08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਝੋਨੇ ਦੀ ਖ਼ਰੀਦ ਬੰਦ ਹੋਣ ਦੇ ਰੋਸ ਵਜੋਂ ਐੱਸ . ਡੀ . ਐੱਮ . ਦਫ਼ਤਰ ਖਰੜ ਅੱਗੇ ਰੋਸ ਧਰਨਾ ਅੱਜ

ਖਰੜ, 9 ਨਵੰਬਰ (ਗੁਰਮੁੱਖ ਸਿੰਘ ਮਾਨ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਐਲਾਨ ਕੀਤਾ ਹੈ ਕਿ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਹੋਣ ਦੇ ਰੋਸ ਵਜੋਂ ਯੂਨੀਅਨ ਤੇ ਕਿਸਾਨਾਂ ਵਲੋਂ ਸਾਂਝੇ ਤੌਰ ‘ਤੇ 10 ਨਵੰਬਰ ਨੂੰ ਸਵੇਰੇ 10. 30 ਵਜੇ ਐੱਸ.

Ad Position 21
No active advertisement
ਅਜੀਤ ਡੈਸਕ 10-11-2026
ਖਰੜ, 9 ਨਵੰਬਰ (ਗੁਰਮੁੱਖ ਸਿੰਘ ਮਾਨ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਐਲਾਨ ਕੀਤਾ ਹੈ ਕਿ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਹੋਣ ਦੇ ਰੋਸ ਵਜੋਂ ਯੂਨੀਅਨ ਤੇ ਕਿਸਾਨਾਂ ਵਲੋਂ ਸਾਂਝੇ ਤੌਰ ‘ਤੇ 10 ਨਵੰਬਰ ਨੂੰ ਸਵੇਰੇ 10.30 ਵਜੇ ਐੱਸ. ਡੀ. ਐੱਮ. ਦਫ਼ਤਰ ਖਰੜ ਅੱਗੇ ਰੋਸ ਧਰਨਾ ਦਿੱਤਾ ਜਾਵੇਗਾ ਤਾਂ ਕਿ ਸਰਕਾਰ ‘ਤੇ ਦਬਾਓ ਬਣਾ ਕੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਜਾ ਸਕੇ। ਇਸ ਬਾਬਤ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਜਸਪਾਲ ਸਿੰਘ ਨਿਆਮੀਆਂ ਨੇ ਦੱਸਿਆ ਕਿ ਸਰਕਾਰ ਦੇ ਹੁਕਮਾਂ ਅਨੁਸਾਰ ਅਨਾਜ ਮੰਡੀ ਖਰੜ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਨਹੀਂ ਹੋ ਰਹੀ, ਜਿਸ ਕਾਰਨ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਮੰਡੀ ਵਿਚ ਰੁਲਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਨੂੰ ਲੈ ਕੇ ਖੇਤਰ ਦੇ ਸਾਰੇ ਕਿਸਾਨ ਤੇ ਸਮਰਥਕ ਸਵੇਰੇ 10 ਵਜੇ ਅਨਾਜ ਮੰਡੀ ਖਰੜ ਵਿਖੇ ਪਹੁੰਚਣਗੇ ਅਤੇ ਉਥੋਂ ਐੱਸ. ਡੀ. ਐੱਮ. ਦਫ਼ਤਰ ਦੇ ਘਿਰਾਓ ਲਈ ਕਾਫ਼ਲੇ ਦੇ ਰੂਪ ਵਿਚ ਰਵਾਨਾ ਹੋਣਗੇ, ਉਪਰੰਤ ਧਰਨਾ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਦਾਦੀ ਦੇ ਅੰਤਿਮ ਸੰਸਕਾਰ ’ ਚ ਸ਼ਾਮਿਲ ਹੋਣ ਲਈ ਪੈਰੋਲ ਦਿੱਤੀ ਜਾਵੇ - ਅਮਲਾਲ... ਅਗਲੀ ਖ਼ਬਰ ਕੁੱਤੇ ਨੇ 2 ਸਾਲਾ ਮਾਸੂਮ ਬੱਚੀ ਨੂੰ ਬੁਰੀ ਤਰ੍ਹਾਂ ਨੋਚਿਆ ਚਿਹਰੇ, ਗਰਦਨ ਤੇ ਕੰਨ ’ਤੇ ਵੱਢਿਆ, ਮੋਢੇ ’ਤੇ ਲੱਗੇ ਟਾਂਕੇ
Ad Position 24