10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਵਿਸ਼ਵਕਰਮਾ ਦਿਵਸ ਮੌਕੇ ਡੇਰਾਬੱਸੀ ’ਚ ਧਾਰਮਿਕ ਤੇ ਸੱਭਿਆਚਾਰਕ ਸਮਾਗਮਾਂ ਦੀ ਧੂਮ

ਡੇਰਾਬੱਸੀ, 10 ਨਵੰਬਰ (ਰਣਬੀਰ ਸਿੰਘ ਪੜ੍ਹੀ)-ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦੇ ਪ੍ਰਕਾਸ ਉਤਸਵ ਮੌਕੇ ਡੇਰਾਬੱਸੀ ਸ਼ਹਿਰ ਅਤੇ ਨੇੜਲੇ ਪਿੰਡ ਬਰੌਲੀ ਵਿਖੇ ਕਰਵਾਏ ਧਾਰਮਿਕ ਤੇ ਸੱਭਿਆਚਾਰਕ ਸਮਾਗਮਾਂ ਦੌਰਾਨ ਸ਼ਰਧਾ ਤੇ ਪੰਜਾਬੀ ਸੱਭਿਆਚਾਰ ਦਾ ਸੁਮੇਲ ਦੇਖਣ ਨੂੰ ਮਿਲਿਆ। ਇਕ ਪਾਸੇ ਪਿੰਡ ਬਰੌਲੀ ਵਿਖੇ ਹਵਨ ਯੱਗ ਦੌਰਾਨ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ ਉਥੇ ਦੂਜੇ ਪਾਸੇ ਡੇਰਾਬੱਸੀ ਦੇ ਰਾਮ ਲੀਲ੍ਹਾ ਗਰਾਊਂਡ ਵਿਚ ਪ੍ਰਸਿੱਧ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਦੀ ਗਾਇਕੀ ਨੇ ਦਰਸ਼ਕਾਂ ਨੂੰ ਝੂਮਣ ਲਾ ਦਿੱਤਾ।

Ad Position 21
No active advertisement
ਗੁਰਮਨਦੀਪ ਕੌਰ ਪਿਤਾ : ਗੁਰਿੰਦਰਜੀਤ ਸਿੰਘ ਮਾਤਾ : ਅਮਨਦੀਪ ਕੌਰ ਵਾਸੀ : ਕੁਰਾਲੀ ਜ਼ਿਲ੍ਹਾ : ਮੁਹਾਲੀ 11-11-2026
ਡੇਰਾਬੱਸੀ, 10 ਨਵੰਬਰ (ਰਣਬੀਰ ਸਿੰਘ ਪੜ੍ਹੀ)-ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦੇ ਪ੍ਰਕਾਸ ਉਤਸਵ ਮੌਕੇ ਡੇਰਾਬੱਸੀ ਸ਼ਹਿਰ ਅਤੇ ਨੇੜਲੇ ਪਿੰਡ ਬਰੌਲੀ ਵਿਖੇ ਕਰਵਾਏ ਧਾਰਮਿਕ ਤੇ ਸੱਭਿਆਚਾਰਕ ਸਮਾਗਮਾਂ ਦੌਰਾਨ ਸ਼ਰਧਾ ਤੇ ਪੰਜਾਬੀ ਸੱਭਿਆਚਾਰ ਦਾ ਸੁਮੇਲ ਦੇਖਣ ਨੂੰ ਮਿਲਿਆ। ਇਕ ਪਾਸੇ ਪਿੰਡ ਬਰੌਲੀ ਵਿਖੇ ਹਵਨ ਯੱਗ ਦੌਰਾਨ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ ਉਥੇ ਦੂਜੇ ਪਾਸੇ ਡੇਰਾਬੱਸੀ ਦੇ ਰਾਮ ਲੀਲ੍ਹਾ ਗਰਾਊਂਡ ਵਿਚ ਪ੍ਰਸਿੱਧ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਦੀ ਗਾਇਕੀ ਨੇ ਦਰਸ਼ਕਾਂ ਨੂੰ ਝੂਮਣ ਲਾ ਦਿੱਤਾ। ਦੋਵਾਂ ਸਮਾਗਮਾਂ ਵਿਚ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਸੰਗਤਾਂ ਨੂੰ ਵਿਸ਼ਵਕਰਮਾ ਦਿਵਸ ਦੀਆਂ ਵਧਾਈਆਂ ਦਿੱਤੀਆਂ। ਪਿੰਡ ਬਰੌਲੀ ਵਿਖੇ ਕਰਵਾਏ ਧਾਰਮਿਕ ਸਮਾਗਮ ਦੌਰਾਨ ਵਿਧਾਇਕ ਰੰਧਾਵਾ ਨੇ ਹਵਨ ਯੱਗ ਵਿਚ ਆਹੂਤੀਆਂ ਪਾ ਕੇ ਹਲਕੇ ਦੀ ਸੁੱਖ-ਸ਼ਾਂਤੀ ਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਦਾ ਜੀਵਨ ਮਿਹਨਤ, ਹੁਨਰ ਤੇ ਇਮਾਨਦਾਰੀ ਨਾਲ ਕਿਰਤ ਕਰਨ ਦੀ ਪ੍ਰੇਰਨਾ ਦਿੰਦਾ ਹੈ। ਇਸੇ ਦੌਰਾਨ ਜਨਤਾ ਸੇਵਾ ਕਮੇਟੀ ਡੇਰਾਬੱਸੀ ਵਲੋਂ ਸਥਾਨਕ ਰਾਮ ਲੀਲ੍ਹਾ ਗਰਾਊਂਡ ਵਿਖੇ ਕਰਵਾਇਆ 15ਵਾਂ ਵਿਸ਼ਵਕਰਮਾ ਦਿਵਸ ਸਮਾਗਮ ਸੰਗੀਤਕ ਰੰਗਾਂ ਨਾਲ ਸਰਾਬੋਰ ਰਿਹਾ। ਸਮਾਗਮ ਦਾ ਮੁੱਖ ਆਕਰਸ਼ਣ ਗਾਇਕ ਇੰਦਰਜੀਤ ਨਿੱਕੂ ਰਹੇ। ਗਾਇਕਾ ਕੌਰ ਹਰਜੋਤ, ਹਿਤੇਸ਼ ਸ਼ਰਮਾ ਤੇ ਪ੍ਰੀਤ ਪਰਮਿੰਦਰ ਨੇ ਵੀ ਆਪਣੀਆਂ ਪੇਸ਼ਕਾਰੀਆਂ ਰਾਹੀਂ ਸਮਾਗਮ ਦੀ ਰੌਣਕ ਵਧਾਈ। ਇਸ ਮੌਕੇ ਵਿਧਾਇਕ ਰੰਧਾਵਾ ਨੇ ਜਨਤਾ ਸੇਵਾ ਕਮੇਟੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲਗਾਤਾਰ 15 ਸਾਲਾਂ ਤੋਂ ਅਜਿਹੇ ਸਮਾਗਮ ਕਰਵਾਉਣਾ ਸਮਾਜਿਕ ਸਾਂਝ ਤੇ ਭਾਈਚਾਰਕ ਏਕਤਾ ਦੀ ਮਿਸਾਲ ਹੈ। ਇਸ ਮੌਕੇ ਵੱਖ-ਵੱਖ ਕੌਂਸਲਰ, ਜਨਤਾ ਸੇਵਾ ਕਮੇਟੀ ਦੇ ਅਹੁਦੇਦਾਰ, ਮੈਂਬਰ, ਸ਼ਹਿਰ ਦੇ ਪਤਵੰਤੇ ਤੇ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਸਨ। ਸਮਾਗਮ ਦੇ ਅਖੀਰ ਤੱਕ ਦਰਸ਼ਕਾਂ ਵਿਚ ਭਾਰੀ ਉਤਸ਼ਾਹ ਬਣਿਆ ਰਿਹਾ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਨਵੇਂ ਸੀਜ਼ਨ ਲਈ ਗੰਨੇ ਦਾ ਢੁਕਵਾਂ ਭਾਅ ਤੁਰੰਤ ਐਲਾਨੇ-ਜੀਤੀ ਪਡਿਆਲਾ ਅਗਲੀ ਖ਼ਬਰ ਅਨਾਜ ਮੰਡੀ ਖਰੜ ਵਿਖੇ ਝੋਨੇ ਦੀ ਖ਼ਰੀਦ ਨਾ ਹੋਣ ਤੋਂ ਖ਼ਫ਼ਾ ਕਿਸਾਨਾਂ ਤੇ ਆੜ੍ਹਤੀਆਂ ਨੇ ਐੱਸ. ਡੀ. ਐੱਮ. ਦਫ਼ਤਰ ਅੱਗੇ ਲਗਾਇਆ...
Ad Position 24