07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਮੁੱਖ ਮੰਤਰੀ ਦੇ ਬੋਰਡ ਕੂੜੇ ਦੇ ਢੇਰ ’ਚ ਸੁੱਟਣ ’ਤੇ ਭੜਕੇ ਡਾ. ਸੰਨੀ ਸਿੰਘ ਆਹਲੂਵਾਲੀਆ

ਜ਼ੀਰਕਪੁਰ, 7 ਨਵੰਬਰ (ਮਨਿੰਦਰ ਸਿੰਘ)-ਤਿਉਹਾਰਾਂ ਦੀਆਂ ਵਧਾਈਆਂ ਦੇਣ ਲਈ ਲਗਾਏ ਗਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਬੋਰਡ ਨਗਰ ਕੌਂਸਲ ਦੇ ਇਨਕਰੋਚਮੈਂਟ ਵਿੰਗ ਵਲੋਂ ਉਤਾਰ ਕੇ ਕੂੜੇ ਦੇ ਡੰਪਿੰਗ ਗਰਾਊਂਡ ‘ਚ ਸੁੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ.

Ad Position 21
No active advertisement
ਅਜੀਤ ਡੈਸਕ 08-11-2026
ਜ਼ੀਰਕਪੁਰ, 7 ਨਵੰਬਰ (ਮਨਿੰਦਰ ਸਿੰਘ)-ਤਿਉਹਾਰਾਂ ਦੀਆਂ ਵਧਾਈਆਂ ਦੇਣ ਲਈ ਲਗਾਏ ਗਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਬੋਰਡ ਨਗਰ ਕੌਂਸਲ ਦੇ ਇਨਕਰੋਚਮੈਂਟ ਵਿੰਗ ਵਲੋਂ ਉਤਾਰ ਕੇ ਕੂੜੇ ਦੇ ਡੰਪਿੰਗ ਗਰਾਊਂਡ ‘ਚ ਸੁੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਅਹਲੂਵਾਲੀਆ ਨੇ ਸਖ਼ਤ ਨਾਰਾਜ਼ਗੀ ਜਤਾਈ ਹੈ। ਇਸ ਬਾਬਤ ਗੱਲਬਾਤ ਕਰਦਿਆਂ ਡਾ. ਅਹਲੂਵਾਲੀਆ ਨੇ ਕਿਹਾ ਕਿ ਦੀਵਾਲੀ, ਵਿਸ਼ਵਕਰਮਾ ਦਿਵਸ ਤੇ ਗੁਰਪੁਰਬ ਵਰਗੇ ਪਵਿੱਤਰ ਤਿਉਹਾਰਾਂ ਮੌਕੇ ਸਿਆਸਤ ਕਰਨ ਦੀ ਬਜਾਏ ਖੁਸ਼ੀਆਂ ਵੰਡਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਬੋਰਡਾਂ ‘ਚ ਮੁੱਖ ਮੰਤਰੀ ਭਗਵੰਤ ਮਾਨ, ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀਆਂ ਤਸਵੀਰਾਂ ਸਨ। ਉਨ੍ਹਾਂ ਦੋਸ਼ ਲਗਾਇਆ ਕਿ ਡੰਪਿੰਗ ਗਰਾਊਂਡ ‘ਚ ਆਮ ਲੋਕਾਂ ਦੀ ਪਹੁੰਚ ਨਹੀਂ ਹੈ, ਇਸ ਲਈ ਇਸ ਕਾਰਵਾਈ ਪਿੱਛੇ ਨਗਰ ਕੌਂਸਲ ਦੇ ਕਿਸੇ ਅਧਿਕਾਰੀ ਦੀ ਭੂਮਿਕਾ ਹੋਣ ਦਾ ਸ਼ੱਕ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ ਤੇ ਬੋਰਡ ਉਤਾਰੇ ਜਾਣ ਵਾਲੀਆਂ ਥਾਵਾਂ ‘ਤੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਵੀ ਚੈੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਦੋਸ਼ੀ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਸੰਮਤੀ ਮੈਂਬਰ ਰਾਮ ਸਿੰਘ ਹੁੰਦਲ ਨਹੀਂ ਰਹੇ ਅਗਲੀ ਖ਼ਬਰ ਹੈਪੀ ਚੈਂਪਸ ਪ੍ਰੀ-ਸਕੂਲ ਖਰੜ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
Ad Position 24