08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ- ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵਲੋਂ ਪੰਜਾਬ ਦੇ ਕਿਸਾਨਾਂ ਨੂੰ ਪ੍ਰਦੂਸ਼ਣ ਦੇ ਨਾਂਅ ’ਤੇ ਲਗਾਤਾਰ ਨਿਸ਼ਾਨਾ ਬਣਾਉਣ ਅਤੇ ਬਦਨਾਮ ਕਰਨ ਲਈ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਜੇ ਝੋਨੇ ਦੀ ਵਾਢੀ ਸ਼ੁਰੂ ਵੀ ਨਹੀਂ ਹੋਈ ਸੀ, ਉਦੋਂ ਤੋਂ ਹੀ ਦਿੱਲੀ ਦੇ ਭਾਜਪਾ ਨੇਤਾਵਾਂ ਨੇ ਇਕੋ ਰਾਗ ਅਲਾਪਣਾ ਸ਼ੁਰੂ ਕਰ ਦਿੱਤਾ ਸੀ ਕਿ ਦਿੱਲੀ ਵਿਚ ਧੂੰਆਂ ਪੰਜਾਬ ਤੋਂ ਆ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 10-11-2026
ਚੰਡੀਗੜ੍ਹ, 9 ਨਵੰਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵਲੋਂ ਪੰਜਾਬ ਦੇ ਕਿਸਾਨਾਂ ਨੂੰ ਪ੍ਰਦੂਸ਼ਣ ਦੇ ਨਾਂਅ ’ਤੇ ਲਗਾਤਾਰ ਨਿਸ਼ਾਨਾ ਬਣਾਉਣ ਅਤੇ ਬਦਨਾਮ ਕਰਨ ਲਈ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਜੇ ਝੋਨੇ ਦੀ ਵਾਢੀ ਸ਼ੁਰੂ ਵੀ ਨਹੀਂ ਹੋਈ ਸੀ, ਉਦੋਂ ਤੋਂ ਹੀ ਦਿੱਲੀ ਦੇ ਭਾਜਪਾ ਨੇਤਾਵਾਂ ਨੇ ਇਕੋ ਰਾਗ ਅਲਾਪਣਾ ਸ਼ੁਰੂ ਕਰ ਦਿੱਤਾ ਸੀ ਕਿ ਦਿੱਲੀ ਵਿਚ ਧੂੰਆਂ ਪੰਜਾਬ ਤੋਂ ਆ ਰਿਹਾ ਹੈ। ਦੀਵਾਲੀ ਮੌਕੇ ਦਿੱਲੀ ਵਿਚ ਬਣੇ ਗੈਸ ਚੈਂਬਰ ਵਰਗੇ ਹਾਲਾਤ ਅਤੇ ਆਪਣੀਆਂ ਪ੍ਰਸ਼ਾਸਨਿਕ ਨਾਕਾਮੀਆਂ ਨੂੰ ਛੁਪਾਉਣ ਲਈ ਭਾਜਪਾ ਆਗੂ ਹਰ ਰੋਜ਼ ਨਵੇਂ ਮਨਘੜਤ ਦੋਸ਼ ਲਗਾ ਰਹੇ ਹਨ। ਪੰਨੂ ਨੇ ਸਪੱਸ਼ਟ ਕੀਤਾ ਕਿ ਇਸ ਸਾਲ ਪੰਜਾਬ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ 90 ਫੀਸਦੀ ਤੱਕ ਕਾਬੂ ਪਾ ਲਿਆ ਹੈ, ਜਦਕਿ ਪਿਛਲੇ ਸਾਲ 80 ਫੀਸਦੀ ਕਮੀ ਦਰਜ ਕੀਤੀ ਗਈ ਸੀ, ਜਿਸ ਦਾ ਸਬੂਤ ਖੁਦ ਸੰਸਦ ਦੇ ਅਧਿਕਾਰਤ ਰਿਕਾਰਡ ਵਿਚ ਦਰਜ ਕੇਂਦਰ ਸਰਕਾਰ ਦੇ ਜਵਾਬ ਵਿਚ ਮੌਜੂਦ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਸ਼ਰਧਾ ਨਾਲ ਮਨਾਇਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦੇਸੀ ਘਿਓ... ਅਗਲੀ ਖ਼ਬਰ ਦੀਵਾਲੀ ਦੀ ਰੌਣਕ ’ ਤੇ ਪਟਾਕਿਆਂ ਦੇ ਧਮਾਕਿਆਂ ਨੇ ਫੇਰਿਆ ਪਾਣੀ ਆਤਿਸ਼ਬਾਜ਼ੀ ਬਣੀ 7 ਲੋਕਾਂ ਲਈ ਮੁਸੀਬਤ
Ad Position 24