07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਹੈਪੀ ਚੈਂਪਸ ਪ੍ਰੀ-ਸਕੂਲ ਖਰੜ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਖਰੜ, 7 ਨਵੰਬਰ (ਗੁਰਮੁੱਖ ਸਿੰਘ ਮਾਨ)-ਹੈਪੀ ਚੈਂਪਸ ਪ੍ਰੀ-ਸਕੂਲ ਖਰੜ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ। ਇਹ ਰੌਸ਼ਨੀਆਂ ਦੇ ਤਿਉਹਾਰ ਦੇ ਸੱਭਿਆਚਾਰਕ ਮਹੱਤਵ ਬਾਰੇ ਬੱਚਿਆਂ ਨੂੰ ਜਾਣੂ ਕਰਵਾਉਣ ਲਈ ਮਹੀਨਾ ਭਰ ਚੱਲੇ ਸਮਾਗਮਾਂ ਦਾ ਸ਼ਾਨਦਾਰ ਸਮਾਪਤੀ ਸਮਾਗਮ ਸੀ।

Ad Position 21
No active advertisement
ਅਜੀਤ ਡੈਸਕ 08-11-2026
ਖਰੜ, 7 ਨਵੰਬਰ (ਗੁਰਮੁੱਖ ਸਿੰਘ ਮਾਨ)-ਹੈਪੀ ਚੈਂਪਸ ਪ੍ਰੀ-ਸਕੂਲ ਖਰੜ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ। ਇਹ ਰੌਸ਼ਨੀਆਂ ਦੇ ਤਿਉਹਾਰ ਦੇ ਸੱਭਿਆਚਾਰਕ ਮਹੱਤਵ ਬਾਰੇ ਬੱਚਿਆਂ ਨੂੰ ਜਾਣੂ ਕਰਵਾਉਣ ਲਈ ਮਹੀਨਾ ਭਰ ਚੱਲੇ ਸਮਾਗਮਾਂ ਦਾ ਸ਼ਾਨਦਾਰ ਸਮਾਪਤੀ ਸਮਾਗਮ ਸੀ। ਇਸ ਮੌਕੇ ਬੱਚਿਆਂ ਨੇ ਰਵਾਇਤੀ ਦੀਵੇ ਬਣਾਉਣ, ਰੰਗ-ਬਿਰੰਗੇ ਫੁੱਲਾਂ ਦੀਆਂ ਰੰਗੋਲੀਆਂ ਸਜਾਉਣ ਤੇ ਸਿੱਖਿਆਦਾਇਕ ਫ਼ਿਲਮ ਦੇਖਣ ਵਰਗੀਆਂ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਸਮਾਗਮ ਦੇ ਮੁੱਖ ਸੁਨੇਹੇ ‘ਤੇ ਜ਼ੋਰ ਦਿੰਦਿਆਂ ਸਕੂਲ ਦੇ ਡਾਇਰੈਕਟਰ ਵਿਕਾਸ ਚੱਢਾ ਨੇ ਬੱਚਿਆਂ ਨੂੰ ਆਪਣੀਆਂ ਸੱਭਿਆਚਾਰਕ ਜੜ੍ਹਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ, ਜਦਕਿ ਪ੍ਰਿੰ. ਡਾ. ਸੁਨੈਨਾ ਚੱਢਾ ਨੇ ਦੱਸਿਆ ਕਿ ਛੋਟੀ ਉਮਰ ਤੋਂ ਹੀ ਆਪਣੀ ਅਮੀਰ ਵਿਰਾਸਤ ਪ੍ਰਤੀ ਸਤਿਕਾਰ ਪੈਦਾ ਕਰਨਾ ਬੱਚੇ ਦੇ ਸਰਬਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹੈ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਦੇ ਬੋਰਡ ਕੂੜੇ ਦੇ ਢੇਰ ’ਚ ਸੁੱਟਣ ’ਤੇ ਭੜਕੇ ਡਾ. ਸੰਨੀ ਸਿੰਘ ਆਹਲੂਵਾਲੀਆ ਅਗਲੀ ਖ਼ਬਰ ਐਚ. ਪੀ. ਵਲੋਂ ਓਮਨੀਬੁੱਕ 5 ਤੇ ਪ੍ਰੋਬੁੱਕ 4 ਜੀ2ਆਈਐੱਸ ਪੇਸ਼
Ad Position 24