ਕੁਰਾਲੀ ਸ਼ਹਿਰ ਤੇ ਇਲਾਕੇ ਵਿਚ ਦੀਵਾਲੀ ਤੇ ਬੰਦੀ ਛੋੜ ਦਿਵਸ ਸ਼ਰਧਾ ਨਾਲ ਮਨਾਇਆ
ਕੁਰਾਲੀ, 9 ਨਵੰਬਰ (ਹਰਪ੍ਰੀਤ ਸਿੰਘ)-ਸਥਾਨਕ ਸ਼ਹਿਰ ਤੇ ਇਲਾਕੇ ਦੇ ਵਿਚ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਸ਼ਹਿਰ ਦੇ ਗੁਰਦੁਆਰਾ ਸ੍ਰੀ ਹਰਿਗੋਬਿੰਦਗੜ੍ਹ ਸਾਹਿਬ ਤੇ ਸ਼ਹਿਰ ਦੀ ਸਬਜ਼ੀ ਮੰਡੀ ਵਿਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਕੀਰਤਨ ਅਸਥਾਨ ਵਿਖੇ ਮੁੱਖ ਸਮਾਗਮ ਕਰਵਾਏ ਗਏ।
ਕੁਰਾਲੀ, 9 ਨਵੰਬਰ (ਹਰਪ੍ਰੀਤ ਸਿੰਘ)-ਸਥਾਨਕ ਸ਼ਹਿਰ ਤੇ ਇਲਾਕੇ ਦੇ ਵਿਚ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਸ਼ਹਿਰ ਦੇ ਗੁਰਦੁਆਰਾ ਸ੍ਰੀ ਹਰਿਗੋਬਿੰਦਗੜ੍ਹ ਸਾਹਿਬ ਤੇ ਸ਼ਹਿਰ ਦੀ ਸਬਜ਼ੀ ਮੰਡੀ ਵਿਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਕੀਰਤਨ ਅਸਥਾਨ ਵਿਖੇ ਮੁੱਖ ਸਮਾਗਮ ਕਰਵਾਏ ਗਏ। ਇਸ ਮੌਕੇ ਰਾਗੀ ਜਥਿਆਂ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕਰਦੇ ਹੋਏ ਬੰਦੀ ਛੋੜ ਦਿਵਸ ਦੀ ਮਹਾਨਤਾ ਸੰਬੰਧੀ ਜਾਣਕਾਰੀ ਦਿੱਤੀ। ਦੀਵਾਲੀ ਦੇ ਦਿਨ ਜਿਥੇ ਧਾਰਮਿਕ ਅਸਥਾਨਾਂ ਤੇ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਰਧਾ ਨਾਲ ਹਾਜ਼ਰੀਆਂ ਭਰੀਆਂ ਉਥੇ ਗੁਰਦੁਆਰਾ ਸਾਹਿਬ ਤੋਂ ਇਲਾਵਾ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਸ਼ਹਿਰ ਵਿਚ ਦੀਪ ਮਾਲਾ ਵੀ ਕੀਤੀ ਗਈ। ਇਸੇ ਦੌਰਾਨ ਦੇਰ ਰਾਤ ਤੱਕ ਲੋਕਾਂ ਵਲੋਂ ਖੂਬ ਆਤਿਸ਼ਬਾਜ਼ੀ ਚਲਾਈ ਗਈ। ਸ਼ਹਿਰ ਵਿਚ ਆਤਿਸ਼ਬਾਜ਼ੀ ਦਾ ਨਜ਼ਾਰਾ ਦੇਖਣ ਯੋਗ ਸੀ।