08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਜ਼ਿਲ੍ਹਾ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਗੁਜਰਾਲ ਤੇ ਪਤਨੀ ਰਵਿੰਦਰ ਕੌਰ ਗੁਜਰਾਲ ਸੈਂਕੜੇ ਸਮਰਥਕਾਂ ਸਮੇਤ ਅਕਾਲੀ ਦਲ ਚੰਡੀਗੜ੍ਹ ਯੂਨਿਟ ਵਿਚ ਸ਼ਾਮਿਲ

ਚੰਡੀਗੜ੍ਹ, 9 ਨਵੰਬਰ (ਪ੍ਰੋ. ਅਵਤਾਰ ਸਿੰਘ)-ਚੰਡੀਗੜ੍ਹ ਦੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਅਮਰਜੀਤ ਸਿੰਘ ਗੁਜਰਾਲ ਆਪਣੀ ਧਰਮਪਤਨੀ ਰਵਿੰਦਰ ਕੌਰ ਗੁਜਰਾਲ (ਸਾਬਕਾ ਕੌਂਸਲਰ) ਸਮੇਤ ਆਪਣੇ ਸੈਂਕੜੇ ਸਮਰਥਕਾਂ ਨਾਲ ਅਧਿਕਾਰਤ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ।

Ad Position 21
No active advertisement
ਅਜੀਤ ਡੈਸਕ 10-11-2026
ਚੰਡੀਗੜ੍ਹ, 9 ਨਵੰਬਰ (ਪ੍ਰੋ. ਅਵਤਾਰ ਸਿੰਘ)-ਚੰਡੀਗੜ੍ਹ ਦੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਅਮਰਜੀਤ ਸਿੰਘ ਗੁਜਰਾਲ ਆਪਣੀ ਧਰਮਪਤਨੀ ਰਵਿੰਦਰ ਕੌਰ ਗੁਜਰਾਲ (ਸਾਬਕਾ ਕੌਂਸਲਰ) ਸਮੇਤ ਆਪਣੇ ਸੈਂਕੜੇ ਸਮਰਥਕਾਂ ਨਾਲ ਅਧਿਕਾਰਤ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਨਿੱਘਾ ਸਵਾਗਤ ਕੀਤਾ। ਚਰਨਜੀਤ ਸਿੰਘ ਵਿਲੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ), ਚੰਡੀਗੜ੍ਹ ਯੂਨਿਟ ਨੇ ਕਿਹਾ ਕਿ ਸ. ਗੁਜਰਾਲ ਦੇ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਚੰਡੀਗੜ੍ਹ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਬਹੁਤ ਵੱਡੀ ਮਜ਼ਬੂਤੀ ਤੇ ਹੁਲਾਰਾ ਮਿਲਿਆ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਸ ਨਾਲ ਆਉਣ ਵਾਲੀਆਂ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਵਿਚ ਪਾਰਟੀ ਦੇ ਪ੍ਰਦਰਸ਼ਨ ’ਤੇ ਬਹੁਤ ਹੀ ਸਕਾਰਾਤਮਕ ਪ੍ਰਭਾਵ ਪਵੇਗਾ। ਇਸ ਮੌਕੇ ਬੀਬੀ ਹਰਜਿੰਦਰ ਕੌਰ (ਐਗਜ਼ੈਕਟਿਵ ਮੈਂਬਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਨੇ ਸ਼੍ਰੋਮਣੀ ਅਕਾਲੀ ਦਲ, ਚੰਡੀਗੜ੍ਹ ਪਰਿਵਾਰ ਦੇ ਹੋਏ ਵਿਸਥਾਰ ਅਤੇ ਮਜ਼ਬੂਤੀ ’ਤੇ ਬੇਹੱਦ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸ. ਅਮਰਜੀਤ ਸਿੰਘ ਗੁਜਰਾਲ ਆਪਣੀ ਲਗਨ, ਮਿਹਨਤ ਤੇ ਵਚਨਬੱਧਤਾ ਨਾਲ ਵਾਰਡ ਨੰਬਰ 23 ਦੇ ਵਸਨੀਕਾਂ ਦੀਆਂ ਉਮੀਦਾਂ ’ਤੇ ਖਰੇ ਉਤਰਨਗੇ ਅਤੇ ਇਲਾਕੇ ਦੀ ਭਲਾਈ ਤੇ ਵਿਕਾਸ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ। ਇਸ ਮੌਕੇ ਉਨ੍ਹਾਂ ਦੇ ਕਈ ਪ੍ਰਮੁੱਖ ਸਮਰਥਕਾਂ ਤੇ ਸ਼ੁਭਚਿੰਤਕਾਂ ਵਿਸ਼ੇਸ਼ ਤੌਰ ’ਤੇ ਬੀਬੀ ਮਨਮੋਹਨ ਕੌਰ, ਜਰਨੈਲ ਸਿੰਘ, ਗੁਰਵਿੰਦਰ ਸਿੰਘ, ਜਗਤਾਰ ਸਿੰਘ, ਪਵਨ ਗੋਇਲ, ਪਰਵਿੰਦਰ ਸਿੰਘ ਤੇ ਇਸ਼ਟਿੰਦਰ ਸਿੰਘ ਹੈਪੀ, ਸਤਵੰਤ ਕੌਰ ਜੋਹਲ, ਮੈਨੇਜਰ ਸੁਖਵਿੰਦਰ ਸਿੰਘ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਦੀਵਾਲੀ ਮੌਕੇ ਜ਼ੀਰਕਪੁਰ ਵਿਚ ਅੱਗ ਲੱਗਣ ਦੀਆਂ ਅੱਠ ਘਟਨਾਵਾਂ ਵਾਪਰੀਆਂ 8 ਲਾਇਸੰਸ ਦੇ ਬਾਵਜੂਦ ਸ਼ਹਿਰ ’ਚ ਲੱਗੀਆਂ 500 ਤੋ... ਅਗਲੀ ਖ਼ਬਰ ਸ . ਅਮਰੀਕ ਸਿੰਘ ਤਹਿਸੀਲਦਾਰ ਫਾਊਂਡੇਸ਼ਨ ਨੇ ਸਨਮਾਨ ਸਮਾਰੋਹ ਕਰਵਾਇਆ
Ad Position 24