10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਗੰਨਾ ਕਿਸਾਨਾਂ ਨੂੰ ਨਾ ਨਵਾਂ ਭਾਅ ਮਿਲਿਆ, ਨਾ ਪੁਰਾਣੇ ਬਕਾਏ-ਤਰੁਣ ਚੁੱਘ

ਚੰਡੀਗੜ੍ਹ, 10 ਨਵੰਬਰ (ਸੰਦੀਪ ਕੁਮਾਰ ਮਾਹਨਾ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਮੁੱਖ ਦਫ਼ਤਰ ਦੇ ਇੰਚਾਰਜ ਤੇ ਸੰਸਦ ਮੈਂਬਰ ਤਰੁਣ ਚੁੱਘ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਗੰਨਾ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਅਣਗੌਲਿਆਂ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਗੰਨੇ ਦੀ ਪਿੜਾਈ ਦਾ ਨਵਾਂ ਸੀਜ਼ਨ ਸ਼ੁਰੂ ਹੋਣ ਵਾਲਾ ਹੈ, ਪਰ ਸਰਕਾਰ ਨੇ ਅਜੇ ਤੱਕ ਸਾਲ 2026-27 ਲਈ ਗੰਨੇ ਦਾ ਨਿਰਧਾਰਿਤ ਭਾਅ (ਐਸ.

Ad Position 21
No active advertisement
ਅਜੀਤ ਡੈਸਕ 11-11-2026
ਚੰਡੀਗੜ੍ਹ, 10 ਨਵੰਬਰ (ਸੰਦੀਪ ਕੁਮਾਰ ਮਾਹਨਾ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਮੁੱਖ ਦਫ਼ਤਰ ਦੇ ਇੰਚਾਰਜ ਤੇ ਸੰਸਦ ਮੈਂਬਰ ਤਰੁਣ ਚੁੱਘ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਗੰਨਾ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਅਣਗੌਲਿਆਂ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਗੰਨੇ ਦੀ ਪਿੜਾਈ ਦਾ ਨਵਾਂ ਸੀਜ਼ਨ ਸ਼ੁਰੂ ਹੋਣ ਵਾਲਾ ਹੈ, ਪਰ ਸਰਕਾਰ ਨੇ ਅਜੇ ਤੱਕ ਸਾਲ 2026-27 ਲਈ ਗੰਨੇ ਦਾ ਨਿਰਧਾਰਿਤ ਭਾਅ (ਐਸ. ਏ. ਪੀ.) ਐਲਾਨਿਆ ਨਹੀਂ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨਵੇਂ ਸੀਜ਼ਨ ਲਈ ਗੰਨੇ ਦਾ ਭਾਅ ਐਲਾਨ ਚੁੱਕੀ ਹੈ, ਜਦਕਿ ਪੰਜਾਬ ’ਚ ਪਿਛਲੇ ਸੀਜ਼ਨ ਦੌਰਾਨ 416 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਭੁਗਤਾਨ ਕੀਤਾ ਗਿਆ ਸੀ। ਉਨ੍ਹਾਂ ਸਵਾਲ ਕੀਤਾ ਕਿ ਪਿੜਾਈ ਦਾ ਸੀਜ਼ਨ ਸਿਰ ’ਤੇ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਨਵਾਂ ਭਾਅ ਐਲਾਨਣ ਵਿਚ ਦੇਰੀ ਕਿਉਂ ਕਰ ਰਹੀ ਹੈ? ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਦਾਅਵਾ ਕੀਤਾ ਕਿ ਪਿਛਲੇ ਪਿੜਾਈ ਸੀਜ਼ਨ ਦੇ ਲਗਪਗ 7 ਕਰੋੜ ਰੁਪਏ ਕਿਸਾਨਾਂ ਨੂੰ ਅਜੇ ਮਿਲਣੇ ਬਾਕੀ ਹਨ। ਇਸ ਤੋਂ ਇਲਾਵਾ ਫਗਵਾੜਾ ਖੰਡ ਮਿੱਲ ਨਾਲ ਸੰਬੰਧਿਤ ਕਰੀਬ 27.74 ਕਰੋੜ ਰੁਪਏ ਦੇ ਪੁਰਾਣੇ ਬਕਾਏ ਦਾ ਮਾਮਲਾ ਵੀ ਲੰਬੇ ਸਮੇਂ ਤੋਂ ਲਟਕ ਰਿਹਾ ਹੈ। ਉਨ੍ਹਾਂ ਕਿਹਾ ਕਿ ਜਨਵਰੀ 2026 ਵਿਚ ਸਰਕਾਰ ਵਲੋਂ 68.50 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਦੇਣ ਦਾ ਐਲਾਨ ਕੀਤਾ ਗਿਆ ਸੀ, ਪਰ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਕਿੰਨੇ ਕਿਸਾਨਾਂ ਨੂੰ ਇਸ ਦਾ ਲਾਭ ਮਿਲਿਆ ਹੈ ਅਤੇ ਕਿੰਨੀ ਰਕਮ ਅਜੇ ਬਕਾਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵਲੋਂ 20 ਨਵੰਬਰ ਤੋਂ ਜਲੰਧਰ ’ਚ ਸੜਕੀ ਅਤੇ ਰੇਲ ਆਵਾਜਾਈ ਰੋਕਣ ਦੀ ਦਿੱਤੀ ਗਈ ਚਿਤਾਵਨੀ ਸਥਿਤੀ ਦੀ ਗੰਭੀਰਤਾ ਨੂੰ ਦਰਸਾਉਂਦੀ ਹੈ। 10 ਸੀਐਚਡੀ18
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮਨਾਇਆ ਬੰਦੀ ਛੋੜ ਦਿਵਸ ਅਗਲੀ ਖ਼ਬਰ ਚੰਡੀਗੜ੍ਹ ’ਚ ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ 11 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
Ad Position 24