10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਪਿੰਡ ਛੱਤ ਵਿਖੇ ਸ਼ਰਧਾ ਨਾਲ ਮਨਾਇਆ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦਾ ਪ੍ਰਗਟ ਦਿਹਾੜਾ ਵਿਧਾਇਕ ਰੰਧਾਵਾ ਨੇ ਮੰਦਰ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਕੀਤੀ ਕਾਮਨਾ

ਜ਼ੀਰਕਪੁਰ, 9 ਨਵੰਬਰ (ਹੈਪੀ ਪੰਡਵਾਲਾ)-ਜ਼ੀਰਕਪੁਰ ਨੇੜਲੇ ਪਿੰਡ ਛੱਤ ਵਿਖੇ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦਾ ਪ੍ਰਗਟ ਦਿਹਾੜਾ ਸ਼ਰਧਾ ਨਾਲ ਮਨਾਇਆ। ਇਸ ਪਵਿੱਤਰ ਦਿਹਾੜੇ ਮੌਕੇ ਮੇਲਾ ਕਰਵਾਇਆ ਗਿਆ, ਜਿਸ ‘ਚ ਇਲਾਕੇ ਭਰ ਤੋਂ ਵੱਡੀ ਗਿਣਤੀ ‘ਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ।

Ad Position 21
No active advertisement
ਪਿੰਡ ਛੱਤ ਸਥਿਤ ਭਗਵਾਨ ਸ੍ਰੀ ਵਿਸ਼ਵਕਰਮਾ ਦੇ ਮੰਦਰ ਵਿਖੇ ਨਤਮਸਤਕ ਹੁੰਦੇ ਹੋਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਤੇ ਪ੍ਰਬੰਧਕ। ਤਸਵੀਰ : ਹੈਪੀ ਪੰਡਵਾਲਾ 10-11-2026
ਜ਼ੀਰਕਪੁਰ, 9 ਨਵੰਬਰ (ਹੈਪੀ ਪੰਡਵਾਲਾ)-ਜ਼ੀਰਕਪੁਰ ਨੇੜਲੇ ਪਿੰਡ ਛੱਤ ਵਿਖੇ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦਾ ਪ੍ਰਗਟ ਦਿਹਾੜਾ ਸ਼ਰਧਾ ਨਾਲ ਮਨਾਇਆ। ਇਸ ਪਵਿੱਤਰ ਦਿਹਾੜੇ ਮੌਕੇ ਮੇਲਾ ਕਰਵਾਇਆ ਗਿਆ, ਜਿਸ ‘ਚ ਇਲਾਕੇ ਭਰ ਤੋਂ ਵੱਡੀ ਗਿਣਤੀ ‘ਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ। ਮੇਲੇ ‘ਚ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵੀ ਉਚੇਚੇ ਤੌਰ ‘ਤੇ ਸ਼ਿਰਕਤ ਕਰਦਿਆਂ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦੇ ਮੰਦਰ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਮੁੱਚੇ ਪੰਜਾਬ ਦੀ ਖੁਸ਼ਹਾਲੀ, ਤਰੱਕੀ, ਸ਼ਾਂਤੀ ਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਇਸ ਮੌਕੇ ਸ਼ਰਧਾਲੂਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਰੰਧਾਵਾ ਨੇ ਕਿਹਾ ਕਿ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਨੂੰ ਸਮੁੱਚੇ ਬ੍ਰਹਿਮੰਡ ਦੇ ਰਚਣਹਾਰ ਅਤੇ ਕਿਰਤ ਦੇ ਦੇਵਤਾ ਵਜੋਂ ਪੂਜਿਆ ਜਾਂਦਾ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਮਿਹਨਤ, ਲਗਨ, ਇਮਾਨਦਾਰੀ ਤੇ ਆਪਸੀ ਭਾਈਚਾਰਕ ਸਾਂਝ ਨਾਲ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੰਦੀਆਂ ਹਨ। ਇਸ ਮੌਕੇ ਬਾਬਾ ਵਿਸ਼ਵਕਰਮਾ ਵੈੱਲਫ਼ੇਅਰ ਕਲੱਬ ਦੇ ਪ੍ਰਧਾਨ ਹਰਨਾਮ ਸਿੰਘ ਅਤੇ ਚੇਅਰਮੈਨ ਕੇਸ਼ੋ ਰਾਮ ਨੇ ਦੱਸਿਆ ਕਿ ਪਿੰਡ ਛੱਤ ਵਿਖੇ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦਾ ਇਹ ਪ੍ਰਕਾਸ਼ ਦਿਹਾੜਾ ਪਿਛਲੇ 31 ਸਾਲਾਂ ਤੋਂ ਲਗਾਤਾਰ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਮੇਲੇ ਨੂੰ ਸਫ਼ਲ ਬਣਾਉਣ ‘ਚ ਸਮੁੱਚੇ ਪਿੰਡ ਵਾਸੀਆਂ ਵਲੋਂ ਪੂਰਨ ਸਹਿਯੋਗ ਦਿੱਤਾ ਜਾਂਦਾ ਹੈ। ਇਸੇ ਦੌਰਾਨ ਕਲੱਬ ਦੇ ਖ਼ਜ਼ਾਨਚੀ ਨੀਟੂ ਧੀਮਾਨ ਨੇ ਮੇਲੇ ‘ਚ ਪੁੱਜੇ ਸ਼ਰਧਾਲੂਆਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਮੇਲੇ ਦੌਰਾਨ ਪ੍ਰਸਿੱਧ ਗਾਇਕ ਹਸਨ ਮਾਣਕ ਨੇ ਆਪਣੇ ਗੀਤਾਂ ਰਾਹੀਂ ਖ਼ੂਬ ਰੌਣਕਾਂ ਲਗਾਈਆਂ। ਪ੍ਰਬੰਧਕਾਂ ਵਲੋਂ ਗੁਰੂ ਕਾ ਲੰਗਰ ਅਤੁੱਟ ਵਰਤਾਇਆ। ਇਸ ਤੋਂ ਬਾਅਦ ਪ੍ਰਬੰਧਕਾਂ ਵਲੋਂ ਮੇਲੇ ਦੀ ਕਵਰੇਜ਼ ਲਈ ਪਹੁੰਚੇ ਪੱਤਰਕਾਰਾਂ ਤੇ ਹੋਰਨਾਂ ਮਹਿਮਾਨਾਂ ਨੂੰ ਵੀ ਲੋਈਆਂ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਨਗਰ ਕੌਂਸਲ ਜ਼ੀਰਕਪੁਰ ਦੇ ਸੀਨੀਅਰ ਵਾਈਸ ਪ੍ਰਧਾਨ ਗੁਰਵਿੰਦਰ ਸਿੰਘ ਰੰਗੀ, ਵਾ. ਨੰ. 24 ਦੀ ਕੌਂਸਲਰ ਡਾ. ਪਰਵਿੰਦਰ ਕੌਰ, ਕੌਂਸਲਰ ਗੁਰਪ੍ਰੀਤ ਸਿੰਘ ਲਾਡੀ, ਕੌਂਸਲਰ ਗੁਰਦੀਪ ਸਿੰਘ, ‘ਆਪ’ ਆਗੂ ਕਾਕਾ ਸਿੰਘ ਛੱਤ, ਅਮਨ ਪ੍ਰਤਾਪ ਤੇ ਮਨਿੰਦਰ ਸਿੰਘ ਨੰਬਰਦਾਰ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਲ ਗਰੁੱਪ ਵਿਖੇ ਉਤਸ਼ਾਹ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ ਅਗਲੀ ਖ਼ਬਰ ‘ ਪੰਜਾਬੀ ਮਾਹ -2026’ ਤਹਿਤ ਪ੍ਰੋ . ਹਰਪਾਲ ਸਿੰਘ ਪੰਨੂ ਨਾਲ ਰੂਬਰੂ ਸਮਾਗਮ ਕਰਵਾਇਆ
Ad Position 24