10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਯੂਨੀਵਰਸਲ ਗਰੁੱਪ ਵਿਖੇ ਉਤਸ਼ਾਹ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ

ਲਾਲੜੂ, 9 ਨਵੰਬਰ (ਰਾਜਬੀਰ ਸਿੰਘ)-ਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਯੂ. ਜੀ.

Ad Position 21
No active advertisement
ਅਜੀਤ ਡੈਸਕ 10-11-2026
ਲਾਲੜੂ, 9 ਨਵੰਬਰ (ਰਾਜਬੀਰ ਸਿੰਘ)-ਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਯੂ. ਜੀ. ਆਈ.) ਦੇ ਕੈਂਪਸ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਪੂਰੇ ਕੈਂਪਸ ਨੂੰ ਰੰਗ-ਬਿਰੰਗੀਆਂ ਲਾਈਟਾਂ, ਰਵਾਇਤੀ ਦੀਵਿਆਂ, ਸੁੰਦਰ ਰੰਗੋਲੀਆਂ ਤੇ ਫੁੱਲਾਂ ਨਾਲ ਸਜਾਇਆ, ਜਿਸ ਨਾਲ ਮਾਹੌਲ ਤਿਉਹਾਰੀ ਰੰਗ ‘ਚ ਰੰਗਿਆ ਨਜ਼ਰ ਆਇਆ। ਇਸ ਮੌਕੇ ਮੈਨੇਜਮੈਂਟ ਵਲੋਂ ਸਮੁੱਚੇ ਯੂ. ਜੀ. ਆਈ. ਪਰਿਵਾਰ ਦੇ ਮੈਂਬਰਾਂ ਨੂੰ ਪਿਆਰ ਤੇ ਸਤਿਕਾਰ ਦੇ ਪ੍ਰਤੀਕ ਵਜੋਂ ਤੋਹਫ਼ੇ ਅਤੇ ਮਠਿਆਈਆਂ ਵੰਡੀਆਂ ਗਈਆਂ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਗੁਰਪ੍ਰੀਤ ਸਿੰਘ ਨੇ ਫੈਕਲਟੀ ਮੈਂਬਰਾਂ, ਸਟਾਫ਼ ਤੇ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਆਪਸੀ ਏਕਤਾ, ਸਦਭਾਵਨਾ, ਸਕਾਰਾਤਮਕ ਸੋਚ ਤੇ ਭਾਈਚਾਰਕ ਸਾਂਝ ਬਣਾਈ ਰੱਖਣ ਦਾ ਸੰਦੇਸ਼ ਦਿੱਤਾ। ਇਸੇ ਦੌਰਾਨ ਸੰਸਥਾ ਦੀ ਵਾਈਸ ਪ੍ਰੈਜ਼ੀਡੈਂਟ ਕੰਵਲਜੀਤ ਕੌਰ ਨੇ ਵੀ ਸਮੂਹ ਮੈਂਬਰਾਂ ਨੂੰ ਦੀਵਾਲੀ ਦੀ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਤਿਉਹਾਰ ਆਪਸੀ ਪਿਆਰ ਤੇ ਸਾਂਝ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਦੀਵਾਲੀ ਦੀ ਰਾਤ ਜੰਗਲਾਤ ਵਿਭਾਗ ਦੇ ਛਾਪੇ ਨੇ ਲੱਕੜ ਚੋਰਾਂ ਨੂੰ ਪਾਈਆਂ ਭਾਜੜਾਂ ਅਗਲੀ ਖ਼ਬਰ ਪਿੰਡ ਛੱਤ ਵਿਖੇ ਸ਼ਰਧਾ ਨਾਲ ਮਨਾਇਆ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦਾ ਪ੍ਰਗਟ ਦਿਹਾੜਾ ਵਿਧਾਇਕ ਰੰਧਾਵਾ ਨੇ ਮੰਦਰ ਵਿਖੇ ਨਤਮਸਤ...
Ad Position 24