡੇ ਗਏ। ਇਹ ਟਰੈਕ ਸੂਟ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀ ਪ੍ਰਧਾਨ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਤੇ ਏ. ਡੀ. ਸੀ. (ਜ) ਗੀਤਿਕਾ ਸਿੰਘ ਵਲੋਂ ਲੜਕੀਆਂ ਨੂੰ ਸੌਂਪੇ ਗਏ। ਇਸ ਮੌਕੇ ਲੜਕੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਡੀ. ਸੀ. ਕੋਮਲ ਮਿੱਤਲ ਨੇ ਜੋਤੀ ਸਰੂਪ ਕੰਨਿਆ ਆਸਰਾ ਖਰੜ ਦੇ ਪ੍ਰਬੰਧਕਾਂ ਵਲੋਂ ਲੜਕੀਆਂ ਦੀ ਦੇਖਭਾਲ ਤੇ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਸਮਾਜਿਕ ਜ਼ਿੰਮੇਵਾਰੀ ਅਤੇ ਮਨੁੱਖੀ ਸੇਵਾ ਦੀ ਭਾਵਨਾ ਨੂੰ ਦਰਸਾਉਂਦੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਲੋੜਵੰਦਾਂ ਅਤੇ ਅਜਿਹੀਆਂ ਸੰਸਥਾਵਾਂ ਦੀ ਸਹਾਇਤਾ ਲਈ ਹਮੇਸ਼ਾ ਤੱਤਪਰ ਰਹਿਣਗੇ। ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਹਰਬੰਸ ਸਿੰਘ, ਜੋਤੀ ਸਰੂਪ ਕੰਨਿਆ ਆਸਰਾ ਦੇ ਪ੍ਰਬੰਧਕ ਮੈਂਬਰ ਰਣਧੀਰ ਸਿੰਘ ਅਤੇ ਡਾ. ਹਰਮਿੰਦਰ ਸਿੰਘ ਵੀ ਹਾਜ਼ਰ ਸਨ। ਅੰਤ ‘ਚ ਪ੍ਰਬੰਧਕਾਂ ਵਲੋਂ ਇਸ ਨੇਕ ਉਪਰਾਲੇ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਰੌਣਕਾਂ ਅਗਲੀ ਖ਼ਬਰ 48.50 ਲੱਖ ਰੁ. ਦੀ ਲਾਗਤ ਨਾਲ ਬਣਨ ਵਾਲੀ ਸੜਕ ਨਾਲ ਸਵਾਸਤਿਕ ਵਿਹਾਰ ਦੀ ਬਦਲੇਗੀ ਨੁਹਾਰ-ਵਿਧਾਇਕ ਰੰਧਾਵਾ
Ad Position 24